ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕਪਾਹ ਉਦਯੋਗ ਅਹਿਮ ਥੰਮ: ਹਰਪਾਲ ਸਿੰਘ ਚੀਮਾ
Published : Jan 2, 2023, 7:30 pm IST
Updated : Jan 2, 2023, 7:30 pm IST
SHARE ARTICLE
Harpal Singh Cheema
Harpal Singh Cheema

ਵਿੱਤ ਮੰਤਰੀ ਨੇ ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਵੱਲੋਂ ਉਠਾਏ ਮੁੱਦਿਆਂ ਦੇ ਹੱਲ ਲਈ ਕਮੇਟੀ ਬਣਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਖੇਤਰ ਨੂੰ ਹੁਲਾਰਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਸਬੰਧੀ ਘੜੀਆਂ ਜਾ ਰਹੀਆਂ ਯੋਜਨਾਵਾਂ ਵਿੱਚ ਕਪਾਹ ਉਦਯੋਗਾਂ ਦਾ ਅਹਿਮ ਸਥਾਨ ਹੈ। ਪੰਜਾਬ ਕਾਟਨ ਫੈਕਟਰੀਜ਼ ਐਂਡ ਜਿੰਨਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਇਸ ਗੱਲ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਦਯੋਗਿਕ ਖੇਤਰ ਰਾਜ ਦੀ ਆਰਥਿਕਤਾ ਦੀ ਮਜ਼ਬੂਤੀ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਇਸ ਲਈ ਇਸ ਨੂੰ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਨੇ ਇੱਕ ਸਰਬਪੱਖੀ ਪਹੁੰਚ ਅਪਣਾਉਣ ਦਾ ਟੀਚਾ ਰੱਖਿਆ ਹੈ।

ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਦੇਰ ਨਾਲ ਅਤੇ ਬੇਮੌਸਮੀ ਬਾਰਸ਼ਾਂ ਕਾਰਨ ਨਰਮੇ ਦੀ ਫਸਲ ਦੇ ਖਰਾਬ ਹੋਣ ਅਤੇ ਇਸ ਦੇ ਸਿੱਟੇ ਵਜੋਂ ਕਪਾਹ ਫੈਕਟਰੀਆਂ ਨੂੰ ਹੋਣ ਵਾਲੇ ਆਰਥਿਕ ਨੁਕਸਾਨ ਦੇ ਮੱਦੇਨਜ਼ਰ ਬਿਜਲੀ ਬਿਲ ਵਿੱਚ ਲਏ ਜਾਣ ਵਾਲੇ ਫਿਕਸਡ ਖਰਚੇ ਮੁਆਫ ਕੀਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਦੇ ਮੰਗ ਪੱਤਰ ਵਿੱਚ ਕਿਸਾਨਾਂ ਨੂੰ ਕਪਾਹ ਉਗਾਉਣ ਲਈ ਉਤਸ਼ਾਹਿਤ ਕਰਨਾ, ਵਿਭਾਗ ਵੱਲੋਂ ਚੰਗੀ ਗੁਣਵੱਤਾ ਵਾਲੇ ਕਪਾਹ ਦੇ ਬੀਜਾਂ ਦੀ ਸਪਲਾਈ ਕਰਨਾ, ਕਪਾਹ ਫੈਕਟਰੀਆਂ ਦੇ ਅਹਾਤੇ ਵਿੱਚ ਰਾਈਸ ਮਿੱਲਾਂ ਲਗਾਉਣ ਦੀ ਇਜਾਜ਼ਤ ਅਤੇ ਪੰਜਾਬ ਵਿੱਚ ਫਸਲ ਕਪਾਹ ਦੀ ਘਾਟ ਨੂੰ ਦੇਖਦੇ ਹੋਏ ਦੂਜੇ ਰਾਜਾਂ ਤੋਂ ਕਪਾਹ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਸੀ।

ਮੀਟਿੰਗ ਦੌਰਾਨ ਐਸੋਸੀਏਸ਼ਨ ਵੱਲੋਂ ਜੋ ਹੋਰ ਮੰਗਾਂ ਉਠਾਈਆਂ ਗਈਆਂ, ਉਨ੍ਹਾਂ ਵਿੱਚ ਦੋ ਸਾਲਾਂ ਲਈ ਦੂਜੇ ਰਾਜਾਂ ਤੋਂ ਖਰੀਦੀ ਗਈ ਕਪਾਹ 'ਤੇ ਮਾਰਕੀਟ ਫੀਸ ਅਤੇ ਆਰਡੀਐਫ ਮੁਆਫ਼ ਕਰਨਾ, ਸੇਮਗ੍ਰਸਤ ਜ਼ਿਲ੍ਹਿਆਂ ਵਿੱਚ ਪਾਣੀ ਦੀ ਨਿਕਾਸੀ ਲਈ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਬਜਟ ਵਿੱਚ ਉਪਬੰਧ ਕਰਨਾ ਅਤੇ ਅਪ੍ਰੈਲ ਵਿੱਚ ਬਿਜਾਈ ਦੇ ਸੀਜ਼ਨ ਦੌਰਾਨ ਨਹਿਰੀ ਪਾਣੀ ਦੀ ਉਪਲਬਧਤਾ ਯਕੀਨੀ ਬਨਾਉਣਾ ਸ਼ਾਮਿਲ ਸੀ।

ਇੰਨਾਂ ਮੰਗਾਂ 'ਤੇ ਹਮਦਰਦੀ ਨਾਲ ਸੁਣਵਾਈ ਕਰਦਿਆਂ ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧ ਵਿੱਚ ਇੱਕ ਵਿਸਤ੍ਰਿਤ ਰਿਪੋਰਟ ਦੇਣ ਤੋਂ ਇਲਾਵਾ ਪ੍ਰਭਾਵਿਤ ਜ਼ਿਲ੍ਹਿਆਂ ਦੇ ਇੱਕ ਵਿਧਾਇਕ, ਉਦਯੋਗ ਦੇ 2 ਮੈਂਬਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਇੱਕ ਕਮੇਟੀ ਦਾ ਗਠਨ ਕਰਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement