
...ਆੜਤੀਆਂ ਨੇ ਕਿਸਾਨਾਂ ਦਾ ਸਾਥ ਦੇ ਕੇ ਨੰਹੁ-ਮਾਸ ਦਾ ਰਿਸ਼ਤਾ ਨਿਭਾਇਆ
ਮਖੂ/ਫਿਰੋਜਪੁਰ/ਚੰਡੀਗੜ੍ਹ : ਪੰਜਾਬ ਦੌਰੇ ਉੱਤੇ ਆਏ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਉਨ੍ਹਾਂ ਆੜਤੀਆਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਘਰ ਮੋਦੀ ਦੀ ਤਾਨਾਸ਼ਾਹ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਆਮਦਨ ਕਰ ਵਿਭਾਗ ਵੱਲੋਂ ਛਾਪੇਮਾਰੀ ਕਰਵਾਈ ਗਈ ਸੀ। ਰਾਘਵ ਚੱਢਾ ਨੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਅਤੇ ਸੀਨੀਅਰ ਮੀਤ ਪ੍ਰਧਾਨ ਅਮਰਜੀਤ ਸਿੰਘ ਬਰਾੜ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ।
PM Modi to lay foundation stone of AIIMS Rajkotਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਅਤੇ ਦੇਸ਼ ਦਾ ਕਿਸਾਨ ਆਪਣੀ ਹੋਂਦ ਨੂੰ ਬਰਕਰਾਰ ਰੱਖਣ ਲਈ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਠੰਢੀ ਸ਼ੀਤ ਲਹਿਰ 'ਚ ਸੜਕਾਂ ਉੱਤੇ ਅੰਦੋਲਨ ਕਰ ਰਿਹਾ ਹੈ। ਉਸ ਸਮੇਂ ਪੰਜਾਬ ਦੇ ਆੜਤੀਆਂ ਨੇ ਆਪਣੇ ਨੰਹੁ-ਮਾਸ ਦੇ ਰਿਸ਼ਤੇ ਨੂੰ ਨਿਭਾਉਂਦਾ ਹੋਇਆ ਕਿਸਾਨਾਂ ਨਾਲ ਡੱਟਿਆ ਹੋਇਆ ਹੈ। ਅਜਿਹੇ ਸਮੇਂ ਕੇਂਦਰ ਦੀ ਮੋਦੀ ਸਰਕਾਰ ਅੜਾਤੀਆਂ ਨੂੰ ਡਰਾਉਣ ਧਮਕਾਉਣ ਲਈ ਆਮਦਨ ਕਰ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ, ਆੜਤੀਏ, ਛੋਟੇ ਵਪਾਰੀ ਅਤੇ ਕਿਰਤੀਆਂ ਦਾ ਆਪਸੀ ਇਕ ਸਬੰਧ ਹੈ ਜੋ ਇਕ ਦੂਜੇ ਨੂੰ ਪ੍ਰਭਾਵਿਤ ਕਰਦੇ ਹਨ, ਇਕ ਦੂਜੇ ਦੇ ਸਹਿਯੋਗ ਨਾਲ ਇਨ੍ਹਾਂ ਸਭ ਦੇ ਕਾਰੋਬਾਰ ਚਲਦੇ ਹਨ।
Raghav Chadhaਚੱਢਾ ਨੇ ਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲਰਾ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਉਨ੍ਹਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਤਾਨੇਸ਼ਾਹੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ 'ਆਪ' ਵੱਲੋਂ ਲੋਕ ਸੰਘਰਸ਼ ਦੀ ਹਰ ਪੱਧਰ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਆੜਤੀਆ ਐਸੋਸੀਏਸ਼ਨ ਦਾ ਇਸ ਲਈ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਆਪਣੇ ਫਰਜ਼ ਨੂੰ ਸਮਝਦੇ ਹੋਏ ਕਿਸਾਨਾਂ, ਕਿਰਤੀਆਂ ਦੇ ਹੱਕ 'ਚ ਡੱਟਦੇ ਹੋਏ ਹੱਕ-ਸੱਚ ਦੀ ਲੜਾਈ ਦਾ ਸਾਥ ਦਿੱਤਾ।
Farmers Protestਪੰਜਾਬ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨਾਲ ਇਕੱਲੇ ਕਿਸਾਨ ਹੀ ਨਹੀਂ, ਇਸ ਨਾਲ ਆੜਤੀਏ, ਛੋਟੇ ਵਪਾਰੀ, ਕਾਰੋਬਾਰੀ, ਮਜ਼ਦੂਰ ਉਤੇ ਵੀ ਮਾਰ ਪਵੇਗੀ। ਉਨ੍ਹਾਂ ਕਿ ਮੋਦੀ ਸਰਕਾਰ ਸਾਨੂੰ ਇਸ ਢੰਗ ਨਾਲ ਡਰਾ ਧਮਕਾਕੇ ਚੁੱਪ ਨਹੀਂ ਕਰਵਾ ਸਕਦੀ। ਆੜਤੀਆ ਐਸੋਸੀਏਸ਼ਨ ਉਦੋਂ ਤੱਕ ਇਸ ਅੰਦੋਲਨ ਦਾ ਹਿੱਸਾ ਬਣੀ ਰਹੇਗੀ ਜਦੋਂ ਤੱਕ ਤਿੰਨੇ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।