ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਟੀਮਾਂ ਦੇ ਟਰਾਇਲ 3 ਜਨਵਰੀ ਤੇ ਵਾਲੀਬਾਲ ਦੇ ਟਰਾਇਲ 5 ਜਨਵਰੀ ਨੂੰ
Published : Jan 2, 2024, 5:16 pm IST
Updated : Jan 2, 2024, 5:16 pm IST
SHARE ARTICLE
Khelo India Games
Khelo India Games

ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

 

ਚੰਡੀਗੜ੍ਹ - 6ਵੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਮੱਲਖੰਭ ਟੀਮਾਂ (ਲੜਕੇ ਤੇ ਲੜਕੀਆਂ) ਦੀ ਚੋਣ ਲਈ ਟਰਾਇਲ 3 ਜਨਵਰੀ ਅਤੇ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਲਏ ਜਾ ਰਹੇ ਹਨ। ਇਹ ਖੇਡਾਂ ਤਾਮਿਲਨਾਡੂ ਵਿਖੇ 19 ਤੋਂ 31 ਜਨਵਰੀ 2024 ਤੱਕ ਕਰਵਾਈਆਂ ਜਾ ਰਹੀਆਂ ਹਨ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੱਲਖੰਭ (ਲੜਕੇ ਅਤੇ ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 3 ਜਨਵਰੀ ਨੂੰ ਸਵੇਰੇ 11 ਵਜੇ ਸੈਫਰਨ ਪਬਲਿਕ ਸਕੂਲ ਫਗਵਾੜਾ (ਕਪੂਰਥਲਾ) ਵਿਖੇ ਲਏ ਜਾ ਰਹੇ ਹਨ।ਇਸੇ ਤਰ੍ਹਾਂ ਵਾਲੀਬਾਲ (ਲੜਕੀਆਂ) ਦੀ ਟੀਮ ਲਈ ਚੋਣ ਟਰਾਇਲ 5 ਜਨਵਰੀ ਨੂੰ ਸਵੇਰੇ 11 ਵਜੇ ਸਪੋਰਟਸ ਕੰਪਲੈਕਸ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀ/ਖਿਡਾਰਨਾਂ ਦੀ ਜਨਮ ਮਿਤੀ 1 ਜਨਵਰੀ 2005 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। 

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement