
ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ
ਚੰਡੀਗੜ੍ਹ: ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।
students
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜਾਈ ਵਿੱਚ ਘਾਟਾਂ ਕਮਜ਼ੋਰੀਆਂ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ।
Students
ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।