ਖ਼ਬਰਾਂ |

ਤਾਜ਼ਾ |

Joginder Pal Bhoa: ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਮਿਲੀ ਜ਼ਮਾਨਤ 
Published : Jan 2, 2024, 7:56 pm IST
Updated : Jan 2, 2024, 7:56 pm IST
SHARE ARTICLE
 Former Congress MLA Joginder Pal Bhoa got bail
Former Congress MLA Joginder Pal Bhoa got bail

ਉਹਨਾਂ ਨੂੰ 29 ਦਸੰਬਰ ਨੂੰ ਗੈਰ-ਕਾਨੂੰਨੀ ਮਾਈਨਿੰਗ ਤੇ ਪੁਲਿਸ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। 

Joginder Pal Bhoa:ਪਠਾਨਕੋਟ ਦੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਸਿੰਘ ਭੋਆ ਨੂੰ ਜ਼ਮਾਨਤ ਮਿਲ ਗਈ ਹੈ ਤ ਉਹ ਜੇਲ੍ਹ ਤੋਂ ਬਾਹਰ ਆ ਗਏ ਹਨ। ਉਹਨਾਂ ਨੂੰ 29 ਦਸੰਬਰ ਨੂੰ ਗੈਰ-ਕਾਨੂੰਨੀ ਮਾਈਨਿੰਗ ਤੇ ਪੁਲਿਸ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। 

ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ 'ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਿਆ ਸੀ।  ਜਿਸ ਤੋਂ ਬਾਅਦ ਐਸ.ਡੀ.ਓ ਮਾਈਨਿੰਗ ਮੌਕੇ 'ਤੇ ਪਹੁੰਚ ਗਏ ਸਨ।

ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਸੀ। ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪ੍ਰਸ਼ਾਸਨ ਨੇ ਉਹਨਾਂ ਨੂੰ ਅਤੇ ਉਸ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ। ਮਾਈਨਿੰਗ ਅਧਿਕਾਰੀ ਦੇ ਬਿਆਨਾਂ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ  ਪਰ ਹੁਣ ਜੋਗਿੰਦਰਪਾਲ ਭੋਆ ਜ਼ਮਾਨਤ 'ਤੇ ਬਾਹਰ ਆ ਗਏ ਹਨ। 

(For more news apart from MLA Joginder Pal Bhoa, stay tuned to Rozana Spokesman) 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement