ਸ਼ਹੀਦ ਵਰਿੰਦਰ ਸਿੰਘ ਦਾ ਪੂਰੇ ਫ਼ੌਜੀ ਤੇ ਸਰਕਾਰੀ
Published : Jan 2, 2022, 11:46 pm IST
Updated : Jan 2, 2022, 11:46 pm IST
SHARE ARTICLE
image
image

ਸ਼ਹੀਦ ਵਰਿੰਦਰ ਸਿੰਘ ਦਾ ਪੂਰੇ ਫ਼ੌਜੀ ਤੇ ਸਰਕਾਰੀ

ਲਹਿਰਾਗਾਗਾ/ਸੰਗਰੂਰ, 2 ਜਨਵਰੀ (ਗੁਰਮੇਲ ਸੰਗਤਪੁਰਾ, ਬਲਵਿੰਦਰ ਭੁੱਲਰ): ਪਿਛਲੇ ਦਿਨੀਂ ਛੱਤੀਸਗੜ੍ਹ ਦੇ ਜ਼ਿਲ੍ਹਾ ਸੁਕਮਾ ਵਿਚ ਨਕਸਲਵਾੜੀ ਮੁਠਭੇੜ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਸੀਆਰਪੀਐਫ਼ ਦੀ ਕੋਬਰਾ 208 ਬਟਾਲੀਅਨ ਦੇ ਜਾਂਬਾਜ਼ ਕਾਂਸਟੇਬਲ ਵਰਿੰਦਰ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਫ਼ੌਜੀ ਤੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਘਰ ਤੋਂ ਲਹਿਰਾਗਾਗਾ ਸ਼ਹਿਰ ਵਿਖੇ ਪੁੱਜੀ ਤਾਂ ਪੂਰਾ ਮਾਹੌਲ ਗ਼ਮਗੀਨ ਹੋ ਗਿਆ। ਸਮੂਹ ਦੁਕਾਨਦਾਰਾਂ ਨੇ ਸ਼ਹੀਦ ਦੀ ਸ਼ਹਾਦਤ ਪ੍ਰਤੀ ਨਤਮਸਤਕ ਹੁੰਦੇ ਹੋਏ ਦੁਕਾਨਾਂ ਤੇ ਹੋਰ ਅਦਾਰੇ ਬੰਦ ਰੱਖੇ। 
ਸ਼ਹੀਦ ਕਾਂਸਟੇਬਲ ਵਰਿੰਦਰ  ਸਿੰਘ ਦੀ ਮ੍ਰਿਤਕ ਦੇਹ ਦਾ ਅੰਤਮ ਸਸਕਾਰ ਪੂਰੀਆਂ ਧਾਰਮਕ ਰਹੁ ਰੀਤਾਂ ਮੁਤਾਬਕ ਫ਼ੌਜੀ ਅਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੇ ਲਹਿਰਾਗਾਗਾ ਦੇ ਸਮਸ਼ਾਨਘਾਟ ਵਿਖੇ ਮਾਹੌਲ ਉਸ ਵੇਲੇ ਭਾਵੁਕਤਾ ਨਾਲ ਭਰ ਗਿਆ ਜਦੋਂ ਭਾਰਤੀ ਫ਼ੌਜ ਦੇ ਇਸ ਸ਼ਹੀਦ ਦੀ ਚਿਖਾ ਨੂੰ ਉਨ੍ਹਾਂ ਦੇ ਭਰਾ ਵਲੋਂ ਅਗਨੀ ਵਿਖਾਈ ਗਈ। ਹਰ ਅੱਖ ਨਮ ਸੀ ਅਤੇ ਦੇਸ਼ ਦੇ ਇਸ ਯੋਧੇ ਨੂੰ ਅੰਤਿਮ ਵਿਦਾਇਗੀ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ। 
ਸ਼ਹੀਦ ਦੇ ਅੰਤਮ ਸਸਕਾਰ ਮੌਕੇ ਭਾਰਤੀ ਫ਼ੌਜ ਦੇ ਬਿਗਲਰ ਨੇ ਮਾਤਮੀ ਧੁਨ ਵਜਾਈ ਅਤੇ ਜਵਾਨਾਂ ਨੇ ਹਥਿਆਰ ਉਲਟੇ ਕਰ ਕੇ ਗਾਰਡ ਆਫ਼ ਆਨਰ ਦਿੰਦਿਆਂ ਫ਼ਾਇਰ ਕਰ ਕੇ ਸ਼ਹੀਦ ਨੂੰ ਸਲਾਮੀ ਦਿਤੀ। ਇਸ ਤੋਂ ਪਹਿਲਾਂ ਸ਼ਹੀਦ ਦੀ ਮ੍ਰਿਤਕ ਦੇਹ ’ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਸਮੇਤ ਹੋਰਾਂ ਨੇ ਰੀਥ ਰੱਖ ਕੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ। ਇਸ ਤੋਂ ਇਲਾਵਾ ਸੀ ਆਰ ਪੀ ਐਫ ਤੇ ਪ੍ਰਸਾਸ਼ਨ ਦੇ ਵੱਖ ਵੱਖ ਅਧਿਕਾਰੀਆਂ ਨੇ ਵੀ ਰੀਥ ਰੱਖ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਵੱਖ ਵੱਖ ਸ਼ਖਸ਼ੀਅਤਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਸ਼ਹੀਦ ਦੀ ਕੁਰਬਾਨੀ ਨੂੰ ਦੇਸ਼ ਲਈ ਵੱਡਾ ਤੇ ਅਹਿਮ ਕਰਾਰ ਦਿੱਤਾ। 
ਬੀਬੀ ਰਜਿੰਦਰ ਕੌਰ ਭੱਠਲ ਨੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਤਰਫੋਂ ਸ਼ਹੀਦ ਦੇ ਪਰਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੰਜਾਬ ਸਰਕਾਰ ਸ਼ਹੀਦ ਦੇ ਪਰਵਾਰ ਦੇ ਨਾਲ ਖੜੀ ਹੈ। ਇਸ ਮੌਕੇ ਬੀਬੀ ਭੱਠਲ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਦਸਿਆ ਕਿ ਬੀਤੀ ਸ਼ਾਮ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕੀਤੀ ਗਈ ਹੈ ਜਿਸ ਦੌਰਾਨ ਮੁੱਖ ਮੰਤਰੀ ਵਲੋਂ ਸ਼ਹੀਦ ਦੀ ਸ਼ਹਾਦਤ ’ਤੇ ਮਾਣ ਮਹਿਸੂਸ ਕਰਦਿਆਂ ਐਲਾਨ ਕੀਤਾ ਕਿ ਲਹਿਰਾਗਾਗਾ ਦੇ ਮੁੱਖ ਪ੍ਰਵੇਸ਼ ਦੁਆਰ ’ਤੇ ਸ਼ਹੀਦ ਦੇ ਨਾਂਅ +ਤੇ ਚੌਂਕ ਬਣਾ ਕੇ ਬੁੱਤ ਲਗਾਇਆ ਜਾਵੇਗਾ ਅਤੇ ਲਹਿਰਾ ਤੋਂ ਨਦਾਮਪੁਰ ਤਕ ਬਣਨ ਵਾਲੀ ਸੜਕ ਦਾ ਨਾਂਅ ਸ਼ਹੀਦ ਵਰਿੰਦਰ ਸਿੰਘ ਦੇ ਨਾਂਅ ’ਤੇ ਰਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਨਿਯਮਾਂ ਅਨੁਸਾਰ ਐਕਸਗ੍ਰੇਸ਼ੀਆ ਗ੍ਰਾਂਟ ਅਤੇ ਹੋਰ ਸਹੂਲਤਾਂ ਦਿਤੀਆਂ ਜਾਣਗੀਆਂ। 
ਇਸ ਮੌਕੇ ਰਾਹੁਲਇੰਦਰ ਸਿੰਘ ਸਿੱਧੂ, ਗੋਬਿੰਦ ਸਿੰਘ ਲੌਂਗੋਵਾਲ, ਦੁਰਲੱਭ ਸਿੰਘ ਸਿੱਧੂ, ਆਈ.ਜੀ. ਸੀ.ਆਰ.ਪੀ.ਐਫ਼ ਮੂਲਚੰਦ ਪਵਾਰ, ਡਿਪਟੀ ਕਮਿਸ਼ਨਰ ਰਾਮਵੀਰ, ਐਸ ਡੀ ਐਮ ਨਵਰੀਤ ਕੌਰ ਸੇਖੋਂ, ਡੀ.ਐਸ.ਪੀ. ਮਨੋਜ ਗੋਰਸੀ ਸਮੇਤ ਹੋਰ ਸ਼ਖ਼ਸੀਅਤਾਂ ਨੇ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।
ਫੋਟੋ 2-12

SHARE ARTICLE

ਏਜੰਸੀ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement