ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, ਹੋ ਜਾਓ ਸਾਵਧਾਨ! ਪੰਜਾਬ ’ਚ ਇਸ ਦਿਨ ਆ ਸਕਦਾ ਹੈ ਭਾਰੀ ਮੀਂਹ!
Published : Jan 2, 2020, 12:22 pm IST
Updated : Jan 2, 2020, 12:22 pm IST
SHARE ARTICLE
Weather Update
Weather Update

ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ।

ਜਲੰਧਰ: ਨਵੇਂ ਸਾਲ ਦੀ ਸ਼ੁਰੂਆਤ ਧੁੱਪ ਨਾਲ ਹੋਈ ਸੀ ਚਾਰੇ ਪਾਸੇ ਧੁੱਪ ਖਿੜੀ ਹੋਈ ਸੀ ਜੋ ਕਿ ਲਗਾਤਾਰ ਦੂਜੇ ਦਿਨ ਵੀ ਜਾਰੀ ਹੈ। ਪਰ ਮੌਸਮ ਵਿਭਾਗ ਦੇ ਸੂਤਰਾਂ ਮੁਤਾਬਕ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਨਾਲ ਉੱਤਰੀ ਖੇਤਰੀ ਵਿਚ ਠੰਢ ਹੋਰ ਵਧਣ ਦੇ ਆਸਾਰ ਹਨ। ਇਸ ਵਾਰ ਠੰਢ ਨੇ ਕਈ ਸਾਲਾਂ ਦੀ ਰਿਕਾਰਡ ਤੋੜ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ’ਚ ਕਈ ਹਫ਼ਤਿਆਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ।

Rain in Punjab Rain in Punjabਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਕਿਉਂਕਿ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉਧਰ, ਨਵੇਂ ਸਾਲ ਦੀ ਆਮਦ ਮੌਕੇ ਹਿਮਾਚਲ ਪ੍ਰਦੇਸ਼ ਦੇ ਮਨਾਲੀ, ਕੁਫ਼ਰੀ, ਡਲਹੌਜ਼ੀ ਸਣੇ ਕਈ ਹੋਰ ਥਾਵਾਂ ਦਾ ਤਾਪਮਾਨ ਸਿਫ਼ਰ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ।

Rain Rain ਇਸ ਦੇ ਬਾਵਜੂਦ ਦੇਸ਼ ਭਰ ਤੋਂ ਸੈਲਾਨੀ ਇੱਥੇ ਨਵਾਂ ਸਾਲ ਮਨਾਉਣ ਪਹੁੰਚੇ ਹੋਏ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਚੇ ਪਹਾੜੀ ਇਲਾਕਿਆਂ ਲਾਹੌਲ-ਸਪਿਤੀ ਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਲਕੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਸ਼ਿਮਲਾ, ਕੁਫ਼ਰੀ ਤੇ ਮਨਾਲੀ ਵਿੱਚ ਦੋ ਤੇ ਤਿੰਨ ਜਨਵਰੀ ਨੂੰ ਬਰਫ਼ ਪੈਣ ਦੀ ਸੰਭਾਵਨਾ ਹੈ। ਦੋਵੇਂ ਸੂਬਿਆਂ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਜ਼ੀਰੋ ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ।

Rain Rainਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ ਕਿਉਂਕਿ 31 ਦਸੰਬਰ ਤੋਂ 4 ਜਨਵਰੀ ਤੱਕ ਮੀਂਹ ਤੇ ਬਰਫ਼ਬਾਰੀ ਦੀ ਸੰਭਾਵਨਾ ਹੈ।ਉਧਰ, ਨਵੇਂ ਸਾਲ ਦੀ ਆਮਦ ਮੌਕੇ ਹਿਮਾਚਲ ਪ੍ਰਦੇਸ਼ ਦੇ ਮਨਾਲੀ, ਕੁਫ਼ਰੀ, ਡਲਹੌਜ਼ੀ ਸਣੇ ਕਈ ਹੋਰ ਥਾਵਾਂ ਦਾ ਤਾਪਮਾਨ ਸਿਫ਼ਰ ਨਾਲੋਂ ਹੇਠਾਂ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਦੇਸ਼ ਭਰ ਤੋਂ ਸੈਲਾਨੀ ਇੱਥੇ ਨਵਾਂ ਸਾਲ ਮਨਾਉਣ ਪਹੁੰਚੇ ਹੋਏ ਸੀ।

Alert of Heavy RainRain ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਚੇ ਪਹਾੜੀ ਇਲਾਕਿਆਂ ਲਾਹੌਲ-ਸਪਿਤੀ ਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਲਕੇ ਬਰਫ਼ਬਾਰੀ ਹੋ ਸਕਦੀ ਹੈ, ਜਦਕਿ ਸ਼ਿਮਲਾ, ਕੁਫ਼ਰੀ ਤੇ ਮਨਾਲੀ ਵਿੱਚ ਦੋ ਤੇ ਤਿੰਨ ਜਨਵਰੀ ਨੂੰ ਬਰਫ਼ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਨੂੰ ਧੁੱਪ ਨਿਕਲਣ ਦੇ ਬਾਵਜੂਦ ਰਾਤ ਨੂੰ ਪੰਜਾਬ ਵਿੱਚ ਪਾਰਾ ਬੇਹੱਦ ਡਿੱਗ ਗਿਆ। ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਪੰਜਾਬ ਦੇ ਕਈ ਸ਼ਹਿਰਾਂ ਵਿੱਚ ਵੀ ਹੱਡ ਚੀਰਵੀਂ ਠੰਢ ਪਈ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.4 ਡਿਗਰੀ, ਲੁਧਿਆਣਾ ਦਾ 4.1 ਤੇ ਪਟਿਆਲਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 3.5 ਡਿਗਰੀ, ਆਦਮਪੁਰ ਦਾ 3.6, ਬਠਿੰਡਾ ਦਾ 4.2 ਡਿਗਰੀ ਤੇ ਹਲਵਾਰਾ ਦਾ 4.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਜਦਕਿ ਹਰਿਆਣਾ ਦੇ ਹਿਸਾਰ ਦਾ ਘੱਟੋ-ਘੱਟ ਤਾਪਮਾਨ 4.5 ਡਿਗਰੀ, ਅੰਬਾਲਾ ਦਾ 4.6, ਰੋਹਤਕ ਦਾ 4.8 ਡਿਗਰੀ, ਸਿਰਸਾ ਦਾ 4.9 ਤੇ ਕਰਨਾਲ ਦਾ ਪੰਜ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ ਅੱਜ 1.2 ਡਿਗਰੀ, ਕੁਫ਼ਰੀ ਦਾ ਮਨਫ਼ੀ 1.8 ਡਿਗਰੀ, ਮਨਾਲੀ ਦਾ ਵੀ ਸਿਫ਼ਰ ਤੋਂ ਹੇਠਾਂ, ਸੋਲਨ ਦਾ 0.6 ਤੇ ਡਲਹੌਜ਼ੀ ਦਾ 0.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement