
ਪਰਿਵਾਰ ਵੱਲੋਂ ਜਤਾਇਆ ਜਾ ਰਿਹਾ ਹੈ ਕਤਲ ਦਾ ਸ਼ੱਕ
ਹੁਸ਼ਿਆਰਪੁਰ : ਹੁਸ਼ਿਆਰਪੁਰ ਤੋਂ ਦਿਲ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਿੰਡ ਜਾਜਾ 'ਚ ਸੇਵਾ ਮੁਕਤ ਫੌਜੀ ਮਨਜੀਤ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਦੀਆਂ ਬੁਰੀ ਤਰ੍ਹਾਂ ਸੜੀਆਂ ਹੋਈਆਂ ਲਾਸ਼ਾਂ ਕਮਰੇ ਵਿੱਚੋਂ ਮਿਲੀਆਂ ਹਨ।
PHOTO
ਪੁਲਿਸ ਨੂੰ ਇਹ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।ਘਰ ਵਿੱਚ ਮੌਜੂਦ ਉਸ ਦੀ ਨੂੰਹ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਘਰ ਵਿਚ ਦਾਖਲ ਹੋਏ।
PHOTO
ਉਹਨਾਂ ਨੇ ਮੈਨੂੰ ਨਸ਼ੀਲਾ ਪਦਾਰਥ ਸੁੰਘਾ ਕੇ ਬੇਹੋਸ਼ ਕਰ ਦਿੱਤਾ ਤੇ ਕਮਰੇ ਵਿੱਚ ਬੰਦ ਕਰਕੇ ਮੇਰੇ ਹੱਥ-ਪੈਰ ਬੰਨ੍ਹ ਦਿੱਤੇ। ਫਿਰ ਉਨ੍ਹਾਂ ਨੇ ਮੇਰੇ ਸੱਸ ਸਹੁਰੇ ਨੂੰ ਜ਼ਿੰਦਾ ਸਾੜ ਦਿੱਤਾ। ਟਾਂਡਾ ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
PHOTO