ਕੈਪਟਨ ਵੱਲੋਂ ਗੁਰੂ ਨਾਨਕ ਦੇਵ ਜੀ ਦਾ 2019 ਦਾ ਕਲੰਡਰ ਤੇ ਡਾਇਰੀ ਰਲੀਜ਼
Published : Jan 2, 2019, 11:31 am IST
Updated : Jan 2, 2019, 11:33 am IST
SHARE ARTICLE
Captain Amrinder Singh
Captain Amrinder Singh

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ 2019 ਦਾ ਕਲੰਡਰ......

ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ 2019 ਦਾ ਕਲੰਡਰ ਤੇ ਡਾਇਰੀ ਮੰਗਲਵਾਰ ਨੂੰ ਰਲੀਜ਼ ਕੀਤੀ। ਇਸ ਕਲੰਡਰ 'ਤੇ ਪਹਿਲੇ ਸਿੱਖ ਗੁਰੂ ਜੀ ਦੀ ਤਸਵੀਰ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਣਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੀਆਂ ਤਸਵੀਰਾਂ ਹਨ। ਇਹ ਦੋਵੇ ਸਥਾਨ ਮਹਾਨ ਗੁਰੂ ਜੀ ਦੇ ਜੀਵਨ ਨਾਲ ਜੁੜੇ ਹੋਏ ਹਨ। ਇਕ ਸਰਕਾਰੀ ਬੁਲਾਰੇ ਅਨੁਸਾਰ ਕਲੰਡਰ ਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ

Captain Amrinder Singh Captain Amrinder Singh

ਅਤੇ ਇਸ ਨੂੰ ਕੰਟਰੋਲਰ ਪ੍ਰਿਟਿੰਗ ਅਤੇ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੀ.ਐਮ.ਓ ਦੇ ਸਟਾਫ ਨੂੰ ਨਵੇਂ ਸਾਲ ਦੀਆਂ ਨਿੱਘੀਆਂ ਸ਼ੁਭ ਇਛਾਵਾਂ ਦਿੱਤੀਆਂ ਅਤੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਨਾਂ ਨਾਲ ਇਕ ਗੈਰ ਰਸਮੀ ਮੀਟਿੰਗ ਕੀਤੀ। ਉਨਾਂ ਨੇ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ ਲਈ ਨਵਾਂ ਸਾਲ ਖੁਸ਼ੀਆਂ-ਖੇੜਿਆਂ ਅਤੇ ਖੁਸ਼ਹਾਲੀ ਭਰਿਆ ਹੋਣ ਦੀ ਕਾਮਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਅੱਗੇ ਖੜਨ ਵਾਸਤੇ ਮੁਲਾਜ਼ਮਾਂ ਦੀ ਸਖਤ ਮਿਹਨਤ ਅਤੇ ਸਮਰਪਣ ਭਾਵਨਾ ਦੀ ਪ੍ਰਸ਼ੰਸਾ ਕਰਦੇ ਹੋਏ

Captain Amarinder SinghCaptain Amarinder Singh

ਉਨਾਂ ਨੂੰ ਆਪਣੀ ਜ਼ਿੰਮੇਵਾਰੀ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਕਾਰਗਰ ਢੰਗ ਨਾਲ ਨਿਭਾਉਣ ਵਾਸਤੇ ਆਖਿਆ ਹੈ। ਮੁੱਖ ਮੰਤਰੀ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਸਲਾਹਕਾਰ ਬੀ.ਆਈ.ਐਸ ਚਾਹਲ ਦੇ ਨਾਲ ਆਪਣੇ ਕੈਬਨਿਟ ਸਾਥੀਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਦੇਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ, ਉੱਚ ਸਿੱਖਿਆ ਮੰਤਰੀ ਰਜੀਆ ਸੁਲਤਾਨਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਉਦਯੋਗ ਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ,

Captain Amrinder Singh Captain Amrinder Singh

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ ਦੇ ਦਫ਼ਤਰਾਂ ਵਿਖੇ ਗਏ ਅਤੇ ਉਨਾਂ ਨੂੰ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ, ਮੁਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਵੀ ਉਨਾਂ ਦੇ ਦਫ਼ਤਰ ਵਿਖੇ ਮਿਲੇ ਤੇ ਉਨਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਤੋਂ ਬਾਅਦ ਉਨਾਂ ਨੇ ਪਰਸੋਨਲ ਸ਼ਾਖਾ ਦੇ ਮੁਲਾਜ਼ਮਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨਾਂ ਨੂੰ ਵੀ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਖਾਸਕਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਦੀਆਂ ਖਾਹਿਸ਼ਾਂ ਪੂਰੀਆਂ ਕਰਨ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਹੋਰ ਜੋਰ-ਸ਼ੋਰ ਨਾਲ ਅਮਲ ਵਿੱਚ ਲਿਆਉਣ ਦੀ ਮੁਲਾਜ਼ਮਾਂ ਨੂੰ ਅਪੀਲ ਕੀਤੀ।

Captain Amrinder Captain Amrinder

ਉਨਾਂ ਨੇ ਲੋਕ ਭਲਾਈ ਲਈ ਸੂਬਾ ਸਰਕਾਰ ਦੀਆਂ ਵਿਕਾਸ ਨੀਤੀਆਂ ਨੂੰ ਲਾਗੂ ਕਰਨ ਵਾਸਤੇ ਮੁਲਾਜ਼ਮਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਵੀ ਆਖਿਆ। ਉਨਾਂ ਨੇ ਮੁਲਾਜ਼ਮਾਂ ਦੀਆਂ ਲੰਬਿਤ ਪਈਆਂ ਮੰਗਾਂ ਦੇ ਜਲਦੀ ਨਿਪਟਾਰੇ ਦਾ ਵੀ ਭਰੋਸਾ ਦਿਵਾਇਆ। ਇਸ ਮੌਕੇ ਹਾਜ਼ਰ ਹੋਰਨਾਂ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਅਨਿੰਦਿਤਾ ਮਿੱਤਰਾ ਅਤੇ ਲੋਕ ਸੰਪਰਕ ਦੇ ਐਡੀਸ਼ਨਲ ਡਾਇਰੈਕਟਰ ਸੇਨੂੰ ਦੁੱਗਲ ਵੀ ਸ਼ਾਮਲ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement