ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਦੇ ਵਿਕਾਸ ਕਾਰਜਾਂ 'ਤੇ 8.97 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ.ਇੰਦਰਬੀਰ ਨਿੱਜਰ
Published : Dec 1, 2022, 4:50 pm IST
Updated : Dec 1, 2022, 4:50 pm IST
SHARE ARTICLE
Punjab government has decided to spend 8.97 crore rupees on the development works of Ludhiana, Gobindgarh and Sangrur: Dr. Inderbir Nijjar
Punjab government has decided to spend 8.97 crore rupees on the development works of Ludhiana, Gobindgarh and Sangrur: Dr. Inderbir Nijjar

ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ

 

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਗੋਬਿੰਦਗੜ੍ਹ ਅਤੇ ਸੰਗਰੂਰ ਵਿਖੇ ਵਿਕਾਸ ਕਾਰਜਾਂ ਤੇ 8.97 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਹੈ। ਇਹਨਾਂ ਕੰਮਾਂ ਲਈ ਵਿਭਾਗ ਵੱਲੋਂ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਲੁਧਿਆਣਾ ਵਿਖੇ ਸੈਸ਼ਨ ਚੌਂਕ ਤੋਂ ਹੈਬੋਵਾਲ ਚੌਂਕ ਤੱਕ ਹੰਬੜਾਂ ਰੋਡ ਵਾਲੀ ਸੜ੍ਹਕ ਦੀ ਮੁੜ ਉਸਾਰੀ ਕਰਨ ਲਈ ਕਰੀਬ 2.98 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਪਿੰਡ ਡਾਬਾ ਵਿਖੇ ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਦੀ ਉਸਾਰੀ ਲਈ ਸੰਭਾਵਿਤ 3.02 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਐਮ.ਸੀ. ਗੋਬਿੰਦਗੜ੍ਹ ਵਿਖੇ ਸ਼ਾਂਤੀ ਨਗਰ 52 (2) ਐਲ ਦੇ ਸਾਹਮਣੇ ਟਾਇਲਸ ਚੇਨ ਲਿੰਕ ਕੰਡਿਆਲੀ ਤਾਰ ਨਾਲ ਰਾਜਭਾ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਇਸਦੇ ਨਾਲ ਹੀ ਵੱਖ ਵੱਖ ਵਾਰਡਾਂ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲਾਂ ਅਤੇ ਆਰ.ਸੀ.ਸੀ. ਪਾਈਪਾਂ ਵਿਛਾਉਣ ਦਾ ਕੰਮ ਕੀਤਾ ਜਾਵੇਗਾ ਜਿਸ ਤੇ ਕਰੀਬ 1.48 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਐਮ ਸੀ ਧੂਰੀ ਅਧੀਨ ਬਾਜ਼ੀਗਰ ਬਸਤੀ ਵਿਖੇ ਸਿਹਤ ਕਲੀਨਿਕ/ਆਮ ਆਦਮੀ ਕਲੀਨਿਕ ਵਜੋਂ ਮੌਜੂਦਾ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੰਗਰੂਰ ਵਿਖੇ ਗਲੀਆਂ ਦੀਆਂ ਲਾਈਟਾਂ ਦੀ ਰਿਪੇਅਰ ਅਤੇ ਰੱਖ-ਰੱਖਾਅ ਲਈ  ਅਤੇ ਹੋਰ ਕੰਮਾਂ ਲਈ  ਲੇਬਰ ਦੀਆਂ ਸੇਵਾਵਾਂ ਲਈਆਂ ਜਾਵੇਗੀ ਤਾਂ ਜ਼ੋ ਇਲਾਕੇ ਦੀ ਸਾਫ ਸਫਾਈ ਅਤੇ ਹੋਰ ਕੰਮਾਂ ਨੂੰ ਕਰਨ ਵਿਚ ਕੋਈ ਦਿਕੱਤ ਪੇਸ਼ ਨਾ ਆਵੇ। ਇਹਨਾਂ ਕੰਮਾਂ ਲਈ 87.62 ਲੱਖ ਰੁਪਏ ਖਰਚੇ ਜਾਣਗੇ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਮੁੱਖ ਤਰਜ਼ੀਹ ਹੈ।

ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹਨਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

SHARE ARTICLE

ਏਜੰਸੀ

Advertisement

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM
Advertisement