
ਇਸੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੁੱਜੀ ਸਮੂਹ ਅਕਾਲੀ ਲੀਡਰਸ਼ਿਪ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।
ਤਲਵੰਡੀ ਸਾਬੋ- ਕੇਂਦਰ ਵਲੋਂ ਜਾਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਜਾਰੀ ਹੈ। ਇਸ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਅਤੇ ਮੋਰਚੇ ਦੌਰਾਨ ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਕਿਸਾਨਾਂ ਦੀ ਮੌਤ ਤੋਂ ਬਾਅਦ ਅਤੇ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ।
ਇਸੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪੁੱਜੀ ਸਮੂਹ ਅਕਾਲੀ ਲੀਡਰਸ਼ਿਪ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਇਸ ਅੰਦੋਲਨ 'ਚ ਕਿਸਾਨੀ ਭਾਈਚਾਰੇ ਦੀ ਜਿੱਤ ਲਈ ਹਾਜ਼ਰੀ ਭਰਨ ਉਪਰੰਤ, ਹਾਜ਼ਰ ਸੰਗਤ ਨੂੰ ਸੰਬੋਧਨ ਕੀਤਾ।
ਪੁਰਾਤਨ ਇਤਿਹਾਸ, ਆਜ਼ਾਦੀ ਦੀ ਜੰਗ ਤੋਂ ਕਿਸਾਨੀ ਅੰਦੋਲਨ ਤੱਕ ਹੱਕ, ਸੱਚ ਤੇ ਅਣਖ ਦੀ ਜੰਗ ਦੀ ਸ਼ੁਰੂਆਤ ਪੰਜਾਬ ਤੋਂ ਹੋਈ ਹੈ, ਅਤੇ ਇਸ ਵਾਰ ਵੀ ਪੰਜਾਬੀ ਤੇ ਕਿਸਾਨ-ਕਿਰਤੀ ਭਾਈਚਾਰਾ ਖੇਤੀ ਕਾਨੂੰਨ ਰੱਦ ਕਰਨ ਦੀ ਜੰਗ 'ਚ ਗੁਰੂ ਮਿਹਰ ਸਦਕਾ ਜੇਤੂ ਹੋ ਕੇ ਨਿੱਕਲੇਗਾ।