ਵਿੱਤੀ ਘਾਟਾਂ ਨਾਲ ਜੂਝ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤੀ ਤੋਰ ਤੇ ਮੁੜ ਪੈਰਾਂ...
ਚੰਡੀਗੜ੍ਹ : ਵਿੱਤੀ ਘਾਟਾਂ ਨਾਲ ਜੂਝ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤੀ ਤੋਰ ਤੇ ਮੁੜ ਪੈਰਾਂ ਸਿਰ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਗਿਆ ਹੈ ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਤੀ ਤੋਰ ਤੇ ਵੱਡੀ ਰਾਹਤ ਮਿਲ ਗਈ ਹੈ। ਅੱਜ ਇੱਥੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ ਮੀਟਿਂਗ ਦੌਰਾਨ ਵਿੱਤ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 133 ਕਰੋੜ ਰੁਪਏ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਬੋਰਡ ਨੂੰ ਇਹ ਰਾਸ਼ੀ ਅਗਲੇ ਤਿੰਨ ਮਹੀਨੇ ਦੋਰਾਨ ਤਿੰਨ ਕਿਸ਼ਤਾਂ ਵਿੱਚ ਮਿਲਣਗੀਆਂ। ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਭਲ਼ਾਈ ਮੰਤਰੀ ਸਾਧੂ ਸਿੰਘ ਧਰਮਸੋਤ ਹਾਜਰ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆਂ ਕਿ ਪੰਜਾਬ ਸਕੂਲ ਸਿੱਖਿਆਂ ਬੋਰਡ ਵੱਲੋਂ ਰਾਜ ਦੇ ਐਸ.ਸੀ./ਬੀ.ਸੀ ਵਿੱਦਿਆਰਥੀਆਂ ਨੂੰ ਹਰ ਸਾਲ ਨਵੀਆਂ ਕਿਤਾਬਾਂ ਮੁਫ਼ਤ ਵਿਚ ਦਿਤੀਆ ਜਾਂਦੀਆਂ ਹਨ ਅਤੇ ਨਾਲ ਹੀ ਦਸਵੀ ਅਤੇ ਬਾਰ੍ਹਵੀਂ ਜਮਾਤ ਵਿਚ ਪੜ੍ਹਦੇ ਵਿੱਦਿਆਰਥੀਆਂ ਤੋਂ ਪ੍ਰੀਖਿਆਂ ਫ਼ੀਸ ਨਹੀਂ ਲਈ ਜਾਂਦੀ।
ਸ੍ਰੀ ਸੋਨੀ ਨੇ ਦੱਸਿਆ ਕਿ ਐਸ.ਸੀ./ਬੀ.ਸੀ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਪ੍ਰੀਖਿਆ ਫ਼ੀਸ ਦੀ ਭਲਾਈ ਵਿਭਾਗ ਵਲੋਂ ਪ੍ਰਤੀਪੂਰਤੀ ਕੀਤੀ ਜਾਂਦੀ ਹੈ ਪ੍ਰੰਤੂ ਬੀਤੇ ਕਈ ਸਾਲਾਂ ਤੋਂ ਇਹ ਰਾਸ਼ੀ ਭਲਾਈ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਕਮ ਦੀ ਅਦਾਇਗੀ ਬੀਤੇ ਕਈ ਵਰ੍ਹਿਆਂ ਤੋਂ ਨਹੀਂ ਕੀਤੀ ਸੀ ਜਿਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਡੀ ਵਿੱਤੀ ਸੰਕਟ ਦਾ ਸਾਹਮਣਾਂ ਕਰਨਾ ਪੈ ਰਿਹਾ ਸੀ ਜਿਸ ਕਾਰਨ ਬੋਰਡ ਆਪਣੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤਨਖਾਹ ਦੇਣ ਵਿੱਚ ਵੀ ਔਖਿਆਈ ਦਾ ਸਾਹਮਣਾ ਕਰ ਰਿਹਾ ਸੀ।
ਅੱਜ ਦੀ ਮੀਟਿੰਗ ਦੋਰਾਨ ਸ਼੍ਰੀ ਸੋਨੀ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਅਤੇ ਵਿੱਤ ਮੰਤਰੀ ਨੂੰ ਇਹ ਰਾਸ਼ੀ ਜਾਰੀ ਕਰਨ ਲਈ ਸਹਿਮਤ ਕੀਤਾ ।