ਅਕਾਲ ਤਖ਼ਤ, ਅਕਾਲੀ ਦਲ ਤੇ ਸਿੱਖ ਕੌਮ ਦਾ ਸੱਭ ਤੋਂ ਵੱਧ ਨੁਕਸਾਨ ਬਾਦਲਾਂ ਨੇ ਕੀਤਾ : ਸੇਖਵਾਂ
Published : Jan 2, 2019, 11:41 am IST
Updated : Jan 2, 2019, 11:41 am IST
SHARE ARTICLE
Shiromani Akali Dal Taksali Leaders
Shiromani Akali Dal Taksali Leaders

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਸੇਵਾ ਸਿੰਘ ਸੇਖਵਾਂ ਨੇ ਸਾਲ 2019 ਦੀ ਪਹਿਲੀ ਸਵੇਰ ਹੀ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈ ਕੇ ਅਪਣੇ ਇਰਾਦੇ ਜ਼ਾਹਰ ਕਰ ਦਿਤੇ ਹਨ...

ਸ੍ਰੀ ਅਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਸੇਵਾ ਸਿੰਘ ਸੇਖਵਾਂ ਨੇ ਸਾਲ 2019 ਦੀ ਪਹਿਲੀ ਸਵੇਰ ਹੀ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈ ਕੇ ਅਪਣੇ ਇਰਾਦੇ ਜ਼ਾਹਰ ਕਰ ਦਿਤੇ ਹਨ। ਤਖਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ ਸੇਖਵਾਂ ਨੇ ਕਿਹਾ ਕਿ ਬਾਦਲ ਪਰਵਾਰ ਵਲੋਂ ਅਪਣਾਈਆਂ ਗਲਤ ਨੀਤੀਆਂ, ਪੁਰਾਣੇ ਅਤੇ ਟਕਸਾਲੀ ਵਰਕਰਾਂ ਦੀ ਥਾਂ ਸਰਮਾਏਦਾਰਾਂ ਨੂੰ ਅੱਗੇ ਕਰਨ ਦੀ ਵਜ੍ਹਾ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਬੁਰਾ ਹਾਲ ਹੋਇਆ ਹੈ। 
ਸਾਬਕਾ ਅਕਾਲੀ ਵਿਧਾਇਕ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਿਚ ਡੋਬਣ, ਸੌਦਾ ਸਾਧ ਨੂੰ ਬਿਨਾਂ ਮੰਗੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦੇਣ,

ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਰਗਾੜੀ ਵਿਚ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ 'ਤੇ ਗੋਲੀ ਚਲਾਕੇ ਸਿੱਖ ਨੌਜਵਾਨਾਂ ਨੂੰ ਕਤਲ ਕਰਨ ਲਈ ਸਿਧੇ ਤੌਰ 'ਤੇ ਬਾਦਲ ਪਿਉ-ਪੁੱਤ ਦੋਸ਼ੀ ਹਨ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕੌਮ ਦਾ ਸੱਭ ਤੋਂ ਵੱਧ ਨੁਕਸਾਨ ਬਾਦਲ ਪਰਵਾਰ ਨੇ ਕੀਤਾ ਹੈ ਜਿਸ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ। ਉਹਨਾਂ ਦੋਸ਼ ਲਗਾਇਆ ਕਿ ਬਾਦਲਾਂ ਦੇ ਰਾਜ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਕੀਤੇ ਹੋਏ ਹੁਕਮਨਾਮੇ ਵੀ ਬਦਲ ਦਿਤੇ ਜਾਂਦੇ ਸਨ।

ਹਲਾਂਕਿ ਉਹਨਾਂ ਇਹ ਵੀ ਸੰਕੇਤ ਦਿਤੇ ਕਿ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਦੇ ਚੁੰਗਲ ਵਿਚੋਂ ਅਜ਼ਾਦ ਕਰਾਉਣ ਲਈ ਟਕਸਾਲੀ ਅਕਾਲੀ ਦਲ ਚੋਣਾਂ ਲੜੇਗਾ। ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਦਾ ਧਨਵਾਦ ਕਰਦਿਆਂ ਸੇਖਵਾਂ ਨੇ ਕਿਹਾ ਕਿ ਕੋਰੀਡੋਰ ਨੂੰ ਖੁਲ੍ਹਵਾਉਣ ਲਈ ਬਾਦਲਾਂ ਦਾ ਕੋਈ ਯੋਗਦਾਨ ਨਹੀਂ ਹੈ। ਕੈਪਟਨ ਸਰਕਾਰ ਨੂੰ ਨਖਿੱਧ ਸਰਕਾਰ ਦੀ ਉਪਾਧੀ ਦਿੰਦਿਆਂ ਸੇਖਵਾਂ ਨੇ ਕਿਹਾ ਕਿ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ 'ਚ ਫੜ ਕੇ ਸਹੁੰ ਖਾਧੀ ਸੀ ਪਰ ਸਰਕਾਰ ਬਣਨ ਮਗਰੋਂ ਉਹ ਅਪਣੇ ਵਾਅਦਿਆਂ ਤੋਂ ਮੁੱਕਰ ਗਏ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement