ਸੁਖਜਿੰਦਰ ਰੰਧਾਵਾ ‘ਤੇ ਭੜਕੇ ਸਿਮਰਜੀਤ ਬੈਂਸ
Published : Jan 2, 2020, 11:32 am IST
Updated : Jan 2, 2020, 11:32 am IST
SHARE ARTICLE
Simarjeet Singh Bains
Simarjeet Singh Bains

ਵੀਡੀਓ ਦੀ ਜਾਂਚ ਕਰਵਾਉਣ ਦੀ ਕੀਤੀ ਮੰਗ

ਸ਼੍ਰੀ ਫ਼ਤਿਹਗੜ੍ਹ ਸਾਹਿਬ: ਲੋਕ ਇੰਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਕੈਬਨਿਟ ਮੰਤਰੀ  ਸੁਖਜਿੰਦਰ ਸਿੰਘ ਰੰਧਾਵੇ ਦੇ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ। ਬੈਂਸ ਨੇ ਕਿਹਾ ਕਿ ਇਸ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਾਮੋਸ਼ੀ ਕਈ ਸਵਾਲ ਪੈਦਾ ਕਰਦੀ ਹੈ।

Simarjit Singh BainsSimarjit Singh Bains

ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਕਾਰਵਾਈ ਕਰਦੇ ਰੰਧਾਵਾ ਦਾ ਅਸਤੀਫਾ ਲੈਣਾ ਚਾਹੀਦਾ ਹੈ ਸੀ ਅਤੇ ਜਾਂਚ ਲਈ ਇੱਕ ਟੀਮ ਬਣਾਉਂਦੇ ਜੇਕਰ ਇਹ ਵੀਡੀਓ ਫਰਜੀ ਨਿਕਲਦੀ ਤਾਂ ਫਿਰ ਰੰਧਾਵਾ ਨੂੰ ਬਹਾਲ ਕਰ ਦਿੱਤਾ ਜਾਂਦਾ।

Sukhjinder singh randhawa bikram singh majithiaSukhjinder singh randhawa 

ਇਸਦੇ ਨਾਲ ਹੀ ਬੈਂਸ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਚਾਇਤੀ ਜ਼ਮੀਨ ‘ਤੇ ਕਬਜਾ ਕਰਨ ਲਈ ਹੀ ਸਰਕਾਰ ਲੈਡ ਬੈਂਕ ਐਕਟ ਲੈ ਕੇ ਆਈ ਹੈ। ਬੈਂਸ ਨੇ ਕਿਹਾ ਕਿ ਇਹ ਪੰਚਾਇਤੀ ਜ਼ਮੀਨ ਕਿਸੇ ਦੇ ਬਾਪ ਦੀ ਨਹੀਂ ਹੈ।

Captain Amrinder SinghCaptain Amrinder Singh

ਉਨ੍ਹਾਂ ਨੇ ਕਿਹਾ ਕਿ ਸੁਖ ਵਿਲਾਸ ਹੋਟਲ ਵੀ ਇਸ ਪੈਟਰਨ ਦੇ ਅਨੁਸਾਰ ਪੰਚਾਇਤੀ ਜ਼ਮੀਨ ‘ਤੇ ਬਣਿਆ ਹੋਇਆ ਹੈ, ਹੁਣ ਕੈਪਟਨ ਸਰਕਾਰ ਵੀ ਉਸੇ ਰਸਤੇ ‘ਤੇ ਚੱਲ ਕੇ ਪੰਚਾਇਤੀ ਜਮੀਨਾਂ ਉੱਤੇ ਕਬਜਾ ਕਰਨਾ ਚਾਹੁੰਦੀ ਹੈ। ਬੈਂਸ ਨੇ ਕਿਹਾ ਕਿ ਉਹ ਇਸ ਐਕਟ ਖਿਲਾਫ ਲੋਕਾਂ ਨੂੰ ਜਾਗਰੂਕ ਕਰਨਗੇ ਜਿਸਦੇ ਨਾਲ ਪੰਜਾਬ ਸਰਕਾਰ ਆਪਣੇ ਮਨਸੂਬਿਆਂ ਉੱਤੇ ਕਾਮਯਾਬ ਨਾ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement