ਪੰਜਾਬ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ- ਮੀਤ ਹੇਅਰ
Published : Dec 1, 2022, 7:22 pm IST
Updated : Dec 1, 2022, 7:23 pm IST
SHARE ARTICLE
 Purified water through sewage treatment plants in Punjab will be used for irrigation - Meet Hare
Purified water through sewage treatment plants in Punjab will be used for irrigation - Meet Hare

ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਦੌਰਾ- ਸਾਫ ਕੀਤੇ ਪਾਣੀ ਨਾਲ 1000 ਏਕੜ ਵਿਚ ਸਿੰਚਾਈ ਕਰਨ ਦੇ ਕੰਮ ਦਾ ਲਿਆ ਜਾਇਜ਼ਾ

ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਚਾਈ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਪ੍ਰਦੂਸ਼ਣ ਕੰਟਰੋਲ ਬੋਰਡ, ਭੂਮੀ ਰੱਖਿਆ, ਸੀਵਰੇਜ਼ ਬੋਰਡ ਤੇ ਖੇਤੀਬਾੜੀ ਵਿਭਾਗ ਨੂੰ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਮਿਲਕੇ ਕੰਮ ਕਰਨ ਦਾ ਸੱਦਾ

ਚੰਡੀਗੜ੍ਹ / ਫਗਵਾੜਾ - ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿਚ 2600 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ  ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕਰੇਗੀ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।

ਮੀਤ ਹੇਅਰ ਜਿਨ੍ਹਾਂ ਕੋਲ ਵਾਤਾਵਰਣ, ਸਾਇੰਸ ਤਕਨਾਲੌਜੀ ਦਾ ਵੀ ਵਿਭਾਗ ਹੈ, ਅੱਜ ਫਗਵਾੜਾ ਵਿਖੇ 28 ਐਮ.ਐਲ.ਡੀ. ਦੀ ਸਮਰੱਥਾ ਵਾਲੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਜਾਂਦੇ ਪਾਣੀ ਸਿੰਚਾਈ ਲਈ ਵਰਤੇ ਜਾਣ ਦੀ ਵਿਧੀ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ 11  ਕਿਲੋਮੀਟਰ ਲੰਬੀ ਪਾਇਪ ਲਾਇਨ ਰਾਹੀਂ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ 1000 ਏਕੜ ਵਿਚ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ 7500 ਮਿਲੀਅਨ ਲੀਟਰ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕਿਆ ਹੈ।

ਹੇਅਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ਼ ਬੋਰਡ, ਭੂਮੀ ਰੱਖਿਆ ਤੇ ਜਲ ਸੰਭਾਲ ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਕਿਹਾ ਕਿ ਉਹ ਸੂਬੇ ਭਰ ਦੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤਣ ਬਾਰੇ ਵਿਆਪਕ ਯੋਜਨਾਬੰਦੀ ਕਰਨ। ਉਨ੍ਹਾਂ ਕਿਹਾ ਕਿ ਫਗਵਾੜਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਜੋ ਕਿ ਨੈਸ਼ਨਲ ਵਾਟਰ ਮਿਸ਼ਨ ਐਵਾਰਡ ਵੀ ਪ੍ਰਾਪਤ ਕਰ ਚੁੱਕਾ ਹੈ, ਦੀ ਤਰਜ਼ ’ਤੇ ਸਾਰੇ ਟ੍ਰੀਟਮੈਂਟ ਪਲਾਟਾਂ ਦੇ ਪਾਣੀ ਨੂੰ ਪਾਇਪਾਂ ਰਾਹੀਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੱਕਾਰੀ ਪ੍ਰਾਜੈਕਟ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕਰੇਗੀ ਕਿਉਂਕਿ ਇਸ ਨਾਲ ਸੂਬੇ ਦੇ ਡਾਰਕ ਜ਼ੋਨ ਵਿਚ ਜਾ ਚੁੱਕੇ ਬਲਾਕਾਂ ਅੰਦਰ ਧਰਤੀ ਹੇਠਲੇ ਪਾਣੀ ਨੂੰ ਹੋਰ ਥੱਲੇ ਜਾਣ ਤੋਂ ਰੋਕਿਆ ਜਾ ਸਕੇਗਾ।

ਕਿਸਾਨਾਂ ਦਾ ਸਨਮਾਨ-
ਕੈਬਨਿਟ ਮੰਤਰੀ ਵਲੋਂ ਨੇੜਲੇ ਪਿੰਡਾਂ ਦੇ ਕਿਸਾਨਾਂ ਦਾ ਸਨਮਾਨ ਵੀ ਕੀਤਾ ਜੋ ਕਿ ਇਸ ਪਲਾਂਟ ਰਾਹੀਂ ਸਾਫ ਕੀਤੇ ਪਾਣੀ ਨੂੰ ਖੇਤੀ ਲਈ ਵਰਤਦੇ ਹਨ। ਕਿਸਾਨ ਸਤਨਾਮ ਸਿੰਘ, ਪਲਵਿੰਦਰ ਸਿੰਘ ਆਦਿ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੇੜਲੇ ਲਗਭਗ 260 ਕਿਸਾਨ 1000 ਏਕੜ ਵਿਚ ਸਿੰਚਾਈ ਲਈ ਪਲਾਂਟ ਦੇ ਪਾਣੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਨਾ ਸਿਰਫ ਧਰਤੀ ਹੇਠਲੇ ਪਾਣੀ ਤੇ ਬਿਜਲੀ ਦੀ ਬੱਚਤ ਹੋਈ ਹੈ, ਸਗੋਂ ਯੂਰੀਆ ਦੀ ਵਰਤੋਂ ਵਿਚ ਵੀ ਕਮੀ ਦਰਜ ਕੀਤੀ ਗਈ ਹੈ।

ਇਸ ਮੌਕੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਦੇ ਮੁੱਖ ਇੰਜੀਨੀਅਰ ਜੇ.ਐਸ. ਮਜੀਠੀਆ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ. ਨਯਨ ਜੱਸਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਪਾਰਟੀ ਦੀ ਜਿਲ੍ਹਾ ਪ੍ਰਧਾਨ ਲਲਿਤਾ ਸਕਲਾਨੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement