
ਕਿਸਾਨ ਜਥੇਬੰਦੀਆਂ ਵਿਚ ਭਾਰੀ ਸੋਗ ਦੀ ਲਹਿਰ
ਨਵੀਂ ਦਿੱਲੀ: ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਇਕ ਹੋਰ ਮਾੜੀ ਖ਼ਬਰ ਸਾਹਮਣੇ ਆਈ ਹੈ ਫਿਰੋਜ਼ਪੁਰ ਦੇ ਪਿੰਡ ਮਾਹਮੂ ਜੋਈਆਂ ਤੋਂ ਇਕ ਕਿਸਾਨ ਕਸ਼ਮੀਰ ਸਿੰਘ ਪੁੱਤਰ ਗੁਰਦਾਸ ਮੱਲ ਜੋ ਕਿ ਦਿੱਲੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਗਿਆ ਸੀ।
Kashmir Singh
ਬੀਤੇ ਦਿਨ ਦਿਲ ਦੀ ਤਕਲੀਫ ਦੇ ਚੱਲਦਿਆਂ ਟਿਕਰੀ ਬਾਰਡਰ ਦੇ ਨੇੜੇ ਪੈਂਦੇ ਸਰਕਾਰੀ ਹਸਪਤਾਲ ਬਹਾਦਰਗੜ੍ਹ ਵਿਚ ਭਰਤੀ ਕਰਵਾਇਆ ਗਿਆ ਸੀ, ਜਿਥੇ ਕਿ ਦਵਾਈ ਦੇਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਕੇ ਵਾਪਸ ਭੇਜ ਦਿੱਤਾ ਗਿਆ ਸੀ।
photo
ਬੀਤੀ ਰਾਤ ਪਿੰਡ ਪਹੁੰਚਣ ਤੇ ਉਸਦੀ ਮੌਤ ਹੋ ਗਈ। ਦੱਸ ਦੇਈਏ ਪਿੰਡ ਮਾਹਮੂਜੋਇਆ ਚ ਕਿਸਾਨੀ ਅੰਦੋਲਨ ਨੂੰ ਚਲਦਿਆਂ ਇਹ ਦੂਸਰੀ ਮੌਤ ਹੋਈ ਹੈ। ਜਿਸ ਨਾਲ ਪਿੰਡ ਅਤੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਿਚ ਭਾਰੀ ਸੋਗ ਦੀ ਲਹਿਰ ਚੱਲ ਪਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਹਮੂ ਜੋਈਆਂ ਟੋਲ ਪਲਾਜ਼ਾ ਤੇ ਚੱਲ ਰਹੇ ਸੰਘਰਸ਼ ਵਿੱਚ ਬਲਦੇਵ ਰਾਜ ਦੀ ਮੌਤ ਹੋ ਗਈ ਸੀ ਅਤੇ ਬਲਦੇਵ ਰਾਜ ਇਸ ਮ੍ਰਿਤਕ ਕਿਸਾਨ ਕਸ਼ਮੀਰ ਸਿੰਘ ਦਾ ਭਰਾ ਸੀ। ਕਸ਼ਮੀਰ ਸਿੰਘ ਆਪਣੇ ਪਿੱਛੇ ਇਕ ਲੜਕਾ ਅਤੇ ਪਤਨੀ ਛੱਡ ਗਏ ਹਨ ।
ਕਿਸਾਨੀ ਅੰਦੋਲਨ ਵਿਚ ਦਮ ਤੋੜ ਰਹੇ ਕਿਸਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਪ੍ਰੰਤੂ ਕੇਂਦਰ ਸਰਕਾਰ ਅਜੇ ਵੀ ਟੱਸ ਤੋਂ ਮੱਸ ਹੋਣ ਲਈ ਤਿਆਰ ਨਹੀਂ ਭਾਵੇਂ ਕਿ ਉਹ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਰੱਖ ਰਹੀ ਹੈ ਪ੍ਰੰਤੂ ਕਿਸੇ ਸਿੱਟੇ ਤੇ ਪੁੱਜਣ ਦੀ ਅਜੇ ਪਲਾਨਿੰਗ ਨਜ਼ਰ ਨਹੀਂ ਆਉਂਦੀ ।