ਔਰਤਾਂ ਨੂੰ 1000 ਰੁਪਏ ਦੇਣਾ ਮੁਫ਼ਤ ਖੋਰੀ ਨਹੀਂ, ਇੱਕ ਸਮਾਜਿਕ ਸੁਰੱਖਿਆ ਹੈ - ਭਗਵੰਤ ਮਾਨ
Published : Jan 2, 2022, 6:59 pm IST
Updated : Jan 2, 2022, 6:59 pm IST
SHARE ARTICLE
Bhagwant Mann
Bhagwant Mann

ਸਰਕਾਰੀ ਸਕੂਲਾਂ ਦੀ ਹਾਲਤ ਸੁਧਰੇ ਬਿਨਾਂ ਗਰੀਬਾਂ ਦੀ ਹਾਲਤ ਨਹੀਂ ਸੁਧਰ ਸਕਦੀ, ਸੂਬੇ ਦੇ ਬੱਚਿਆਂ ਨੂੰ ਉੱਚ ਮਿਆਰੀ ਸਿੱਖਿਆ ਉਪਲਬਧ ਕਰਵਾਂਗੇ, ਗਰੀਬੀ ਆਪੇ ਦੂਰ ਹੋ ਜਾਵੇਗੀ

- ਕਿਸਾਨਾਂ ਦੀ ਮਦਦ ਕਰਨ, ਖੇਤੀ ਨੂੰ ਬਿਹਤਰ ਬਣਾਉਣ ਅਤੇ ਵਧੇਰੇ ਪੈਦਾਵਾਰ ਕਰਨ ਲਈ 'ਆਪ' ਸਰਕਾਰ 'ਖੇਤੀ ਮਾਹਿਰਾਂ' ਦੀ ਭਰਤੀ ਕਰੇਗੀ

-ਮੋਗਾ ਦੇ ਧਰਮਕੋਟ ਵਿਖੇ ਇੱਕ ਜਨ ਸਭਾ 'ਚ ਭਗਵੰਤ ਮਾਨ ਨੇ ਕਿਹਾ, ਸਾਨੂੰ ਇੱਕ ਮੌਕਾ ਦਿਓ, ਅਸੀਂ ਪੰਜਾਬ ਦੀ ਕਿਸਾਨੀ ,ਜਵਾਨੀ, ਵਪਾਰੀ ਅਤੇ ਕਾਰੋਬਾਰੀਆਂ ਨੂੰ ਬਚਾਵਾਂਗੇ ਅਤੇ ਅੱਗੇ ਲੈ ਕੇ ਜਾਵਾਂਗੇ

ਧਰਮਕੋਟ/ਮੋਗਾ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਔਰਤਾਂ ਨੂੰ 1000 ਰੁਪਏ ਭੱਤਾ ਦੇਣਾ ਮੁਫ਼ਤ ਖੋਰੀ ਨਹੀਂ, ਸਗੋਂ ਇੱਕ ਸਮਾਜਿਕ ਸੁਰੱਖਿਆ ਹੈ। ਆਰਥਿਕ ਮਦਦ ਨਾਲ ਔਰਤਾਂ ਸਸ਼ਕਤ ਅਤੇ ਆਤਮ ਨਿਰਭਰ ਬਣ ਜਾਣਗੀਆਂ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ 18 ਸਾਲਾਂ ਤੋਂ ਉਪਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਭੱਤਾ ਦੇਣ ਦੀ ਯੋਜਨਾ ਮਹਿਲਾ ਸਸ਼ਕਤੀਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ।  ਮਾਨ ਨੇ ਕਿਹਾ ਕਿ ਇਸ ਸਕੀਮ ਲਈ ਸਿਰਫ 8200 ਕਰੋੜ ਰੁਪਏ ਸਾਲਾਨਾ ਬਜਟ ਦੀ ਲੋੜ ਹੈ, ਜਿਸ ਨੂੰ 20 ਹਜ਼ਾਰ ਕਰੋੜ ਰੁਪਏ ਦੇ ਰੇਤ ਮਾਫੀਆ ਨੂੰ ਖਤਮ ਕਰਕੇ ਹੀ ਪੂਰਾ ਕੀਤਾ ਜਾ ਸਕਦਾ ਹੈ।

Bhagwant Mann Bhagwant Mann

ਭਗਵੰਤ ਮਾਨ ਐਤਵਾਰ ਨੂੰ ਧਰਮਕੋਟ ਤੋਂ 'ਆਪ' ਉਮੀਦਵਾਰ ਦਵਿੰਦਰ ਸਿੰਘ ਲਾਡੀ ਢੋਸ ਦੇ ਸਮਰਥਨ 'ਚ ਇਕ ਜਨਸਭਾ 'ਚ ਪੁੱਜੇ ਸਨ। ਧਰਮਕੋਟ (ਮੋਗਾ) ਵਿਖੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਜਿਹੜਾ ਆਗੂ ਸਿੱਧੇ ਤੌਰ 'ਤੇ ਗਰੀਬੀ ਦੂਰ ਕਰਨ ਦੀ ਗੱਲ ਕਰਦਾ ਹੈ, ਉਹ ਕੋਰਾ ਝੂਠ ਬੋਲਦਾ ਹੈ। ਗਰੀਬੀ ਬੋਲਣ ਅਤੇ ਵਾਅਦੇ ਕਰਨ ਨਾਲ ਦੂਰ ਨਹੀਂ ਹੁੰਦੀ। ਗਰੀਬੀ ਉੱਚ ਮਿਆਰੀ ਸਿੱਖਿਆ ਅਤੇ ਗਿਆਨ ਨਾਲ ਦੂਰ ਹੁੰਦੀ ਹੈ। ਉਹਨਾਂ ਕਿਹਾ ਕਿ ਤੁਹਾਡੇ ਬੱਚੇ ਪੜ੍ਹ-ਲਿਖਕੇ ਅਤੇ ਮਿਆਰੀ ਸਿੱਖਿਆ ਲੈ ਕੇ ਹੀ ਆਪਣੀ ਗਰੀਬੀ ਦੂਰ ਕਰ ਸਕਦੇ ਹਨ।

Bhagwant MannBhagwant Mann

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੁਹਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਵੇਗੀ। ਜ਼ਿੰਦਗੀ ਵਿੱਚ ਅੱਗੇ ਵਧਣ ਦੇ ਮੌਕੇ ਅਤੇ ਸਾਧਨ ਵੀ ਮੁਹੱਈਆ ਕਰਵਾਏਗੀ, ਜਿਸ ਨਾਲ ਗਰੀਬੀ ਆਪਣੇ-ਆਪ ਦੂਰ ਹੋ ਜਾਵੇਗੀ। ਗਰੀਬੀ ਦੇ ਹਨੇਰੇ ਨੂੰ ਸਿੱਖਿਆ ਦੀ ਰੌਸ਼ਨੀ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਪਰ ਸੂਬੇ ਦੇ ਨੇਤਾਵਾਂ ਨੇ ਜਾਣਬੁੱਝ ਕੇ ਇਹ ਰੌਸ਼ਨੀ ਗਰੀਬ ਅਤੇ ਆਮ ਲੋਕਾਂ ਦੇ ਬੱਚਿਆਂ ਤੱਕ ਨਹੀਂ ਪੁੱਜਣ ਦਿੱਤੀ।

Bhagwant Mann Bhagwant Mann

ਮਾਨ ਨੇ ਕਿਹਾ ਕਿ ਗਰੀਬ ਲੋਕਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ, ਇਸ ਲਈ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨੀ ਬਹੁਤ ਜ਼ਰੂਰੀ ਹੈ। ਜਦੋਂ ਤੱਕ ਸਰਕਾਰੀ ਸਕੂਲਾਂ ਦੀ ਹਾਲਤ ਨਹੀਂ ਸੁਧਰਦੀ, ਗਰੀਬਾਂ ਦੀ ਹਾਲਤ ਵੀ ਨਹੀਂ ਸੁਧਰ ਸਕਦੀ। ਉਨ੍ਹਾਂ ਵਾਅਦਾ ਕੀਤਾ ਕਿ 'ਆਪ' ਸਰਕਾਰ ਦਿੱਲੀ ਦੀ ਤਰਜ਼ 'ਤੇ ਇਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰ ਕੇ ਉਨ੍ਹਾਂ ਨੂੰ ਆਲਮੀ ਪੱਧਰੀ ਦੇ ਸਿਖਿਆ ਕੇਂਦਰ ਬਣਾਏਗੀ। ਉਹਨਾਂ ਕਿਹਾ ਕਿ ਉੱਚ ਮਿਆਰੀ ਸਿੱਖਿਆ ਅਤੇ ਡਾਕਟਰੀ ਇਲਾਜ ਆਮ ਆਦਮੀ ਪਾਰਟੀ ਦੀ ਪਹਿਲੀ ਤਰਜੀਹ ਹੈ।

ਖੇਤੀ ਸੁਧਾਰਾਂ 'ਤੇ ਜ਼ੋਰ ਦਿੰਦਿਆਂ ਮਾਨ ਨੇ ਕਿਹਾ ਕਿ ਪਿੰਡਾਂ ਦੇ ਕਿਸਾਨ ਆਪਸ 'ਚ ਗੱਲਬਾਤ ਕਰਕੇ ਖੇਤੀ ਕਰਨ ਦਾ ਤਰੀਕਾ ਅਪਣਾਉਂਦੇ ਹਨ, ਪਰ ਖੇਤੀ ਦੇ ਸੁਧਾਰ ਅਤੇ ਵੱਧ ਪੈਦਾਵਾਰ ਲਈ ਸਾਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨੀ ਪਵੇਗੀ। 'ਆਪ' ਸਰਕਾਰ ਕਿਸਾਨਾਂ ਦੀ ਸਹੂਲਤ ਲਈ ਮਦਦ ਕਰੇਗੀ | ਹਰ ਪਿੰਡ ਦੇ ਖੇਤੀਬਾੜੀ ਮਾਹਿਰਾਂ ਦੀ ਵੱਡੇ ਪੱਧਰ 'ਤੇ ਭਰਤੀ ਕਰੇਗੀ ਜੋ ਕਿਸਾਨਾਂ ਨੂੰ ਵਿਗਿਆਨਕ ਢੰਗ ਨਾਲ ਖੇਤੀ ਕਰਨ ਬਾਰੇ ਦੱਸਣਗੇ। ਇਸ ਨਾਲ ਰੁਜ਼ਗਾਰ ਵੀ ਵਧੇਗਾ ਅਤੇ ਫ਼ਸਲਾਂ ਦੀ ਪੈਦਾਵਾਰ ਵੀ ਵਧੇਗੀ।

Aam Aadmi Party Aam Aadmi Party

ਮਾਨ ਨੇ ਦਿੱਲੀ ਸਰਕਾਰ ਦੀ 'ਫਰਿਸ਼ਤਾ' ਸਕੀਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਅਨੁਸਾਰ ਜੇਕਰ ਦਿੱਲੀ ਵਿਚ ਕਿਸੇ ਵਿਅਕਤੀ ਨਾਲ ਸੜਕ ਹਾਦਸਾ ਹੁੰਦਾ ਹੈ ਤਾਂ ਕੋਈ ਵੀ ਵਿਅਕਤੀ ਉਸ ਨੂੰ ਨੇੜੇ ਦੇ ਪ੍ਰਾਈਵੇਟ ਜਾਂ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾ ਸਕਦਾ ਹੈ। ਦਿੱਲੀ ਸਰਕਾਰ ਸੜਕ ਹਾਦਸੇ ਵਿੱਚ ਫੱਟੜ ਹੋਏ ਪੀੜਿਤ ਨੂੰ ਹਸਪਤਾਲ ਲੈਕੇ ਜਾਣ ਵਾਲੇ ਵਿਅਕਤੀ ਨੂੰ ਉਤਸ਼ਾਹਿਤ ਕਰਨ ਲਈ 2000 ਰੁਪਏ ਦਾ ਇਨਾਮ ਵੀ ਦਿੰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਵੀ ‘ਆਪ’ ਸਰਕਾਰ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ ਅਜਿਹੀ ਸਕੀਮ ਲਾਗੂ ਕਰੇਗੀ।

ਮਾਨ ਨੇ ਕਿਹਾ ਕਿ ਉਹ (ਮਾਨ) ਪੈਸਾ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ,ਜੇ ਉਨ੍ਹਾਂ ਪੈਸਾ ਕਮਾਉਣਾ ਹੁੰਦਾ ਤਾਂ ਉਹ ਦੇਸ਼-ਵਿਦੇਸ਼ ਵਿਚ ਸ਼ੋਅ ਕਰਕੇ ਆਪਣੀ ਕਲਾ ਦੇ ਪ੍ਰਦਰਸ਼ਨ ਨਾਲ ਬਹੁਤ ਪੈਸਾ ਕਮਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਲਾ ਤੋਂ ਲੈ ਕੇ ਰਾਜਨੀਤੀ ਦੇ ਸਫ਼ਰ ਤੱਕ ਪੰਜਾਬ ਦੇ ਲੋਕਾਂ ਨੇ ਉਹਨਾਂ ਨੂੰ ਬਹੁਤ ਪਿਆਰ ਅਤੇ ਸਮਰਥਨ ਦਿੱਤਾ ਹੈ। ਉਹ ਹਮੇਸ਼ਾ ਉਨ੍ਹਾਂ ਦੇ ਪਿਆਰ ਅਤੇ ਵਿਸ਼ਵਾਸ 'ਤੇ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਹਮੇਸ਼ਾ ਕਾਂਗਰਸ,ਅਕਾਲੀ, ਭਾਜਪਾ ਅਤੇ ਕੈਪਟਨ ਨੂੰ ਮੌਕਾ ਦਿੱਤਾ, ਪਰ ਇਨ੍ਹਾਂ ਨੇ ਪੰਜਾਬ ਦੀਆਂ ਸਮੱਸਿਆਵਾਂ ਨੂੰ ਘੱਟ ਕਰਨ ਦੀ ਬਜਾਏ ਹੋਰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸਿਰਫ਼ ਇੱਕ ਮੌਕਾ ਦਿਓ। 'ਆਪ' ਪੰਜਾਬ ਦੀ ਕਿਸਾਨੀ, ਜਵਾਨੀ, ਵਪਾਰ ਅਤੇ ਕਾਰੋਬਾਰ ਨੂੰ ਬਚਾਵਾਂਗੇ ਅਤੇ ਅੱਗੇ ਲੈਕੇ ਜਾਵਾਂਗੇ।

ਇਸ ਮੌਕੇ ਹਲਕਾ ਧਰਮਕੋਟ  ਉਮੀਦਵਾਰ ਦਵਿੰਦਰ ਸਿੰਘ ਲਾਡੀ, ਜਿਲ੍ਹਾ ਪ੍ਰਧਾਨ ਮੋਗਾ ਹਰਮਨ ਜੀਤ ਸਿੰਘ ਬਰਾੜ  ਸਮੇਤ ਦੀਪਕ ਅਰੋੜਾ, ਅਜੇ ਸ਼ਰਮਾ, ਸਤਵਿੰਦਰ ਸੱਤੀ, ਰਾਮਾ ਮਿੱਤਲ, ਰਵੀ ਗਿੱਲ, ਅਮਨ ਪੰਡੋਰੀ, ਬਲਦੇਵ ਬਲਕੰਦੀ  , ਬਲਜਿੰਦਰ ਮਹਿਰੋ, ਐਡਵੋਕੇਟ ਗੁਰਪ੍ਰੀਤ, ਕਰਮਜੀਤ ਕੌਰ, ਰਿੰਪੀ ਗਰੇਵਾਲ, ਜਸਵੀਰ ਕੌਰ, ਕਮਲਜੀਤ ਕੌਰ, ਸੰਨੀ, ਸੁਖ ਦਰਸਨ, ਅਵਤਾਰ ਰੋਲੀ, ਪਵਨ ਅਤੇ ਜਗਵੰਤ ਬੈਂਸ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement