
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ...
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਅਤੇ ਮਿਨੀ ਸਕੱਤਰੇਤ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਅਤੇ ਹੋਰ ਸੁਵਿਧਾਵਾਂ ਨੂੰ ਨਵਿਆਉਣ ਵਾਸਤੇ ਮੁੱਖ ਸਕੱਤਰ ਨੂੰ ਵਿਸਤ੍ਰਤ ਯੋਜਨਾ ਬਣਾਉਣ ਵਾਸਤੇ ਆਖਿਆ ਹੈ। ਮੁੱਖ ਮੰਤਰੀ ਨੇ ਸਰਕਾਰੀ ਫਾਈਲਾਂ ਦੀ ਡੈਜ਼ਿਗਨੇਸ਼ਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਵੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿਤੇ ਹਨ।
Renovation plan for Mini & main secretariat buildingsਮਿਨੀ ਸਕੱਤਰੇਤ ਦੀ ਹਾਲ ਹੀ ਵਿਚ ਨਵਿਆਈ ਗਈ ਇਮਾਰਤ ਦੀ ਸਤਵੀਂ ਮੰਜ਼ਲ ਨੂੰ ਘੋਖਣ ਤੋਂ ਬਾਅਦ ਇਸ ਦੀ ਸਰਾਹਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਤ੍ਰਤ ਪਲਾਨ ਦੀ ਪ੍ਰਵਾਨਗੀ ਤੋਂ ਬਾਅਦ ਦੋਵਾਂ ਇਮਾਰਤਾਂ ਵਿੱਚ ਮੰਜ਼ਲਾਂ ਦੇ ਅਨੁਸਾਰ ਅਜਿਹਾ ਫਲੋਰ ਵਰਕ ਕਰਨ ਲਈ ਪੀ.ਡਬਲਿਊ.ਡੀ. ਦੇ ਸਕੱਤਰ ਨੂੰ ਆਖਿਆ ਹੈ। ਮੁੱਖ ਮੰਤਰੀ ਨੇ ਇਸ ਇਮਾਰਤ ਦੀ ਸੁਰਜੀਤੀ ਦੇ ਕੰਮ ਦੀ ਨਜ਼ਰਸਾਨੀ ਕਰਨ ਵਾਲੀ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਮੁਲਾਜ਼ਮਾਂ ਅਤੇ ਸਟਾਫ਼ ਮੈਂਬਰਾਂ ਵਾਸਤੇ ਕੰਮ ਕਰਨ ਲਈ ਵਧੀਆ ਅਤੇ ਪ੍ਰੇਰਕ ਮਹੌਲ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ।
Renovation plan for secretariat buildingsਮੁਲਾਜ਼ਮਾਂ ਦੀ ਭਲਾਈ ਪ੍ਰਤੀ ਅਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਠਿਨ ਵਿੱਤੀ ਸਥਿਤੀ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਲਈ ਲੋੜੀਂਦੀਆਂ ਸੁਵਿਧਾਵਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ ਜ਼ਰੂਰੀ ਫੰਡ ਮੁਹੱਈਆ ਕਰਾਉਣ ਦਾ ਭਰੋਸਾ ਦਿਵਾਇਆ ਹੈ। ਗ਼ੌਰਤਲਬ ਹੈ ਕਿ ਮਿਨੀ ਸਕੱਤਰੇਤ ਦੀ ਸਭ ਤੋਂ ਉਪਰਲੀ ਮੰਜ਼ਲ 'ਤੇ ਪੀ.ਡਬਲਿਊ.ਡੀ., ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰੀ ਕਮਰੇ ਅਤੇ ਬਰਾਂਚ ਆਫ਼ਿਸ ਹਨ।
Renovation planਇਸ ਤੋਂ ਇਲਾਵਾ ਇਸ ਮੰਜ਼ਲ 'ਤੇ ਜਲ ਸਰੋਤ ਤੇ ਖਣਨ ਅਤੇ ਐਨ.ਆਰ.ਆਈ. ਮਾਮਲਿਆਂ ਦੇ ਵਿਭਾਗ ਦੇ ਵੀ ਦਫ਼ਤਰ ਹਨ। ਇਨਾਂ ਨੂੰ ਸਾਰੀਆਂ ਅਤਿ ਅਧੂਨਿਕ ਸਹੂਲਤਾਂ ਨਾਲ ਸਜਾਇਆ ਗਿਆ ਹੈ। ਇਹ ਦੋਵਾਂ ਸਕੱਤਰੇਤਾਂ ਦੀਆਂ ਬਾਕੀ ਮੰਜ਼ਲਾਂ ਲਈ ਵੀ ਨਵਿਆਉਣ ਵਾਸਤੇ ਪੈਮਾਨਾ ਹੋਵੇਗਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਮਿਨੀ ਸਕੱਤਰੇਤ ਵਿਖੇ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਨਵੇਂ ਸਾਲ ਦੀ ਵਧਾਈ ਦਿਤੀ।
ਸੂਬੇ ਦੇ ਵਿਕਾਸ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਅੱਗੇ ਖੜਨ ਲਈ ਜ਼ੋਰਦਾਰ ਹੰਭਲਾ ਮਾਰਨ ਲਈ ਮੁਲਾਜ਼ਮਾਂ ਨੂੰ ਸੱਦਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਅਪਣੀਆਂ ਸੇਵਾਵਾਂ ਨਿਭਾਉਣ ਲਈ ਸਾਰੀ ਸਰਕਾਰੀ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਬਹੁਤ ਸਾਰੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਨਾਲ ਸੈਲਫ਼ੀ ਲੈਣ ਦੀ ਬੇਨਤੀ ਕੀਤੀ ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰ ਲਿਆ ਅਤੇ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਖੂਬ ਸੈਲਫੀਆਂ ਲਈਆਂ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਸੱਤਵੀਂ ਮੰਜ਼ਲ 'ਤੇ ਸਹਿਕਾਰਤਾ ਅਤੇ ਖੇਤੀਬਾੜੀ ਵਿਭਾਗਾਂ ਦੀਆਂ ਬਰਾਂਚਾਂ ਵਿੱਚ ਗਏ ਅਤੇ ਉੱਥੇ ਫਾਈਲਾਂ ਨੂੰ ਸਾਂਭਣ ਦੇ ਵਿਧੀ ਵਿਧਾਨ ਦੀ ਪੜਤਾਲ ਕੀਤੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਗ੍ਰਹਿ ਸਕੱਤਰ ਐਨ.ਐਸ.ਕਲਸੀ, ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਜਸਪ੍ਰੀਤ ਤਲਵਾਰ ਅਤੇ ਸਕੱਤਰ ਪੀ.ਡਬਲਿਊ.ਡੀ. ਹੁਸਨ ਲਾਲ ਵੀ ਸ਼ਾਮਲ ਸਨ।