ਵਿਦਿਆਰਥੀਆਂ ਦੀ ਪੜਾਈ ਵਿੱਚ ਸੁਧਾਰ ਲਿਆਉਣ ਲਈ ਮਾਪੇ ਤੇ ਅਧਿਆਪਕ ਦੀ ਮੀਟਿੰਗ 7 ਅਤੇ 8 ਜਨਵਰੀ ਨੂੰ
Published : Jan 2, 2021, 5:13 pm IST
Updated : Jan 2, 2021, 5:13 pm IST
SHARE ARTICLE
parent teacher meeting
parent teacher meeting

ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ।

ਚੰਡੀਗੜ- ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।

school

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। 

Students

ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement