ਇਸ ਵਾਰ ਗੁਜਰਾਤ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਜਿੱਤੇਗੀ: CM ਮਾਨ
Published : Dec 1, 2022, 7:51 pm IST
Updated : Dec 1, 2022, 8:05 pm IST
SHARE ARTICLE
Bhagwant Singh Mann
Bhagwant Singh Mann

ਹੁਣ ਭਾਜਪਾ ਦੇ ਚੱਕਰ ਵਿੱਚ ਨਹੀਂ ਫਸਣਗੇ ਗੁਜਰਾਤ ਦੇ ਲੋਕ, ਬਦਲਾਅ ਲਈ ਕਰਨਗੇ ਵੋਟ: ਮਾਨ

ਹੁਣ ਭਾਜਪਾ ਦੇ ਚੱਕਰ ਵਿੱਚ ਨਹੀਂ ਫਸਣਗੇ ਗੁਜਰਾਤ ਦੇ ਲੋਕ, ਬਦਲਾਅ ਲਈ ਕਰਨਗੇ ਵੋਟ: ਮਾਨ

 -'ਆਪ' ਸਰਕਾਰ ਨੇ ਦਿੱਲੀ ਅਤੇ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ, ਮੁਹੱਲਾ ਕਲੀਨਿਕ ਅਤੇ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ, ਇੱਕ ਮੌਕਾ ਦਿਓ, ਗੁਜਰਾਤ ਵਿੱਚ ਵੀ ਇਹ ਸਭ ਕੰਮ ਕਰਾਂਗੇ: ਮਾਨ

 ਅਹਿਮਦਾਬਾਦ (ਗੁਜਰਾਤ) /ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 8 ਦਸੰਬਰ ਨੂੰ ਗੁਜਰਾਤ ਵਿੱਚ ਚਮਤਕਾਰ ਹੋਵੇਗਾ। ਗੁਜਰਾਤ ਵਿੱਚ ਹਰ ਪਾਸੇ ਬਦਲਾਅ ਦੀ ਲਹਿਰ ਹੈ ਅਤੇ ਇਹ ਲਹਿਰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਹੈ। ਮਾਨ ਨੇ ਕਿਹਾ ਕਿ ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ ਨੂੰ ਸਬਕ ਸਿਖਾ ਕੇ ਉਨ੍ਹਾਂ ਦੇ 27 ਸਾਲਾਂ ਦੇ ਕੁਸ਼ਾਸਨ ਦਾ ਅੰਤ ਕਰੇਗੀ ਅਤੇ ਇਨ੍ਹਾਂ ਚੋਣਾਂ ਵਿੱਚ ਨੇਤਾ ਲੋਕ ਹਾਰ ਜਾਣਗੇ ਅਤੇ ਜਨਤਾ ਦੀ ਜਿੱਤ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਵੱਡੇ-ਵੱਡੇ ਲੀਡਰ ਇਸ ਵਾਰ ਵੱਡੇ ਫਰਕ ਨਾਲ ਚੋਣ ਹਾਰਨਗੇ।

 ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਨਹੀਂ ਸਗੋਂ ਆਮ ਆਦਮੀ ਪਾਰਟੀ ਦੀ ਨਵੇਂ ਇੰਜਣ ਵਾਲੀ ਸਰਕਾਰ ਚਾਹੁੰਦੇ ਹਨ। ਭਾਜਪਾ ਦੇ ਦੋਵੇਂ ਇੰਜਣ ਪੁਰਾਣੇ ਹੋ ਚੁੱਕੇ ਹਨ; ਭ੍ਰਿਸ਼ਟਾਚਾਰ ਤੇ ਗੁੰਡਾਗਰਦੀ ਨੇ ਭਾਜਪਾ ਦੇ ਇੰਜਣਾਂ ਨੂੰ ਖ਼ਰਾਬ ਕਰ ਦਿੱਤਾ ਹੈ।

 ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ 'ਆਪ' ਦੇ ਰਾਜ ਸਭਾ ਮੈਂਬਰਾਂ ਰਾਘਵ ਚੱਢਾ ਅਤੇ ਹਰਭਜਨ ਸਿੰਘ, ਨਾਲ ਅਹਿਮਦਾਬਾਦ 'ਚ ਵੱਖ-ਵੱਖ ਥਾਵਾਂ 'ਤੇ ਰੋਡ ਸ਼ੋਅ ਕਰਕੇ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਾਂ ਨੂੰ ਪੈਸੇ ਦੇ ਲਾਲਚ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ। ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਗੁਜਰਾਤ ਦੇ ਲੋਕ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਵੋਟ ਪਾਉਣਗੇ।

 ਮਾਨ ਨੇ ਪੰਜਾਬ ਅਤੇ ਦਿੱਲੀ 'ਚ 'ਆਪ' ਸਰਕਾਰ ਦੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ ਦਿੱਲੀ 'ਚ ਆਮ ਲੋਕਾਂ ਲਈ ਬਿਜਲੀ ਮੁਫਤ ਕੀਤੀ ਹੈ। ਬਿਹਤਰ ਇਲਾਜ ਲਈ ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਪੰਜਾਬ ਵਿੱਚ ਸਰਕਾਰ ਬਣਨ ਦੇ ਸਿਰਫ਼ 6 ਮਹੀਨਿਆਂ ਵਿੱਚ ਹੀ ਅਸੀਂ 20,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ 10,000 ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਹੈ।  ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਕਰੀਬ 12 ਲੱਖ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਮੌਕਾ ਦਿਓ ਅਤੇ ਅਸੀਂ ਤੁਹਾਨੂੰ ਇਹ ਸਭ ਕੰਮ ਇੱਥੇ ਵੀ ਕਰ ਕੇ ਦਿਖਾਵਾਂਗੇ।

ਭਾਜਪਾ ਸਿਰਫ਼ ਤੁਹਾਡਾ ਨੁਕਸਾਨ ਕਰੇਗੀ, ਅਸੀਂ ਆਮ ਲੋਕਾਂ ਨੂੰ ਫਾਇਦਾ ਦੇਵਾਂਗੇ: ਕੇਜਰੀਵਾਲ

ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਆਮ ਲੋਕਾਂ ਨਾਲ ਧੋਖਾ ਕੀਤਾ ਹੈ।  ਭਾਜਪਾ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਕਾਰਨ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਸਿਖਰਾਂ 'ਤੇ ਹੈ। ਇਹ ਵਿਧਾਨ ਸਭਾ ਚੋਣਾਂ ਭਾਜਪਾ ਨੂੰ ਸਬਕ ਸਿਖਾਉਣ ਦਾ ਸਮਾਂ ਹੈ।

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੋਟ ਪਾ ਕੇ ਤੁਹਾਨੂੰ ਮੁਫਤ ਬਿਜਲੀ, ਸਾਫ਼ ਅਤੇ ਮੁਫ਼ਤ ਪਾਣੀ, ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਦੂਜੇ ਪਾਸੇ ਭਾਜਪਾ ਨੂੰ ਵੋਟ ਦੇਣ ਨਾਲ ਬੇਰੁਜ਼ਗਾਰੀ ਅਤੇ ਮਹਿੰਗਾਈ ਮਿਲੇਗੀ। ਅਸੀਂ ਦਿੱਲੀ ਅਤੇ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ। ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਆਮ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement