ਬ੍ਰਹਮ ਸ਼ੰਕਰ ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 
Published : Jan 2, 2024, 6:48 pm IST
Updated : Jan 2, 2024, 6:48 pm IST
SHARE ARTICLE
 Brahm Shankar Gimpa reviewed the progress of water supply and sanitation department works
Brahm Shankar Gimpa reviewed the progress of water supply and sanitation department works

- ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼  

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

- ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼  

ਚੰਡੀਗੜ੍ਹ: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ। 

ਉਨ੍ਹਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਨਹਿਰੀ ਪਾਣੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਜਿੰਪਾ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਉਹ ਖੁਦ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਜਿਹੜੇ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ।

ਇਸ ਤੋਂ ਇਲਾਵਾ ਜਿੰਪਾ ਨੇ ਪਾਣੀ ਦੀ ਸੈਂਪਲਿੰਗ, ਸੂਬੇ ਵਿਚ ਪਾਣੀ ਪਰਖਣ ਵਾਲੀਆਂ ਲੈਬਾਂ ਦੀ ਸਥਿਤੀ ਅਤੇ ਹੋਰ ਲੋਕ ਪੱਖੀ ਮੁੱਦਿਆਂ ਬਾਬਤ ਜਾਣਕਾਰੀ ਲਈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਸਾਰੀ ਅਧੀਨ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਦੀ ਵੀ ਸਮੀਖਿਆ ਕੀਤੀ। 

ਮੀਟਿੰਗ ਵਿੱਚ ਵਿਭਾਗ ਮੁਖੀ ਹਰਪ੍ਰੀਤ ਸੂਦਨ, ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement