Barnala News : ਬਰਨਾਲਾ ਦੇ ਪਿੰਡ ਕੱਟੂ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ’ਚ ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

By : BALJINDERK

Published : Dec 1, 2024, 4:33 pm IST
Updated : Dec 1, 2024, 4:33 pm IST
SHARE ARTICLE
 ਗੁਰਦੁਆਰਾ ਪਿੰਡ ਕੱਟੂ
ਗੁਰਦੁਆਰਾ ਪਿੰਡ ਕੱਟੂ

Barnala News : ਦੋਸ਼ੀ ਖਿਲਾਫ਼ ਮੁਕਦਮਾ ਦਰਜ ਕਰਕੇ ਦੋ ਦਿਨਾਂ ਰਿਮਾਂਡ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ

Barnala News : ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਕੱਟੂ ਵਿਖੇ ਗੁਰੂ ਘਰ ਦੇ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਜਿੱਥੇ ਇਸ ਘਟਨਾ ਨੂੰ ਲੈ ਕੇ ਗੁਰੂ ਘਰ ਦੇ ਪ੍ਰਬੰਧਕਾਂ,ਪਿੰਡ ਪੰਚਾਇਤ, ਪਿੰਡ ਵਾਸੀਆਂ ਅਤੇ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਘਟਨਾ ਨੂੰ ਅੰਜਾਮ ਦੇਣ ਵਾਲਾ ਅਸਲੀ ਦੋਸ਼ੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

1

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿੰਡ ਦੇ ਗੁਰੂਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਉਹਨਾਂ ਮੁਤਾਬਕ ਪਹਿਲਾਂ ਵੀ 3 ਨਵੰਬਰ 2024 ਨੂੰ ਗੁਰੂ ਘਰ ’ਚ ਅੱਗ/ਪਟਾਕੇ ਦੀ ਘਟਨਾ ਦਾ ਸ਼ੱਕ ਹੋਇਆ ਸੀ। ਪਰ ਉਸ ਤੋਂ 22 ਦਿਨ ਬਾਅਦ 25 ਨਵੰਬਰ 24 ਨੂੰ ਪਤਾ ਲੱਗਿਆ ਕਿ ਜਦ ਗ੍ਰੰਥੀ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਲੱਗੇ ਤਾਂ ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਹੋਈ ਸੀ। ਇਸ ਨਿੰਦਨਯੋਗ ਘਟਨਾ ਦਾ ਪਤਾ ਲੱਗਦੇ ਹੀ ਸਾਰੇ ਪਿੰਡ ਨੇ ਇਕੱਠੇ ਹੋ ਕੇ ਇਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦੇ ਦਿੱਤੀ।

ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਫੜਿਆ ਵੀ ਗਿਆ। ਜਿਸ ਦੀ ਪੁਲਿਸ ਵੱਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਇਹ ਵੀ ਕਿਹਾ ਕਿ ਇਸ ਘਟਨਾ ਨਾਲ ਪਿੰਡ ’ਚ ਆਪਸੀ ਭਾਈਚਾਰਕ ਸਾਂਝ ਖ਼ਰਾਬ ਹੋਣ ਤੋਂ ਬਚਾ ਰਿਹਾ ਅਤੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹਨਾਂ ਦੱਸਿਆ ਕਿ ਇਹ ਫੜਿਆ ਗਿਆ ਵਿਅਕਤੀ ਗੁਰੂ ਘਰ ’ਚ ਸੇਵਾ ਨਿਭਾ ਰਹੇ ਗ੍ਰੰਥੀ ਦਾ ਹੀ ਰਿਸ਼ਤੇਦਾਰ ਹੈ। ਪਿੰਡ ਵਾਸੀਆਂ ਨੇ ਫੜੇ ਗਏ ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਨ ਤੋਂ ਇਲਾਵਾ ਇਸ ਨਿੰਦਨਯੋਗ ਘਟਨਾ ਲਈ ਆਪਸੀ ਭਾਈਚਾਰਕ ਸਾਂਝ ਬਣਾਉਣ ਲਈ ਬੇਨਤੀ ਵੀ ਕੀਤੀ।

ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਧਨੌਲਾ ਦੇ SHO ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਹੁਤ ਹੀ ਨਿੰਦਣਯੋਗ ਘਟਨਾ ਸਾਹਮਣੇ ਆਈ ਹੈ। ਉਹਨਾਂ ਦੱਸਿਆ ਕਿ 25-11-24 ਪਿੰਡ ਦੇ ਗੁਰੂ ਘਰ ਤੋਂ ਇੱਕ ਇਤਲਾਹ ਮਿਲੀ ਸੀ ਕਿ ਗੁਰੂ ਘਰ ’ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ ਹੈ। ਗੁਰੂ ਘਰ ’ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਦੋਸ਼ੀ ਦੀ ਪਹਿਚਾਣ ਸਾਹਮਣੇ ਆਈ ਹੈ। ਜੋ ਸਾਰੀ ਘਟਨਾ ਗੁਰੂ ਘਰ ਦੇ ਗ੍ਰੰਥੀ ਦੇ ਸਾਲੇ ਵੱਲੋਂ ਹੀ ਕੀਤੀ ਗਈ ਹੈ।

1

ਉਹਨਾਂ ਦੱਸਿਆ ਕਿ 3 ਨਵੰਬਰ 2024 ਦੀ ਰਾਤ 11 ਵਜੇ ਤੋਂ ਲੈ ਕੇ 12 ਵਜੇ ਤੱਕ ਦੋਸ਼ੀ ਗੁਰੂ ਘਰ ਅੰਦਰ ਦਾਖ਼ਲ ਹੋ ਗਿਆ, ਜਿਸ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਘਟਨਾ ਸਮੇਂ ਦੋਸ਼ੀ ਵੱਲੋਂ ਗੁਰੂ ਘਰ ’ਚ ਲੱਗੇ ਸਾਰੇ ਕੈਮਰੇ ਬੰਦ ਕਰ ਦਿੱਤੇ ਗਏ ਸਨ। ਪਰ ਗੁਰੂ ਘਰ ਦੇ ਇੱਕ ਕੈਮਰੇ ਵਿੱਚ ਉਸਦੀ ਸਾਰੀ ਘਟਨਾ ਕੈਦ ਹੋ ਗਈ।ਦੋਸ਼ੀ ਡੇਢ ਮਹੀਨਾ ਪਹਿਲਾਂ ਤੋਂ ਹੀ ਆਪਣੇ ਜੀਜੇ ਨਾਲ ਗੁਰੂ ਘਰ ਵਿੱਚ ਰਹਿ ਰਿਹਾ ਸੀ। ਦੋਸ਼ੀ ਖਿਲਾਫ਼ 298 BNS ਧਰਾਵਾਂ ਤਹਿਤ ਮੁਕਦਮਾ ਨੰਬਰ 168 ਦਰਜ ਕਰ ਲਿਆ ਸੀ। ਦੋਸ਼ੀ ਖਿਲਾਫ਼ ਮੁਕਦਮਾ ਦਰਜ ਕਰਕੇ ਦੋ ਦਿਨਾਂ ਰਿਮਾਂਡ ਤੋਂ ਬਾਅਦ ਉਸ ਨੂੰ ਜੇਲ ਭੇਜ ਦਿੱਤਾ ਹੈ।

(For more news apart from  police arrested accused in case desecration Guru Granth Sahib at village Kattu Barnala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement