ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਵਲੋਂ ਸਿਆਸਤਦਾਨਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦਾ ਗੰਭੀਰ ਨੋਟਿਸ
Published : Jan 2, 2021, 1:28 am IST
Updated : Jan 2, 2021, 1:28 am IST
SHARE ARTICLE
image
image

ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਵਲੋਂ ਸਿਆਸਤਦਾਨਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦਾ ਗੰਭੀਰ ਨੋਟਿਸ ਲਿਆ

ਲੋਕਾਂ ਨੂੰ ਤੰਗ-ਪ੍ਰੇਸ਼ਾਨ ਅਤੇ ਨਿੱਜਤਾ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ
 

ਚੰਡੀਗੜ੍ਹ,  1 ਜਨਵਰੀ (ਸਪੋਕਸਮੈਨ ਸਮਾਚਾਰ ਸੇਵਾ) : ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ਵਿਚ ਕੁੱਝ ਪ੍ਰਦਰਸ਼ਨਕਾਰੀਆਂ ਵਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ।
ਅਜਿਹੇ ਵਤੀਰੇ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਇਸ ਕਿਸਮ ਦੀਆਂ ਕਾਰਵਾਈਆਂ ਨਾਲ ਕਿਸੇ ਵੀ ਪਾਰਟੀ ਦੇ ਸਿਆਸੀ ਅਹੁਦੇਦਾਰਾਂ ਦੇ ਪਰਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਨਿੱਜਤਾ ਦੇ ਉਲੰਘਣ ਨਾਲ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੇ ਵੱਕਾਰ ਨੂੰ ਸੱਟ ਵਜੇਗੀ ਅਤੇ ਇਸ ਅੰਦੋਲਨ ਦੇ ਮਕਸਦ ਨੂੰ ਵੀ ਢਾਹ ਲਗੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਅਪਣੀ ਲੜਾਈ ਦੌਰਾਨ ਕਾਨੂੰਨ ਨੂੰ ਹੱਥਾਂ ਵਿਚ ਨਾ ਲੈਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਕੌਮੀ ਰਾਜਧਾਨੀ ਦੀਆਂ ਸਰਹੱਦਾਂ ’ਤੇ ਮਹੀਨਿਆਂਬੱਧੀ ਸੰਘਰਸ਼ ਦੌਰਾਨ ਲਾਮਿਸਾਲ ਸੰਜਮ ਦਿਖਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਅਰਾਜਕਤਾ ਵਿਚ ਗਲਤਾਨ ਨਾ ਹੋਣ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀ ਜ਼ਾਬਤਾ ਗੁਆ ਰਹੇ ਹਨ ਜਦੋਂਕਿ ਕਿਸਾਨ ਨੇਤਾ ਅੰਦੋਲਨ ਨੂੰ ਸ਼ਾਂਤਮਈ ਰੱਖਣ ਲਈ ਵਾਰ-ਵਾਰ ਸਪੱਸ਼ਟ ਕਰ ਚੁੱਕੇ ਹਨ। ਉਨ੍ਹਾਂ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸੰਜਮ ਤੋਂ ਕੰਮ ਲੈਣ ਅਤੇ ਉਸੇ ਸਵੈ-ਜ਼ਾਬਤੇ ਦੀ ਭਾਵਨਾ ਨਾਲ ਕਿਸਾਨਾਂ ਪ੍ਰਤੀ ਇਕਜੁਟਤਾ ਪ੍ਰਗਟਾਉਣ ਦੀ ਅਪੀਲ ਕੀਤੀ ਹੈ ਜੋ ਹੁਣ ਤਕ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਲੱਖਾਂ ਸਮਰਥਕਾਂ ਨੇ ਦਿਖਾਇਆ ਹੈ। 
ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿਆਸੀ ਕਾਰਕੁਨ ਦੇ ਘਰ ਵਿਚ ਜ਼ੋਰ-ਜ਼ਬਰਦਸਤੀ ਨਾਲ ਦਾਖ਼ਲ ਹੋਣ ਦੀਆਂ ਕੋਸ਼ਿਸ਼ ਕਰਨ ਜਾਂ ਉਨ੍ਹਾਂ ਦੇ ਘਰਾਂ ਦਾ ਘਿਰਾਉ ਕਰਨ ਨਾਲ ਅਮਨ-ਚੈਨ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਵੱਖੋ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਦਰਮਿਆਨ ਇਕਜੁਟਤਾ ਨੂੰ ਢਾਹ ਲੱਗ ਸਕਦੀ ਹੈ ਜੋ ਕਿ ਸਦਭਾਵਨਾ ਅਤੇ ਏਕਤਾ ਦੇ ਰੰਗ ਵਿਚ ਰੰਗੀ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਖ਼ਿਲਾਫ਼ ਹੈ। 
ਉਨ੍ਹਾਂ ਕਿਹਾ ਕਿ ਸਿਆਸਤ ਅਪਣੀ ਥਾਂ ਹੈ ਪਰ ਸਾਨੂੰ ਪੰਜਾਬੀਅਤ ਦੀ ਭਾਵਨਾ ਬੁਲੰਦ ਰੱਖਣੀ ਚਾਹੀਦੀ ਹੈ। 
 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement