1,15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਸੇਵਾਮੁਕਤ SMO ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ
Published : Dec 1, 2022, 7:19 pm IST
Updated : Dec 1, 2022, 7:19 pm IST
SHARE ARTICLE
Punjab Vigilance Bureau
Punjab Vigilance Bureau

ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ  ਨੇ  ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1,15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1,15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement