ਭਾਰਤੀ ਜਵਾਨ ਗਲਤੀ ਨਾਲ ਪਹੁੰਚਿਆ ਪਾਕਿਸਤਾਨ, ਪਾਕਿ ਰੇਂਜਰਸ ਨੇ ਕੀਤਾ ਗ੍ਰਿਫ਼ਤਾਰ 
Published : Dec 1, 2022, 5:52 pm IST
Updated : Dec 1, 2022, 5:53 pm IST
SHARE ARTICLE
 Indian jawan reached Pakistan by mistake, Pakistani Rangers arrested him
Indian jawan reached Pakistan by mistake, Pakistani Rangers arrested him

ਲਾਪਤਾ ਜਵਾਨ ਬੀਐਸਐਫ ਦੀ 66 ਬਟਾਲੀਅਨ ਦਾ ਹੈ

 

ਚੰਡੀਗੜ੍ਹ - ਪੰਜਾਬ 'ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਜਵਾਨ ਵੀਰਵਾਰ ਸਵੇਰੇ ਕਰੀਬ 6:30 ਵਜੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਪਾਕਿਸਤਾਨੀ ਖੇਤਰ 'ਚ ਪਹੁੰਚ ਗਿਆ। ਕਿਹਾ ਜਾ ਰਿਹਾ ਹੈ ਕਿ ਸੰਘਣੀ ਧੁੰਦ ਕਾਰਨ ਨੌਜਵਾਨ ਤੋਂ ਇਹ ਗਲਤੀ ਹੋਈ। ਇਸ ਜਵਾਨ ਨੂੰ ਪਾਕਿਸਤਾਨੀ ਇਲਾਕੇ 'ਚ ਪਹੁੰਚਦੇ ਹੀ ਪਾਕਿ ਰੇਂਜਰਸ ਨੇ ਗ੍ਰਿਫਤਾਰ ਕਰ ਲਿਆ।

ਲਾਪਤਾ ਜਵਾਨ ਬੀਐਸਐਫ ਦੀ 66 ਬਟਾਲੀਅਨ ਦਾ ਹੈ। ਉਸ ਦੇ ਸਰਹੱਦ ਪਾਰ ਕਰਨ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਹਰਕਤ ਵਿਚ ਆ ਗਏ। ਇਸ ਸਬੰਧੀ ਜਦੋਂ ਪਾਕਿਸਤਾਨੀ ਰੇਂਜਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਬੀਐਸਐਫ ਜਵਾਨ ਉਨ੍ਹਾਂ ਦੇ ਕਬਜ਼ੇ ਵਿਚ ਹੈ।

ਇਸ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੇ ਪਾਕਿ ਰੇਂਜਰਾਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਜਵਾਨ ਨੂੰ ਰਿਹਾਅ ਕਰਨ ਲਈ ਕਿਹਾ। ਸ਼ੁਰੂਆਤੀ ਝਿਜਕ ਤੋਂ ਬਾਅਦ, ਪਾਕਿ ਰੇਂਜਰਾਂ ਨੇ ਬੀਐਸਐਫ ਜਵਾਨ ਨੂੰ ਰਿਹਾਅ ਕਰਨ ਲਈ ਸਹਿਮਤੀ ਦਿੱਤੀ। ਇਹ ਪੂਰੀ ਘਟਨਾ ਪੰਜਾਬ ਦੇ ਬੀ.ਐਸ.ਐਫ ਦੇ ਫ਼ਿਰੋਜ਼ਪੁਰ ਸੈਕਟਰ ਦੇ ਅਬੋਹਰ ਇਲਾਕੇ ਦੀ ਹੈ।

ਧੁੰਦ ਇੰਨੀ ਸੰਘਣੀ ਸੀ ਕਿ ਬੀਐਸਐਫ ਨੂੰ ਤਿੰਨ ਘੰਟੇ ਤੱਕ ਪਤਾ ਹੀ ਨਹੀਂ ਲੱਗਾ ਕਿ ਉਨ੍ਹਾਂ ਦਾ ਇੱਕ ਸਾਥੀ ਲਾਪਤਾ ਹੈ। ਜਦੋਂ ਸਰਹੱਦ 'ਤੇ ਗਸ਼ਤ ਕਰਨ ਗਏ ਜਵਾਨ ਸਵੇਰੇ 9.30 ਵਜੇ ਵਾਪਸ ਆਏ ਤਾਂ ਉਨ੍ਹਾਂ ਦੀ ਹਾਜ਼ਰੀ ਲਵਾਈ ਗਈ। ਇਸ ਦੌਰਾਨ ਇੱਕ ਜਵਾਨ ਘੱਟ ਨਿਕਲਿਆ। ਜਦੋਂ ਇਧਰ-ਉਧਰ ਤਲਾਸ਼ੀ ਲੈਣ 'ਤੇ ਵੀ ਜਵਾਨ ਬਾਰੇ ਕੁਝ ਨਾ ਪਤਾ ਲੱਗਿਆ ਤਾਂ ਬਟਾਲੀਅਨ 'ਚ ਹੜਕੰਪ ਮੱਚ ਗਿਆ। 

ਕਾਹਲੀ 'ਚ ਪੂਰੇ ਇਲਾਕੇ 'ਚ ਤਲਾਸ਼ੀ ਸ਼ੁਰੂ ਕੀਤੀ ਗਈ ਪਰ ਜਵਾਨ ਬਾਰੇ ਕੁਝ ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਜਦੋਂ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਜਵਾਨ ਉਨ੍ਹਾਂ ਦੀ ਹਿਰਾਸਤ ਵਿਚ ਹੈ। ਪਾਕਿਸਤਾਨੀ ਰੇਂਜਰਾਂ ਵੱਲੋਂ ਦੱਸਿਆ ਗਿਆ ਕਿ ਇਸ ਜਵਾਨ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹ ਕੌਮਾਂਤਰੀ ਸਰਹੱਦ ਪਾਰ ਕਰਕੇ ਉਨ੍ਹਾਂ ਦੇ ਇਲਾਕੇ ਵਿਚ ਪਹੁੰਚ ਗਿਆ ਸੀ। 

ਬੀਐਸਐਫ ਦੀ 66 ਬਟਾਲੀਅਨ ਦੇ ਅਧਿਕਾਰੀਆਂ ਨੇ ਤੁਰੰਤ ਆਪਣੇ ਉੱਚ ਅਧਿਕਾਰੀਆਂ ਨੂੰ ਇਸ ਜਵਾਨ ਦੇ ਦੁਸ਼ਮਣ ਦੇਸ਼ ਦੀ ਸਰਹੱਦ 'ਤੇ ਪਹੁੰਚਣ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪਾਕਿਸਤਾਨੀ ਰੇਂਜਰਾਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ ਗਈ। ਬੀਐਸਐਫ ਅਧਿਕਾਰੀਆਂ ਨੇ ਕਈ ਦੌਰ ਦੀਆਂ ਮੀਟਿੰਗਾਂ ਕੀਤੀਆਂ, ਫਿਰ ਪਾਕਿਸਤਾਨੀ ਰੇਂਜਰਾਂ ਨੇ ਬੀਐਸਐਫ ਜਵਾਨ ਨੂੰ ਰਿਹਾਅ ਕਰਨ ਲਈ ਸਹਿਮਤੀ ਦਿੱਤੀ। ਪਾਕਿ ਰੇਂਜਰਾਂ ਨੇ ਬਾਅਦ ਦੁਪਹਿਰ ਜਵਾਨ ਨੂੰ ਭਾਰਤ ਵਾਪਸ ਭੇਜ ਦਿੱਤਾ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement