ਮੁੱਖ ਮੰਤਰੀ ਅਤੇ ਜੇਲ੍ਹ ਮੰਤਰੀ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਬੰਦੂਕ ਫੜ ਕੇ ਸਾਂਝੀ ਕੀਤੀ ਸੀ ਧਮਕੀ ਭਰੀ ਵੀਡੀਓ
Published : Jan 2, 2023, 1:32 pm IST
Updated : Jan 2, 2023, 1:32 pm IST
SHARE ARTICLE
Man Arrested for threatening Chief Minister and Jail Minister
Man Arrested for threatening Chief Minister and Jail Minister

ਮੁਲਜ਼ਮ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ।

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੌਜਵਾਨ ਅਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਸਥਾਨਕ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਲਿਆ ਸੀ।

ਇਹ ਵੀ ਪੜ੍ਹੋ: ਕੇਂਦਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਅਣਉਚਿਤ ਨਹੀਂ ਠਹਿਰਾਇਆ ਜਾ ਸਕਦਾ- ਸੁਪਰੀਮ ਕੋਰਟ

ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਪਾਇਆ ਗਿਆ। ਜਿਸ ਕਾਰਨ ਉਸ ਨੇ ਗੁੱਸੇ ਵਿਚ ਆ ਕੇ ਇਹ ਵੀਡੀਓ ਬਣਾਈ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਸਬੰਧੀ ਪਹਿਲਾਂ ਵੀ ਕਈ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰੇਲਵੇ ਵੱਲੋਂ ਵਿਦੇਸ਼ ਤੋਂ ਮੰਗਵਾਏ ਥਰਮਲ ਪ੍ਰਿੰਟਰ ਨਹੀਂ ਪਹੁੰਚੇ ਭਾਰਤ, ਕਿਵੇਂ ਲੱਗੇਗੀ ਬਲੈਂਕ ਟਿਕਟ ਦੇ ਖੇਡ ਨੂੰ ਰੋਕ

ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਰੀਬ 2 ਦਿਨ ਪਹਿਲਾਂ ਨੌਜਵਾਨ ਨੇ ਬੰਦੂਕ ਨਾਲ ਇੰਸਟਾਗ੍ਰਾਮ 'ਤੇ ਵੀਡੀਓ ਅਪਲੋਡ ਕਰਕੇ ਮੁੱਖ ਮੰਤਰੀ, ਜੇਲ੍ਹ ਮੰਤਰੀ ਅਤੇ ਐਸਐਚਓ ਸਮੇਤ ਹੋਰਨਾਂ ਨੂੰ ਧਮਕੀ ਦਿੱਤੀ ਸੀ। ਜਦੋਂ ਪੁਲਿਸ ਟੀਮ ਮੁਲਜ਼ਮ ਨੂੰ ਫੜਨ ਗਈ ਤਾਂ ਉਸ ਨੇ ਪੁਲਿਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ। ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਥਿਆਰਾਂ ਨਾਲ ਕੋਈ ਵੀ ਫੋਟੋ ਜਾਂ ਵੀਡੀਓ ਅਪਲੋਡ ਨਾ ਕਰਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement