ਖ਼ਬਰਾਂ |

ਤਾਜ਼ਾ |

ਹਰਪਾਲ ਚੀਮਾ ਵੱਲੋਂ ਫਾਜ਼ਿਲਕਾ ਸ਼ੂਗਰ ਮਿੱਲ ਲਈ 10 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਨਿਰਦੇਸ਼
Published : Jan 2, 2023, 7:04 pm IST
Updated : Jan 2, 2023, 7:04 pm IST
SHARE ARTICLE
Harpal Singh Cheema
Harpal Singh Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਚੰਡੀਗੜ੍ਹ: ਸੂਬੇ ਵਿੱਚ ਸਹਿਕਾਰੀ ਖੰਡ ਮਿੱਲਾਂ ਦੀ ਸਥਿਤੀ ਦਾ ਵਿਸਤ੍ਰਿਤ ਮੁਲਾਂਕਣ ਕਰਨ ਅਤੇ ਉਹਨਾਂ ਦੀ ਆਰਥਿਕ ਵਿਹਾਰਕਤਾ ਨੂੰ ਯਕੀਨੀ ਬਣਾਉਣ ਦੇ ਉਪਰਾਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਵਿੱਤ ਮੰਤਰ ਸ. ਹਰਪਾਲ ਸਿੰਘ ਚੀਮਾ ਨੇ ਅੱਜ ਸਹਿਕਾਰਤਾ ਵਿਭਾਗ, ਸ਼ੂਗਰਫੈਡ ਅਤੇ ਵਿੱਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।

ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਸਹਿਕਾਰੀ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕਰਨ ਲਈ ਲੋੜੀਂਦੇ ਕਦਮ ਪੁੱਟਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਫਾਜ਼ਿਲਕਾ ਖੰਡ ਮਿੱਲ ਨਾਲ ਸਬੰਧਤ ਤਨਖਾਹਾਂ ਅਤੇ ਸੇਵਾਮੁਕਤੀ ਦੇ ਬਕਾਏ ਦੇ ਭੁਗਤਾਨ ਲਈ 10 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕਰਨ ਦੇ ਨਿਰਦੇਸ਼ ਦਿੱਤੇ।

ਸਮੇਂ ਦੀ ਲੋੜ ਅਨੁਸਾਰ ਆਧੁਨਿਕ ਉਪਾਵਾਂ ਅਤੇ ਤਕਨੀਕੀ ਤਰੱਕੀ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਖੰਡ ਮਿੱਲਾਂ ਸਹਿਕਾਰੀ ਖੇਤਰ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਨੂੰ ਚਲਦਾ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement