ਵਿਜੀਲੈਂਸ ਨੇ ਕੱਸਿਆ ਸ਼ਿਕੰਜਾ
ਚੰਡੀਗੜ੍ਹ: ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਦੇ ਖਿਲਾਫ ਲੁੱਕ ਆਊਟ ਸਰਕੂਲਰ (LOC) ਜਾਰੀ ਕਰ ਦਿੱਤਾ ਹੈ।
ਨਾਜਾਇਜ਼ ਜਾਇਦਾਦਾਂ ਛੁਪਾਉਣ ਦਾ ਦੋਸ਼
ਵਿਜੀਲੈਂਸ ਬਿਊਰੋ ਮੁਤਾਬਕ, ਗਜਪਤ ਗਰੇਵਾਲ ਨੇ ਮਜੀਠੀਆ ਦੀਆਂ ਕਥਿਤ ਨਾਜਾਇਜ਼ ਜਾਇਦਾਦਾਂ (illegal properties) ਨੂੰ ਜੁਟਾਉਣ ਅਤੇ ਛੁਪਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।
ਗਰੇਵਾਲ ਨੂੰ ਇਸ ਤੋਂ ਪਹਿਲਾਂ ਵੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNS) ਦੀ ਧਾਰਾ-179 ਤਹਿਤ ਵਿਜੀਲੈਂਸ ਵੱਲੋਂ ਨੋਟਿਸ ਭੇਜੇ ਗਏ ਸਨ ਪਰ ਦੋਸ਼ ਹੈ ਕਿ ਉਨ੍ਹਾਂ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ ਸੀ।
