77 ਨਸ਼ਾ ਤਸਕਰ 7.3 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
Published : Dec 1, 2025, 8:05 pm IST
Updated : Dec 1, 2025, 8:05 pm IST
SHARE ARTICLE
77 drug smugglers arrested with 7.3 kg heroin
77 drug smugglers arrested with 7.3 kg heroin

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 9 ਮਹੀਨੇ ਪੂਰੇ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ  ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

1714 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੰਜਾਬ ਪੁਲਿਸ ਨੇ 561 ਕਿਲੋ ਅਫੀਮ, 266 ਕੁਇੰਟਲ ਭੁੱਕੀ, 40 ਕਿਲੋ ਚਰਸ, 556 ਕਿਲੋ ਗਾਂਜਾ, 21 ਕਿਲੋ ਆਈ.ਸੀ.ਈ., 42 ਲੱਖ ਨਸ਼ੀਲੀਆਂ ਗੋਲੀਆਂ ਅਤੇ 14.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

275ਵੇਂ ਦਿਨ, ਪੰਜਾਬ ਪੁਲਿਸ ਨੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 10 ਕੁਇੰਟਲ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 5,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 355 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ  ਨਾਲ ਰਾਜ ਭਰ ਵਿੱਚ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ , ਜਦੋਂ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 365 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement