ਸੂਬੇ ਦੇ 5500 ਐਲੀਮੈਂਟਰੀ ਅਤੇ 2200 ਸੀਨੀਅਰ ਸੈਕੰਡਰੀ ਸਕੂਲਾਂ ’ਚ ਬਾਲਾ ਵਰਕ ਲਈ 3.85 ਕਰੋੜ ਦੀ ਗ੍ਰਾਂਟ ਜਾਰੀ
Published : Dec 1, 2022, 5:56 pm IST
Updated : Dec 1, 2022, 5:58 pm IST
SHARE ARTICLE
BaLA work
BaLA work

ਹਰਜੋਤ ਬੈਂਸ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਸਕੂਲਾਂ ਵਿਚ ਬਾਲਾ ਵਰਕ ਕਰਵਾਇਆ ਜਾਣ ਹੈ ਅਤੇ ਬਾਲਾ ਵਰਕ ਪਾਠ ਪੁਸਤਕ ਉਤੇ ਅਧਾਰਿਤ ਹੋਵੇਗਾ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿਦਿਅਕ ਪ੍ਰਣਾਲੀ ਨੂੰ ਹੋਰ ਚੁਸਤ ਤੇ ਸਮੇਂ ਦੇ ਹਾਣ ਦੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਦੇ 5500 ਐਲੀਮੈਂਟਰੀ ਸਕੂਲਾਂ ਅਤੇ 2200 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਾਲਾ ਵਰਕ ਲਈ ਤਿੰਨ ਕਰੋੜ ਪਚਾਸੀ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਜਾਰੀ ਕੀਤੀ ਗਈ ਹੈ।

ਬੈਂਸ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਸਕੂਲਾਂ ਵਿਚ ਬਾਲਾ ਵਰਕ  ਕਰਵਾਇਆ ਜਾਣ ਹੈ ਅਤੇ  ਬਾਲਾ ਵਰਕ ਪਾਠ ਪੁਸਤਕ ਉਤੇ ਅਧਾਰਿਤ ਹੋਵੇਗਾ, ਪ੍ਰਾਇਮਰੀ ਪੱਧਰ ਤੇ ਕਰਵਾਏ ਜਾਣ ਵਾਲੇ ਬਾਲਾ ਵਰਕ ਲਈ ਮਹੀਨੀਆਂ ਦੇ ਨਾਂ, ਅੰਕਾਂ ਅਤੇ ਸ਼ਬਦਾਂ ਵਿੱਚ ਗਿਣਤੀ, ਗਣਿਤ ਦੇ ਫਾਰਮੂਲੇ, ਸ਼ਬਦ ਭੰਡਾਰ ਅੰਗਰੇਜ਼ੀ ਅਤੇ ਪੰਜਾਬੀ ਵਿੱਚ ਬਣਾਏ ਜਾ ਸਕਦੇ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਹਾਈ ਅਤੇ ਸੈਕੰਡਰੀ ਪੱਧਰ ਤੇ ਕਰਵਾਏ ਜਾਣ ਵਾਲੇ ਬਾਲਾ ਵਰਕ ਲਈ ਸਕੂਲ ਪੱਧਰ ਤੇ ਵਿਸਾ਼ ਵਾਰ ਅਧਿਆਪਕਾਂ ਦੀ ਕਮੇਟੀ ਬਣਾ ਕੇ ਸਮੱਗਰੀ ਦੀ ਚੌਣ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਾਰੀ ਸਮੱਗਰੀ ਦੀ ਲੈਬਲਿੰਗ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਲਾ ਵਰਕ ਲਈ ਸਕੂਲ ਦੇ ਵਰਾਂਡੇ ਅਤੇ ਪਿੱਲਰਾਂ ਦੀ ਵਰਤੋਂ ਮੁੱਖ ਤੌਰ ਤੇ ਕੀਤੀ ਜਾਵੇ ਤਾਂ ਜੋ ਸਕੂਲ ਸਮੇਂ ਦੌਰਾਨ ਅਤੇ ਸਕੂਲ ਸਮੇਂ ਤੋਂ ਬਾਅਦ ਵੀ ਸਿੱਖਣ ਸਿਖਾਉਣ ਪ੍ਰਕਿਰਿਆ ਸੁਭਾਵਿਕ ਤੌਰ ਤੇ ਜਾਰੀ ਰਹੇ ਅਤੇ ਨਾਲ ਦੇ ਨਾਲ ਹੀ ਸਕੂਲ ਦੀ ਦਿੱਖ ਵੀ ਸੁੰਦਰ ਨਜ਼ਰ ਆਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana News Update: ਕੈਨੇਡਾ ਜਾ ਕੇ ਮੁੱਕਰੀ ਇੱਕ ਹੋਰ ਪੰਜਾਬਣ, ਨੇਪਾਲ ਤੋਂ ਚੜ੍ਹੀ ਪੁਲਿਸ ਅੜ੍ਹਿੱਕੇ, ਪਰਿਵਾਰ ਨਾਲ

17 May 2024 4:33 PM

Today Top News Live - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ Bulletin LIVE

17 May 2024 1:48 PM

ਕਰੋੜ ਰੁਪਏ ਦੀ ਆਫ਼ਰ ਨੂੰ ਠੋਕਰ ਮਾਰਨ ਵਾਲੀ ਲੁਧਿਆਣਾ ਦੀ MLA ਨੇ ਖੜਕਾਏ ਵਿਰੋਧੀ, '400 ਤਾਂ ਦੂਰ ਦੀ ਗੱਲ, ਭਾਜਪਾ ਦੀ

17 May 2024 11:53 AM

Amit Shah ਜਾਂ Rajnath Singh ਕਿਉਂ ਨਹੀਂ ਬਣ ਸਕਦੇ PM? Yogi ਤੇ Modi ਦੇ ਦਿਲਾਂ ਚ ਬਹੁਤ ਦੂਰੀਆਂ ਨੇ Debate Live

17 May 2024 10:54 AM

Speed News

17 May 2024 10:33 AM
Advertisement