
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਰੂਪਨਗਰ ਪੁਲਿਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਕੇ ਉਹਨਾਂ ਕੋਲੋਂ ਹਥਿਆਰ ਤੇ ਅਸਲਾ ਬਰਾਮਦ ਕੀਤਾ ਹੈ।
ਚੰਡੀਗੜ੍ਹ: ਪੰਜਾਬ ਪੁਲਿਸ ਨੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਰੂਪਨਗਰ ਪੁਲਿਸ ਦੀ ਟੀਮ ਨੇ ਗ੍ਰਿਫ਼ਤਾਰ ਕਰ ਕੇ ਉਹਨਾਂ ਕੋਲੋਂ ਹਥਿਆਰ ਤੇ ਅਸਲਾ ਬਰਾਮਦ ਕੀਤਾ ਹੈ। ਉਹਨਾਂ ਦੱਸਿਆ ਕਿ ਜੱਗੂ ਭਗਵਾਨਪੁਰੀਆ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਟਵੀਟ ਕੀਤਾ, “ਸੀਆਈਏ ਟੀਮ ਰੂਪਨਗਰ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਹਨਾਂ ਕੋਲੋਂ 12 ਪਿਸਤੌਲ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਹ ਹਥਿਆਰ ਅਤੇ ਨਸ਼ਾ ਤਸਕਰੀ ਗਿਰੋਹ ਚਲਾ ਰਹੇ ਸਨ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। ਉਹਨਾਂ ਕਿਹਾ ਕਿ ਨਾਜਾਇਜ਼ ਹਥਿਆਰਾਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।