ਹਰਜੋਤ ਸਿੰਘ ਬੈਂਸ ਵਲੋਂ ਜਾਤ ਅਤੇ ਬਰਾਦਰੀ ਅਧਾਰਿਤ ਨਾਵਾਂ ਵਾਲੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ
Published : Dec 1, 2022, 7:38 pm IST
Updated : Dec 1, 2022, 7:38 pm IST
SHARE ARTICLE
Harjot Singh Bains
Harjot Singh Bains

ਕਿਹਾ- ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ, ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਦਿੱਤੀ ਸਿੱਖਿਆ

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ  ਸੂਬੇ ਵਿਚ ਸਥਿਤ ਅਜਿਹੇ ਸਾਰੇ  ਸਰਕਾਰੀ ਸਕੂਲਾਂ  ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਨ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ ਜ਼ੋ ਕਿ ਮੌਜੂਦਾ ਦੌਰ ਵਿਚ ਅਸਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ਵਿਚ ਜਾਤੀ ਵਿਖਰੇਵੇਂ ਨੂੰ ਉਤਸ਼ਾਹਤ ਕਰਦੇ ਹਨ।

 ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸਮੂਹ  ਵਿਦਿਆਰਥੀਆਂ ਨੂੰ ਬਰਾਬਰਤਾ ਦੇ ਅਧਾਰ ‘ਤੇ ਇੱਕ ਸਮਾਨ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਇੱਕ  ਵਰਗ ਜਾਂ ਜਾਤੀ ਨਾਲ ਸੰਬੰਧਿਤ ਨਹੀਂ ਕੀਤਾ ਜਾ ਸਕਦਾ।

 ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਕੋਮਲ ਮਨਾਂ ‘ਤੇ ਇਹਨਾਂ ਨਾਵਾਂ ਦਾ ਡੂੰਘਾ ਅਸਰ ਪੈਂਦਾ ਹੈ ਅਤੇ ਕਈ ਵਾਰੀ ਬਹੁਤ ਸਾਰੇ ਮਾਪੇ ਵੀ ਆਪਣੇ ਬੱਚਿਆਂ ਨੂੰ ਇਹਨਾਂ ਨਾਵਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤੋਂ ਗੁਰੇਜ਼ ਕਰਦੇ ਹਨ।

ਇਸ ਸਬੰਧੀ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਸੈਕੰਡਰੀ ਸਿੱਖਿਆ ਅਤੇ ਐਲੀਮੈਂਟਰੀ ਸਿੱਖਿਆ ਤੋਂ ਉਨ੍ਹਾਂ ਅਧੀਨ ਖੇਤਰ ਵਿੱਚ ਚਲ ਰਹੇ ਵੱਖ-ਵੱਖ ਜਾਤੀ ਅਧਾਰਿਤ ਨਾਵਾਂ ਦੇ ਸਕੂਲਾਂ ਦੀ ਰਿਪੋਰਟ ਮੰਗੀ ਗਈ ਹੈ। ਇਸ ਰਿਪੋਰਟ ਦੇ ਮਿਲਣ ਉਪਰੰਤ ਇਹਨਾਂ ਨਾਵਾਂ ਨੂੰ ਬਦਲਣ ਲਈ ਵਿਭਾਗ ਵੱਲੋਂ ਬਿਨਾ ਦੇਰੀ ਕਾਰਵਾਈ ਕਰਨ ਲਈ ਮੁੱਖ ਦਫ਼ਤਰ ਦੇ ਉੱਚ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement