
ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਲਈ ਮੁਹਾਲੀ ਦੇ ਫੇਜ਼ 11 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਐਕਸ਼ਨ 'ਚ ਆਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੁੱਖ ਮੰਤਰੀ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਲਈ ਮੁਹਾਲੀ ਦੇ ਫੇਜ਼ 11 ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਹੁਣ ਮੁਹਾਲੀ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ ਜਿਸ ਨੇ ਮੁਹਾਲੀ ਦੇ ਸੈਕਟਰ 66/67 ਦੀਆਂ ਟ੍ਰੈਫਿਕ ਲਾਈਟਾਂ ਨੇੜੇ ਗਾਈਡ ਮੈਪ ਤੇ ਇੱਕ ਪ੍ਰਿੰਟਿਡ ਪੋਸਟਰ ਲਗਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ 10 ਲੱਖ ਡਾਲਰ ਇਨਾਮ ਦੇਣ ਦਾ ਵੀ ਐਲਾਨ ਕੀਤਾ ਹੈ। ਇਸ ਪੋਸਟਰ ਵਿਚ ਲਿਖਿਆ ਸੀ ," ਮੁੱਖ ਮੰਤਰੀ ਨੂੰ ਮਾਰਨ ਵਾਲੇ ਨੂੰ ਇੱਕ ਮਿਲੀਅਨ ਡਾਲਰ ਦਾ ਇਨਾਮ ਦਿੱਤਾ ਜਾਵੇਗਾ।
ਇਸ ਪੋਸਟਰ 'ਤੇ ਕੋਈ ਮੋਬਾਈਲ ਨੰਬਰ ਨਹੀਂ ਲਿਖਿਆ ਗਿਆ ਸੀ, ਪਰ ਪੋਸਟਰ ਦੇ ਹੇਠਾਂ ਇਕ ਈ-ਮੇਲ ਲਿਖਿਆ ਹੋਇਆ ਹੈ। ਪੁਲਿਸ ਨੇ ਇਹ ਮੇਲ ਆਈਡੀ ਸਾਈਬਰ ਸੈੱਲ ਨੂੰ ਭੇਜ ਦਿੱਤੀ ਹੈ ਅਤੇ ਮੁੱਖ ਮੰਤਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਵਿੱਚ ਸਹਿਯੋਗ ਦੀ ਮੰਗ ਕੀਤੀ ਹੈ।ਐਫਆਈਆਰ ਦਰਜ ਕਰਨ ਤੋਂ ਬਾਅਦ ਜਾਂਚ ਕੀਤੀ ਜਾ ਰਹੀ ਹੈ। ਆਸ ਪਾਸ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ।