ਮੱਧ ਪ੍ਰਦੇਸ਼ 'ਚ ਸਿੱਖਾਂ ਨੂੰ ਜਬਰੀ ਉਜਾੜਨ ਦਾ ਐਸਜੀਪੀਸੀ ਨੇ ਲਿਆ ਸਖ਼ਤ ਨੋਟਿਸ
Published : Jan 2, 2020, 8:23 am IST
Updated : Jan 2, 2020, 8:27 am IST
SHARE ARTICLE
File Photo
File Photo

ਤਿੰਨ ਮੈਂਬਰੀ ਵਫ਼ਦ ਜਲਦ ਮੱਧ ਪ੍ਰਦੇਸ਼ ਜਾਵੇਗਾ - ਭਾਈ ਲੌਂਗੋਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਉਪੁਰ ਦੀ ਤਹਿਸੀਲ ਕਰਹਾਲ ਵਿਚ ਪੈਂਦੇ ਪਿੰਡਾਂ ਵਿਚੋਂ ਸਿੱਖਾਂ ਨੂੰ ਉਜਾੜਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

File PhotoFile Photo

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਥਾਨਕ ਪ੍ਰਸ਼ਾਸਨ ਵਲੋਂ ਸਿੱਖਾਂ ਦੇ ਘਰ ਢਾਹੁਣ ਅਤੇ ਉਨ੍ਹਾਂ ਦੀ ਫ਼ਸਲ ਉਜਾੜ ਕੇ ਜ਼ਮੀਨਾਂ 'ਤੇ ਕਬਜ਼ਾ ਕਰਨ ਨੂੰ ਸਿੱਖਾਂ ਨੂੰ ਦਬਾਉਣ ਦੀ ਕੋਝੀ ਹਰਕਤ ਕਰਾਰ ਦਿੰਦਿਆਂ ਆਖਿਆ ਕਿ ਇਹ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਆਖਿਆ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤਕ ਪਹੁੰਚ ਕਰੇਗੀ।

File PhotoFile Photo

ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਜਾ ਰਹੀ ਹੈ,ਤਾਂ ਜੋ ਪ੍ਰਭਾਵਤ ਸਿੱਖ ਪਰਵਾਰਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਸਬ-ਕਮੇਟੀ ਗਠਤ ਕਰ ਦਿਤੀ ਗਈ ਹੈ ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਇੰਦਰਮੋਹਨ ਸਿੰਘ ਲਖਮੀਰ ਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਸ਼ਾਮਲ ਹਨ।

File PhotoFile Photo

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਤਿੰਨ ਮੈਂਬਰੀ ਵਫ਼ਦ ਜਲਦ ਮੱਧ ਪ੍ਰਦੇਸ਼ ਜਾਵੇਗਾ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਮੱਧ ਪ੍ਰਦੇਸ਼ ਸਰਕਾਰ ਵਲੋਂ ਸਿੱਖਾਂ 'ਤੇ ਕੀਤੇ ਜਬਰ ਵਿਰੁਧ ਸਖ਼ਤ ਕਾਰਵਾਈ ਕਰੇ ਅਤੇ ਪੀੜਤ ਸਿੱਖਾਂ ਨੂੰ ਇਨਸਾਫ਼ ਦਿਵਾਇਆ ਜਾਵੇ।  

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement