Khanuri border News : ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਛੇਵੇਂ ਦਿਨ ’ਚ ਦਾਖ਼ਲ

By : BALJINDERK

Published : Dec 1, 2024, 7:19 pm IST
Updated : Dec 1, 2024, 7:19 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ ਦਾ ਚੈਕਅਪ ਕਰਦੇ ਹੋਏ ਡਾਕਟਰ
ਜਗਜੀਤ ਸਿੰਘ ਡੱਲੇਵਾਲ ਦਾ ਚੈਕਅਪ ਕਰਦੇ ਹੋਏ ਡਾਕਟਰ

Khanuri border News : ਸਿਹਤ ਦੀ ਜਾਂਚ ਕਰ ਰਹੀ ਡਾਕਟਰਾਂ ਨੇ ਕਿਹਾ ਹਰ ਰੋਜ਼ ਘੱਟ ਰਿਹਾ ਜਗਜੀਤ ਸਿੰਘ ਡੱਲੇਵਾਲ ਦਾ ਵਜ਼ਨ ਅਤੇ ਸ਼ੂਗਰ ਲੈਵਲ

Khanuri border News : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 6ਵਾਂ ਦਿਨ ਹੈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਬਚਾਉਣ ਦੀ ਹੈ। ਇਸ ਲਈ ਸਾਨੂੰ ਆਗੂਆਂ ਨੂੰ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਪਵੇਗਾ।

ਡਾਕਟਰਾਂ ਵੱਲੋ ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਚੈੱਕਅਪ ਕਰਦਿਆਂ ਦੱਸਿਆ ਕਿ ਉਸ ਦਾ ਬਲੱਡ ਪ੍ਰੈਸ਼ਰ 151/105, ਸ਼ੂਗਰ 74, ਪਲਸ 94, ਤਾਪਮਾਨ 96.9 ਹੈ। ਅੱਜ ਮਲੇਰਕੋਟਲਾ ਤੋਂ ਮੁਸਲਿਮ ਭਾਈਚਾਰੇ ਦਾ ਇੱਕ ਵਫ਼ਦ ਜਗਜੀਤ ਸਿੰਘ ਡੱਲੇਵਾਲ ਦੀ ਹਮਾਇਤ ਕਰਨ ਲਈ ਖਨੌਰੀ ਬਾਰਡਰ ਉੱਪਰ ਪਹੁੰਚਿਆ। ਕਰਨਾਟਕ ਦੇ ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ ਨੇ ਅੱਜ ਬੈਂਗਲੁਰੂ ਵਿਚ ਐਲਾਨ ਕੀਤਾ ਕਿ 6 ਦਸੰਬਰ ਤੋਂ ਉਨ੍ਹਾਂ ਦੀ ਜਥੇਬੰਦੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿਚ ਬੈਂਗਲੁਰੂ ਵਿੱਚ ਮਰਨ ਵਰਤ ਸ਼ੁਰੂ ਕੀਤਾ ਜਾਵੇਗਾ ਅਤੇ ਹਰ ਰੋਜ਼ 50 ਕਿਸਾਨ ਮਰਨ ਵਰਤ ’ਤੇ ਬੈਠਣਗੇ।

ਤਾਮਿਲਨਾਡੂ ਦੇ ਕਿਸਾਨ ਆਗੂ ਪੀ ਆਰ ਪੰਡਯਾਨ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਾਂ ਸੁਣੀ ਤਾਂ ਉਹਨਾ ਵੱਲੋ 14 ਦਸੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿਚ ਤਾਮਿਲਨਾਡੂ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। 

(For more news apart from Jagjit Singh Dallewal death fast at Khanuri border enters sixth day News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement