Punjab Weather Update: ਮੌਸਮ ਵਿਭਾਗ ਅਨੁਸਾਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ
Punjab Weather Update Rainfall Drops Temperature: ਪੰਜਾਬ ਵਿਚ ਮੀਂਹ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸੂਬੇ ਵਿਚ ਠੰਢ ਨੇ ਆਪਣਾ ਜ਼ੋਰ ਫੜ੍ਹ ਲਿਆ ਹੈ। ਮੀਂਹ ਨਾਲ ਤਾਪਮਾਨ 'ਚ ਗਿਰਾਵਟ ਆਈ ਹੈ। ਵੀਰਵਾਰ ਸਵੇਰ ਤੋਂ ਹੋਈ ਬਾਰਿਸ਼ ਕਾਰਨ ਠੰਢ ਵਧ ਗਈ ਹੈ।
ਇਹ ਵੀ ਪੜ੍ਹੋ: Punjab Sugarcane Price Hike: ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨੇ ਦੇ ਭਾਅ ’ਚ ਕੀਤਾ ਵਾਧਾ, ਗੰਨਾ ਕਾਸ਼ਤਾਕਾਰਾਂ ਕਰ ਦਿਤੇ ਖੁਸ਼
ਮੌਸਮ ਵਿਭਾਗ ਅਨੁਸਾਰ ਅੱਜ ਵੀ ਅਸਮਾਨ 'ਚ ਬੱਦਲ ਛਾਏ ਰਹਿਣਗੇ। ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਤੇ ਘੱਟ ਤੋਂ ਘੱਟ 13 ਡਿਗਰੀ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Farming News: ਪੰਜਾਬ 'ਚ ਝੋਨੇ ਦੀ ਖਰੀਦ ਦਾ ਵਧਿਆ ਸਮਾਂ, ਹੁਣ ਕਿਸਾਨ 7 ਦਸੰਬਰ ਤੱਕ ਮੰਡੀਆਂ 'ਚ ਵੇਚ ਸਕਣਗੇ ਫਸਲ
ਨਵੰਬਰ ਦਾ ਆਖਰੀ ਦਿਨ ਸਭ ਤੋਂ ਠੰਢਾ ਰਿਹਾ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 'ਚ 6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 19.6 ਡਿਗਰੀ ਤੇ ਘੱਟ ਤੋਂ ਘੱਟ 13.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 25.6 ਅਤੇ ਘੱਟੋ-ਘੱਟ ਤਾਪਮਾਨ 12.6 ਡਿਗਰੀ ਸੈਲਸੀਅਸ ਰਿਹਾ।