ਅੰਮ੍ਰਿਤਸਰ 'ਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ
Published : Dec 1, 2025, 6:00 pm IST
Updated : Dec 1, 2025, 6:00 pm IST
SHARE ARTICLE
Cross-border drug smuggling network busted in Amritsar; One person arrested with 5 kg heroin
Cross-border drug smuggling network busted in Amritsar; One person arrested with 5 kg heroin

ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਦੋਸ਼ੀ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ  ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ  ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ  ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖਤਾ ਇਤਲਾਹ ਮਿਲੀ ਸੀ, ਜੋ ਇੱਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ ।  ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਸ਼ੱਕੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ  ਉਸਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement