ਫੂਡ ਪ੍ਰੋਸੈਸਿੰਗ ਵਿਭਾਗ ਨੇ ਫੂਡ ਪ੍ਰੋਸੈਸਿੰਗ ਇਕਾਈਆਂ ਨੂੰ 1.21 ਕਰੋੜ ਦੀ ਗ੍ਰਾਂਟ ਕੀਤੀ ਜਾਰੀ:ਸੋਨੀ
Published : Jan 2, 2021, 6:39 pm IST
Updated : Jan 2, 2021, 6:39 pm IST
SHARE ARTICLE
Shri Om Prakash Soni, Cabinet Minister, Punjab
Shri Om Prakash Soni, Cabinet Minister, Punjab

ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ‘ਇੱਕ ਜਿਲ੍ਹਾ ਇੱਕ ਉਤਪਾਦ’ (ODOP) `ਤੇ ਅਧਾਰਿਤ ਹੈ।

photophotoਸ਼੍ਰੀ ਸੋਨੀ ਨੇ ਕਿਹਾ ਕਿ ਇੱਕ ਜ਼ਿਲ੍ਹਾ ਇੱਕ ਉਤਪਾਦ ਸਕੀਮ ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਛੋਟੇ ਉਦਯੋਗਾਂ ਲਈ ਬਹੁਤ ਲਾਭਕਾਰੀ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ, ਸੂਬੇ ਵਿੱਚ ਕੰਮ ਕਰ ਰਹੇ ਅਚਾਰ, ਪਾਪੜ, ਮੁਰੱਬੇ ਆਦਿ ਵਰਗੇ ਰਵਾਇਤੀ ਉਦਯੋਗਾਂ ਨੂੰ ਸੰਗਠਿਤ ਕਰਕੇ ਇੱਕ ਬ੍ਰਾਂਡ ਨਾਮ ਹੇਠ ਵੇਚਣ ਦੀ ਯੋਜਨਾ `ਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਉਦਯੋਗਾਂ ਨਾਲ ਜੁੜੇ ਲੋਕਾਂ ਦੀ ਪਹੁੰਚ ਦੇਸ਼-ਵਿਦੇਸ਼ ਵਿੱਚ ਹੋ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement