Firozpur News : ਅਣਪਛਾਤੇ ਵਾਹਨ ਦੇ ਫੇਟ ਮਾਰਨ ਕਾਰਨ ਵਾਪਰਿਆ ਹਾਦਸਾ
Retired ASI From Punjab Police Dies in Road Accident in Firozpur Latest News in Punjabi ਗੁਰੂ ਹਰ ਸਹਾਏ, (ਫ਼ਿਰੋਜ਼ਪੁਰ) : ਪੰਜਾਬ ਪੁਲਿਸ ਤੋਂ ਰਿਟਾਇਰਡ ਏ.ਐਸ.ਆਈ. ਪਵਨ ਕੁਮਾਰ ਚੋਪੜਾ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋ ਕੇ ਬਹਿਰਾਮ ਦੇ ਮੁਖੀ ਪਰਮਜੀਤ ਕੌਰ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਪਵਨ ਕੁਮਾਰ ਚੋਪੜਾ ਆਪਣੇ ਮੋਟਰਸਾਈਕਲ ’ਤੇ ਆ ਰਹੇ ਸਨ ਅਤੇ ਜਦ ਪਿੰਡ ਕਰੀਆ ਕੋਲ ਪਹੁੰਚੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਖ਼ਰਾਬ ਹੋ ਗਿਆ ਤੇ ਉਨ੍ਹਾਂ ਵਲੋਂ ਆਪਣਾ ਮੋਟਰਸਾਈਕਲ ਇਕ ਸਾਈਡ ’ਤੇ ਖੜ੍ਹਾ ਕਰ ਦਿੱਤਾ ਅਤੇ ਉਸ ਦੌਰਾਨ ਹੀ ਸੜਕ ਤੋਂ ਲੰਘ ਰਿਹਾ ਕੋਈ ਅਣਪਛਾਤਾ ਵਾਹਨ ਉਨ੍ਹਾਂ ਨੂੰ ਫੇਟ ਮਾਰ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਫ਼ਰੀਦਕੋਟ ਮੁਰਦਾਘਰ ਵਿਚ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਉਹ ਪਿੰਡ ਦੇ ਨੇੜੇ ਸੜਕ ’ਤੇ ਵੱਖ-ਵੱਖ ਜਗ੍ਹਾ ’ਤੇ ਲੱਗੇ ਕੈਮਰਿਆਂ ਦੀ ਸੀ.ਸੀ.ਟੀ.ਵੀ. ਫੁਟੇਜ ਖੰਘਾਲ ਰਹੇ ਹਨ।
