ਮੋਦੀ ਤਾਨਾਸ਼ਾਹ ਵਾਂਗ ਚਲਾ ਰਹੇ ਨੇ ਦੇਸ਼ ਨੂੰ
Published : Jan 2, 2021, 12:56 am IST
Updated : Jan 2, 2021, 12:56 am IST
SHARE ARTICLE
image
image

ਮੋਦੀ ਤਾਨਾਸ਼ਾਹ ਵਾਂਗ ਚਲਾ ਰਹੇ ਨੇ ਦੇਸ਼ ਨੂੰ

ਬਠਿੰਡਾ, 1 ਜਨਵਰੀ (ਸੁਖਜਿੰਦਰ ਮਾਨ): ਦੇਸ਼ ’ਚ ਭਾਜਪਾ ਦੀ ਸੱਭ ਤੋਂ ਪੁਰਾਣੀ ਭਿਆਲੀ ਪਾਰਟੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੀ ਮੋਦੀ ਇਕ ਤਾਨਾਸ਼ਾਹ ਵਾਂਗ ਦੇਸ ਨੂੰ ਚਲਾ ਰਹੇ ਹਨ ਜਿਸ ਦੇ ਨਤੀਜੇ ਅੱਜ ਸਭ ਦੇ ਸਾਹਮਣੇ ਹਨ। ਬੀਤੇ ਕੱਲ ਬਠਿੰਡਾ ’ਚ ਦੋ ਜ਼ਿਲਿ੍ਹਆਂ ਦੇ ਆਗੂਆਂ ਨਾਲ ਰੱਖੀ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਸੰਘੀ ਢਾਂਚੇ ਦੀ ਬਜਾਏ ਕੇਂਦਰੀਕਰਨ ’ਤੇ ਜ਼ਿਆਦਾ ਜ਼ੋਰ ਦੇ ਰਹੀ ਹੈ, ਜਿਸ ਦੇ ਚਲਦੇ ਸੂਬਿਆਂ ਦੇ ਅਧਿਕਾਰ ਖੇਤਰ ਵਾਲੇ ਵਿਸ਼ਿਆਂ ’ਤੇ ਕਾਨੂੰਨ ਬਣਾਏ ਜਾ ਰਹੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਕਾਲੀ ਦਲ ਦੇਸ਼ ’ਚ ਖੇਤਰੀ  ਪਾਰਟੀਆਂ ਦਾ ਇਕ ਨਵਾਂ ਪਲੇਟਫ਼ਾਰਮ ਖੜਾ ਕਰੇਗਾ ਪ੍ਰੰਤੂ ਕਾਂਗਰਸ ਦੀ ਸ਼ਮੂਲੀਅਤ ਵਾਲੇ ਕਿਸੇ ਵੀ ਗਠਜੋੜ ਵਿਚ ਸ਼ਾਮਲ ਨਹੀਂ ਹੋਵੇਗਾ।
ਭਾਜਪਾ ਦੀ ਕੌਮੀ ਲੀਡਰਸ਼ਿਪ ਉਪਰ ਅਪਣੇ ਸੱਭ ਤੋਂ ਪੁਰਾਣੇ ਸਾਥੀ ਅਕਾਲੀ ਦਲ ਨਾਲ ਧੋਖਾ ਕਰਨ ਦਾ ਦੋਸ਼ ਲਗਾਉਂਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਜ਼ਾਰਤ ’ਚ ਲਏ ਫ਼ੈਸਲਿਆਂ ਬਾਰੇ ਖ਼ਾਸਕਰ ਕਿਸਾਨੀ ਬਿਲਾਂ ’ਤੇ ਅਕਾਲੀ ਦਲ ਨਾਲ ਕੋਈ ਰਾਏ ਮਸ਼ਵਰਾ ਨਹੀਂ ਕੀਤਾ ਗਿਆ। ਪਿਛਲੇ ਦਿਨੀਂ ਅਪਣੇ ਵਲੋਂ ਭਾਜਪਾ ਬਾਰੇ ਟੁਕੜੇ-ਟੁਕੜੇ ਗੈਂਗ ਸਬੰਧੀ ਦਿਤੇ ਬਿਆਨ ਦੀ ਸਫ਼ਾਈ ਦਿੰਦਿਆਂ ਸ. ਬਾਦਲ ਨੇ 

ਕਿਹਾ ਕਿ ਅੱਜ ਦੇਸ ’ਚ ਇਕ ਨਵਾਂ ਫ਼ਾਰਮੂਲਾ ਘੜ ਲਿਆ ਗਿਆ ਹੈ ਜੋ ਭਾਜਪਾ ਦੇ ਹੱਕ ਵਿਚ ਬੋਲਦਾ ਹੈ, ਉਹ ਦੇਸ਼ ਭਗਤ ਤੇ ਦੂਜੇ ਵਿਰੋਧੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨੀ ਸੰਘਰਸ਼ ਨੂੂੰ ਵੀ ਖ਼ਾਲਿਸਤਾਨੀ ਕਹਿ ਕੇ ਤਾਰੋਪੀਡ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਸਫ਼ਲ ਨਹੀਂ ਹੋ ਸਕੇ। ਕਿਸਾਨੀ ਸੰਘਰਸ਼ ਬਾਰੇ ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਵਿਚ ਸ਼ਮੂਲੀਅਤ ਲਈ ਵੱਡੀ ਗਿਣਤੀ ਵਿਚ ਅਕਾਲੀ ਲੀਡਰ ਤੇ ਵਰਕਰ ਪੁੱਜੇ ਹੋਏ ਹਨ ਤੇ ਇਹ ਜ਼ਰੂਰ ਸਫ਼ਲ ਹੋਵੇਗਾ। ਉਨ੍ਹਾਂ ਮੋਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਿਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨੇ। ਸੁਖਬੀਰ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਉਪਰ ਵੀ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰਿਆਂ ’ਤੇ ਕੰਮ ਕਰਨ ਦਾ ਦੋਸ਼ ਲਗਾਇਆ। ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਵਿਧਾਇਕ ਸਰੂਪ ਸਿੰਗਲਾ, ਜਗਦੀਪ ਸਿੰਘ ਨਕਈ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸੀਨੀਅਰ ਆਗੂ ਜਗਸੀਰ ਸਿੰਘ ਜੱਗਾ ਕਲਿਆਣ,ਇਕਬਾਲ ਸਿੰਘ ਬਬਲੀ ਢਿੱਲੋਂ, ਚਮਕੌਰ ਮਾਨ ਆਦਿ ਹਾਜ਼ਰ ਸਨ। 


ਇਸ ਖ਼ਬਰ ਨਾਲ ਸਬੰਧਤ ਫੋਟੋ 1 ਬੀਟੀਆਈ 07 ਨੰਬਰ ਵਿਚ ਭੇਜੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement