ਕਾਂਗਰਸ ਸਰਕਾਰ ਦੇ ਝੂਠ ਦਾ ਠੋਕ ਕੇ ਹਿਸਾਬ ਲਵੇਗੀ ਪੰਜਾਬ ਦੀ ਜਨਤਾ- ਹਰਪਾਲ ਸਿੰਘ ਚੀਮਾ
Published : Jan 2, 2022, 7:18 pm IST
Updated : Jan 2, 2022, 7:18 pm IST
SHARE ARTICLE
Harpal Cheema
Harpal Cheema

-100 ਦਿਨਾਂ 'ਚ 100 ਫ਼ੈਸਲਿਆਂ ਦੀ 'ਆਪ' ਨੇ ਖੋਲੀ ਪੋਲ

-ਝੂਠੇ ਫ਼ੈਸਲਿਆਂ ਦੇ ਪ੍ਰਚਾਰ ਲਈ ਸਰਕਾਰੀ ਖ਼ਜ਼ਾਨੇ 'ਚੋਂ ਖ਼ਰਚ ਕੀਤੇ ਜਾ ਰਹੇ ਕਰੋੜਾਂ ਰੁਪਏ ਦਾ ਵੀ ਹਿਸਾਬ ਮੰਗਿਆਂ

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ 100 ਦਿਨਾਂ ਦੇ ਸ਼ਾਸਨ ਕਾਲ 'ਚ 100 ਫ਼ੈਸਲਿਆਂ ਨੂੰ ਸੂਬੇ ਦੀ ਜਨਤਾ ਨਾਲ ਸ਼ਰੇਆਮ ਧੋਖਾ ਕਰਾਰ ਦਿੰਦਿਆਂ ਕਿਹਾ ਕਿ ਕਾਂਗਰਸ ਨੂੰ ਧੋਖੇ-ਦਰ-ਧੋਖੇ ਦਾ ਕਰਾਰਾ ਜਵਾਬ 2022 'ਚ ਦੇਣ ਲਈ ਪੰਜਾਬ ਦੇ ਲੋਕ ਤਿਆਰ-ਬਰ-ਤਿਆਰ ਬੈਠੇ ਹਨ। ਚੰਨੀ ਸਰਕਾਰ ਨੂੰ ਲੋਕਾਂ ਦੀ ਕਚਹਿਰੀ 'ਚ ਕਾਂਗਰਸੀ ਵਾਅਦਾ-ਖਿਲਾਫੀਆਂ ਅਤੇ ਫੋਕੇ ਐਲਾਨਾਂ ਦੇ ਨਾਲ-ਨਾਲ ਇਸ ਕੂੜ ਪ੍ਰਚਾਰ ਲਈ ਇਸ਼ਤਿਹਾਰਾਂ ਅਤੇ ਬੋਰਡਾਂ-ਫਲੈਕਸਾਂ ਉੱਤੇ ਸਿਆਸੀ ਖ਼ਜ਼ਾਨੇ 'ਚੋਂ ਫੂਕੇ ਜਾ ਰਹੇ ਕਰੋੜਾਂ ਅਰਬਾਂ ਰੁਪਏ ਦਾ ਹਿਸਾਬ ਵੀ ਦੇਣਾ ਪਵੇਗਾ, ਇਸ ਲਈ ਚੰਨੀ ਸਮੇਤ ਸਾਰੇ ਕਾਂਗਰਸੀ ਤਿਆਰੀ ਨਾਲ ਹੀ ਲੋਕਾਂ 'ਚ ਜਾਣ।

Chief Minister Charanjit Singh ChanniChief Minister Charanjit Singh Channi

ਐਤਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਚੰਨੀ ਸਰਕਾਰ ਵੱਲੋਂ ਅੱਜ ਜਾਰੀ ਕੀਤੇ 100 ਫ਼ੈਸਲਿਆਂ ਵਾਲੇ ਇਸ਼ਤਿਹਾਰ 'ਤੇ ਸਵਾਲ ਚੁੱਕਦਿਆਂ ਕਿਹਾ ਕਿ 100 ਵਿਚੋਂ ਸਿਰਫ਼ 25 ਫ਼ੈਸਲਿਆਂ ਤੇ ਗਜ਼ਟ ਨੋਟੀਫ਼ਿਕੇਸ਼ਨ ਦਾ ਵੇਰਵਾ ਸਰਕਾਰੀ ਇਸ਼ਤਿਹਾਰ 'ਚ ਦਰਜ ਹੈ। ਇਨ੍ਹਾਂ 25 ਫ਼ੀਸਦੀ ਫ਼ੈਸਲਿਆਂ 'ਚ ਜਿੰਨਾ ਫ਼ੈਸਲਿਆਂ ਦਾ ਜਨਤਾ ਨਾਲ ਸਿੱਧਾ ਸੰਬੰਧ ਹੈ, ਉਨ੍ਹਾਂ ਦੀ ਜ਼ਮੀਨੀ ਹਕੀਕਤ ਸਰਕਾਰ ਦੇ ਦਾਅਵਿਆਂ ਦੀ ਫ਼ੂਕ ਕੱਢਦੀ ਹੈ। ਮਿਸਾਲ ਵਜੋਂ 36 ਨੰਬਰ ਫ਼ੈਸਲੇ 'ਚ ਕਿਹਾ ਗਿਆ ਹੈ ਕਿ ਰੇਤ ਤੇ ਬਜਰੀ ਦਾ ਪਿਟ ਹੈੱਡ ਰੇਟ 9 ਰੁਪਏ ਪ੍ਰਤੀ ਘਣ ਫੁੱਟ ਤੋਂ ਘਟਾ ਕੇ 5.5 ਰੁਪਏ ਪ੍ਰਤੀ ਘਣ ਫੁੱਟ ਕਰ ਦਿੱਤਾ ਗਿਆ ਹੈ। ਜਿਸ ਬਾਰੇ 10 ਨਵੰਬਰ 2021 ਨੂੰ ਨੋਟੀਫ਼ਿਕੇਸ਼ਨ ਹੋਈ ਸੀ।

Harpal CheemaHarpal Cheema

ਚੀਮਾ ਨੇ ਮੁੱਖਮੰਤਰੀ ਚੰਨੀ ਨੂੰ ਘੇਰਦਿਆਂ ਕਿਹਾ ਕਿ ਰੇਤ ਮਾਫ਼ੀਆ ਜਿਉਂ ਦਾ ਤਿਉਂ ਜਾਰੀ ਹੈ। ਆਮ ਆਦਮੀ ਨੂੰ ਇਸ 'ਸ਼ਗੂਫ਼ੇ' ਦਾ ਕੋਈ ਲਾਭ ਨਹੀਂ ਮਿਲਿਆ। 10 ਨਵੰਬਰ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਮੁੱਖਮੰਤਰੀ ਦੇ ਆਪਣੇ ਚਮਕੌਰ ਸਾਹਿਬ ਹਲਕੇ 'ਚ ਜਾਰੀ ਰੇਤ ਮਾਫ਼ੀਆ ਦਾ ਪਰਦਾਫਾਸ਼ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਵੀ ਮੀਡੀਆ ਨੇ ਰੇਤ ਮਾਫ਼ੀਆ ਉੱਤੇ ਫ਼ੋਟੋਆਂ, ਦਸਤਾਵੇਜ਼ਾਂ ਸਮੇਤ ਵੱਡੀਆਂ-ਵੱਡੀਆਂ ਰਿਪੋਰਟਾਂ ਨਸ਼ਰ ਕੀਤੀਆਂ ਇੱਥੋਂ ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਚੰਨੀ ਸਰਕਾਰ ਦੇ ਇਸ ਦਾਅਵੇ ਦੀ 'ਟਵੀਟ' ਰਾਹੀਂ ਹਰ ਤੀਜੇ ਦਿਨ ਫ਼ੂਕ ਕੱਢ ਦਿੰਦੇ ਹਨ। ਇਸੇ ਤਰਾਂ 27 ਨੰਬਰ ਫ਼ੈਸਲੇ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਵਜ਼ੀਫ਼ਾ ਯੋਜਨਾ 'ਤੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੱਖਾਂ ਐਸ.ਸੀ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰਕੇ ਅਰਬਾਂ ਰੁਪਏ ਦਾ ਸਕਾਲਰਸ਼ਿਪ ਘੁਟਾਲਾ ਕਰਨ ਵਾਲੇ ਤੱਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਗੈਂਗ ਬਾਰੇ ਚੰਨੀ ਅਤੇ ਕਾਂਗਰਸੀ ਲੋਕਾਂ ਨੂੰ ਕੀ ਜਵਾਬ ਦੇਣਗੇ?

CM CHANNICM CHANNI

ਚੀਮਾ ਨੇ ਕਿਹਾ ਕਿ ਇਨ੍ਹਾਂ 100 ਫ਼ੈਸਲਿਆਂ 'ਚ ਕਈਆਂ ਬਾਰੇ ਸਰਕਾਰ ਖ਼ੁਦ ਮੰਨ ਰਹੀ ਹੈ ਕਿ ਅਜੇ ਕੋਈ ਨੀਤੀ ਵੀ ਤਿਆਰ ਨਹੀਂ ਕੀਤੀ ਗਈ। ਮਿਸਾਲ ਵਜੋਂ ਮਲੇਰਕੋਟਲਾ ਵਿਖੇ ਹੱਜ ਹਾਊਸ ਦੀ ਸਥਾਪਨਾ ਕੀਤੀ ਜਾਵੇਗੀ, (ਫ਼ੈਸਲਾ ਨੰਬਰ 64)  ਰਾਜ ਦੇ ਸਾਰੇ ਕਾਲਜ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਪਾਸ ਪ੍ਰਦਾਨ ਕੀਤੇ ਜਾਣਗੇ (ਫ਼ੈਸਲਾ ਨੰਬਰ 73) ਅਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ 'ਕਿਸਾਨ ਸਮਾਰਕ' ਦੀ ਸਥਾਪਨਾ (ਫ਼ੈਸਲਾ ਨੰਬਰ 99) ਬਾਰੇ ਦਾਅਵਾ ਵੀ ਕੀਤਾ ਹੈ ਪਰੰਤੂ ਨਾਲ ਹੀ ਲਿਖਿਆ ਗਿਆ ਹੈ, ''ਨੀਤੀ (ਪਾਲਿਸੀ) ਦਸਤਾਵੇਜ਼ ਕੀਤੇ ਜਾ ਰਹੇ ਹਨ।'' ਮਤਲਬ ਅਜੇ ਤੱਕ ਨੀਤੀ ਤਿਆਰ ਨਹੀਂ ਕੀਤੀ, ਪਰੰਤੂ ਫ਼ੈਸਲਾ ਛਾਪ ਦਿੱਤਾ।

Badals Badals

ਚੀਮਾ ਨੇ ਚੰਨੀ ਸਰਕਾਰ ਨੂੰ ਬਾਦਲਾਂ ਨਾਲੋਂ ਵੀ ਝੂਠੀ ਅਤੇ ਕੈਪਟਨ ਨਾਲੋਂ ਵੀ ਫ਼ਰੇਬੀ ਸਰਕਾਰ ਦੱਸਦਿਆਂ ਪੁੱਛਿਆ ਕਿ ਚੰਨੀ ਆਪਣੇ 3 ਨੰਬਰ ਫ਼ੈਸਲੇ 'ਬਿਜਲੀ ਸਮਝੌਤੇ ਰੱਦ' ਬਾਰੇ ਪੰਜਾਬ ਦੇ ਲੋਕਾਂ ਨੂੰ ਐਨਾ ਝੂਠ ਕਿਵੇਂ ਬੋਲ ਸਕਦੇ ਹਨ? ਜਦਕਿ ਤਲਵੰਡੀ ਸਾਬੋ, ਰਾਜਪੁਰਾ ਅਤੇ ਗੋਇੰਦਵਾਲ ਪ੍ਰਾਈਵੇਟ ਥਰਮਲ ਪਲਾਂਟ ਅੱਜ ਵੀ ਉਸੇ ਰੇਟ 'ਤੇ ਪੰਜਾਬ ਨੂੰ ਬਿਜਲੀ ਸਪਲਾਈ ਦੇ ਰਹੇ ਹਨ। ਸਰਕਾਰੀ ਸਕੂਲਾਂ ਦੇ ਅੱਠਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ ਜਾਣਗੀਆਂ ਵਾਲੇ 25 ਨੰਬਰ ਫ਼ੈਸਲੇ 'ਤੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਵਿਅੰਗ ਕੀਤਾ ਕਿ ਸਰਦੀਆਂ ਸਿਖਰ 'ਤੇ ਹਨ ਅਜੇ ਤੱਕ ਸਾਰਿਆਂ ਨੂੰ ਤਾਂ ਦੂਰ ਐਸ.ਸੀ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਨੂੰ ਵੀ ਸਕੂਲੀ ਵਰਦੀਆਂ ਨਸੀਬ ਨਹੀਂ ਹੋਈਆਂ। ਚੀਮਾ ਨੇ ਮੁੱਖ ਮੰਤਰੀ ਚੰਨੀ ਨੂੰ ਅਪੀਲ ਕੀਤੀ ਕਿ ਉਹ ਗ਼ਰੀਬ ਵਿਦਿਆਰਥੀਆਂ ਦੀ ਗ਼ਰੀਬੀ ਦਾ ਮਜ਼ਾਕ ਨਾ ਉਡਾਉਣ।

Bikram singh majithiaBikram singh majithia

'ਪੰਜਾਬ 'ਚ ਨਸ਼ਿਆਂ ਵਿਰੁੱਧ ਲੜਾਈ ਨੂੰ ਅੰਤਿਮ ਪੜਾਅ ਤੱਕ ਲਿਜਾਣਾ ਅਤੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਵਾਲੇ 100 ਨੰਬਰ ਫ਼ੈਸਲੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਚੀਮਾ ਨੇ ਕਿਹਾ ਕਿ 100 ਦਿਨਾਂ 'ਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਜਿਹੜੀ ਇਕਲੌਤੀ ਐਫ.ਆਈ.ਆਰ ਦਰਜ ਕੀਤੀ ਗਈ ਹੈ, ਇਹ ਵੀ ਸਿਆਸੀ ਸਟੰਟ ਸਾਬਤ ਹੋਈ ਹੈ, ਕਿਉਂਕਿ ਅਜੇ ਤੱਕ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਕਿਉਂਕਿ ਇਹ 'ਫਿਕਸ ਮੈਚ' ਹੈ। ਨਤੀਜਣ ਅੱਜ ਵੀ ਪੰਜਾਬ ਅੰਦਰ ਨਸ਼ਿਆਂ ਦਾ ਕਾਲਾ-ਕਾਰੋਬਾਰ ਜਿਉਂ ਦਾ ਤਿਉਂ ਜਾਰੀ ਹੈ।

ਚੀਮਾ ਨੇ ਚੰਨੀ ਸਰਕਾਰ ਨੂੰ ਪੁੱਛਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾ ਅਤੇ ਸੰਗਤ ਨੂੰ ਇਨਸਾਫ਼ ਅੱਜ ਤੱਕ ਕਿਉਂ ਨਹੀਂ ਮਿਲਿਆ?
ਚੀਮਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਾਰੇ ਝੂਠੇ ਵਾਅਦਿਆਂ ਦੇ ਸਰਕਾਰੀ ਪੈਸੇ ਨਾਲ ਕੀਤੇ ਕੂੜ ਪ੍ਰਚਾਰ ਦਾ ਹਿਸਾਬ ਵੀ ਮੁੱਖਮੰਤਰੀ ਚੰਨੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਦੇਣਾ ਪਵੇਗਾ, ਕਿਉਂਕਿ ਪੰਜਾਬ ਦੇ ਲੋਕ ਕਾਂਗਰਸ ਦੇ ਝੂਠ 'ਤੇ ਝੂਠ ਨੂੰ ਹੋਰ ਬਰਦਾਸ਼ਤ ਨਹੀਂ ਕਰ ਸਕਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement