Jagtar Singh Hawara: 18 ਸਾਲ ਪੁਰਾਣੇ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਬਰੀ; ਠੋਸ ਸਬੂਤ ਪੇਸ਼ ਨਹੀਂ ਕਰ ਸਕੀ ਪੁਲਿਸ
Published : Dec 1, 2023, 4:11 pm IST
Updated : Jan 4, 2024, 5:26 pm IST
SHARE ARTICLE
Jagtar Singh Hawara acquitted by court in 18 year old case
Jagtar Singh Hawara acquitted by court in 18 year old case

RDX ਮਾਮਲੇ ਵਿਚ 2005 ’ਚ ਸੈਕਟਰ 17 ਥਾਣੇ ਵਿਚ ਦਰਜ ਹੋਇਆ ਸੀ ਮਾਮਲਾ

Jagtar Singh Hawara: ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਲੋਂ ਇਕ ਹੋਰ ਕੇਸ ਵਿਚ ਵੀ ਬਰੀ ਕਰ ਦਿਤਾ ਗਿਆ ਹੈ। ਪੁਲਿਸ ਇਸ ਮਾਮਲੇ ਵਿਚ ਵੀ ਕੋਈ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਪੁਲਿਸ ਵਲੋਂ ਨਾਮਜ਼ਦ ਗਵਾਹ ਦੀ ਮੌਤ ਹੋ ਗਈ ਹੈ। ਇਸ ਕਾਰਨ ਜਗਤਾਰ ਹਵਾਰਾ ਨੂੰ ਬਰੀ ਕਰ ਦਿਤਾ ਗਿਆ ਹੈ। ਹਵਾਰਾ ਖ਼ਿਲਾਫ਼ 2005 ਵਿਚ ਚੰਡੀਗੜ੍ਹ ਦੇ ਸੈਕਟਰ 17 ਵਿਚ ਅਸਲਾ ਐਕਟ ਅਤੇ ਵਿਸਫੋਟਕ ਪਦਾਰਥ ਰੱਖਣ ਦਾ ਕੇਸ ਦਰਜ ਕੀਤਾ ਗਿਆ ਸੀ।

ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ ਵਿਚ ਬੰਦ ਹੈ। ਹਵਾਰਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਗਤਾਰ ਸਿੰਘ ਹਵਾਰਾ ਨੂੰ ਚੰਡੀਗੜ੍ਹ ਪੁਲਿਸ ਨੇ 11 ਜੁਲਾਈ 2005 ਨੂੰ ਉਨ੍ਹਾਂ ਦੇ ਸਾਥੀ ਸਮੀਰ ਮੱਲ੍ਹਾ ਉਰਫ ਟੋਨੀ ਸਮੇਤ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਸਮੇਂ ਦੋਵਾਂ ਕੋਲੋਂ ਆਰਡੀਐਕਸ ਬਰਾਮਦ ਕੀਤਾ ਸੀ।

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਗਤਾਰ ਸਿੰਘ ਹਵਾਰਾ 'ਤੇ ਸੀਆਰਪੀਸੀ ਦੀ ਧਾਰਾ 268 ਲਗਾਈ ਗਈ ਸੀ। ਇਸ ਤਹਿਤ ਮੁਲਜ਼ਮ ਨੂੰ ਜੇਲ ਤੋਂ ਬਾਹਰ ਲਿਜਾਣ ਅਤੇ ਅਦਾਲਤ ਵਿਚ ਪੇਸ਼ ਕਰਨ ’ਤੇ ਪਾਬੰਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਕਮਲਦੀਪ ਸਿੰਘ ਸਿੱਧੂ ਨੇ ਕਿਹਾ ਕਿ ਸੀਆਰਪੀਸੀ ਦੀ ਧਾਰਾ 268 ਤਹਿਤ ਕਿਸੇ ਵੀ ਸਰਕਾਰ ਕੋਲ ਕਿਸੇ ਵੀ ਦੋਸ਼ੀ ਨੂੰ ਜੇਲ ਤੋਂ ਬਾਹਰ ਆਉਣ ਤੋਂ ਰੋਕਣ ਦਾ ਅਧਿਕਾਰ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਪਹਿਲਾਂ ਵੀ ਇਕ ਮਾਮਲੇ ਵਿਚ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਚੁੱਕੀ ਹੈ। 22 ਨਵੰਬਰ ਨੂੰ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਨੂੰ ਸੈਕਟਰ 36 ਵਿਚ ਦਰਜ ਕੇਸ ਵਿਚੋਂ ਬਰੀ ਕਰ ਦਿਤਾ ਸੀ।

(For more news apart from Jagtar Singh Hawara acquitted by court in 18 year old case , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement