Punjab News : ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੈਂਡਿੰਗ ਸਕਾਲਰਸ਼ਿਪ ਅਰਜ਼ੀਆਂ ਦਾ ਨਿਪਟਾਰਾ ਕਰਨ ’ਚ 'ਆਪ' ਸਰਕਾਰ ਅਸਫਲਤਾ : ਬਾਜਵਾ

By : BALJINDERK

Published : Jan 2, 2025, 5:50 pm IST
Updated : Jan 2, 2025, 5:50 pm IST
SHARE ARTICLE
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ

Punjab News :ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲੰਬਿਤ ਪਈਆਂ ਵਜ਼ੀਫ਼ਾ ਅਰਜ਼ੀਆਂ ਦੀ ਵੱਡੀ ਗਿਣਤੀ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ

Punjab News in Punjabi: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੈਂਡਿੰਗ ਸਕਾਲਰਸ਼ਿਪ ਅਰਜ਼ੀਆਂ ਨੂੰ ਤੁਰੰਤ ਨਿਪਟਾਉਣ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲਾਪਰਵਾਹੀ ਦੀ ਆਲੋਚਨਾ ਕੀਤੀ ਹੈ। 

ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਬਾਰੇ ਸਥਾਈ ਕਮੇਟੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ (ਐਸਸੀ) ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲੰਬਿਤ ਪਈਆਂ ਵਜ਼ੀਫ਼ਾ ਅਰਜ਼ੀਆਂ ਦੀ ਵੱਡੀ ਗਿਣਤੀ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਹੈ। ਕਮੇਟੀ ਨੂੰ ਦੇਰੀ ਦੇ ਕਈ ਕਾਰਨਾਂ ਤੋਂ ਜਾਣੂ ਕਰਵਾਇਆ ਗਿਆ, ਜਿਸ ਵਿੱਚ ਸੂਬਾ ਸਰਕਾਰ ਦੁਆਰਾ ਫ਼ੰਡਾਂ ਦੀ ਹੌਲੀ ਰਫ਼ਤਾਰ ਵੀ ਸ਼ਾਮਲ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਸਕੀਮ ਕੇਂਦਰ ਸਰਕਾਰ ਵੱਲੋਂ ਸਪਾਂਸਰ ਕੀਤੀ ਜਾਂਦੀ ਹੈ ਅਤੇ ਵਜ਼ੀਫ਼ੇ ਸਬੰਧਿਤ ਸੂਬਾ ਸਰਕਾਰਾਂ ਵੱਲੋਂ ਵੰਡੇ ਜਾਂਦੇ ਹਨ। ਇਸ ਯੋਜਨਾ ਦਾ ਇੱਕੋ ਇੱਕ ਉਦੇਸ਼ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਿਤ ਗ਼ਰੀਬ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਪੂਰਾ ਕਰਨ ਵਿਚ ਵਿੱਤੀ ਸਹਾਇਤਾ ਕਰਨਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਸੂਬੇ ਦੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਸਪਸ਼ਟ ਤੌਰ 'ਤੇ ਖਿਲਵਾੜ ਕਰ ਰਹੀ ਹੈ। ਇਸ ਦਾ ਦਲਿਤ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ਕੀ 'ਆਪ' ਸਰਕਾਰ ਦੱਸ ਸਕਦੀ ਹੈ ਕਿ ਉਹ ਉਪਰੋਕਤ ਸਕੀਮ ਤਹਿਤ ਬਕਾਇਆ ਸਕਾਲਰਸ਼ਿਪ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਵਿੱਚ ਅਸਫਲ ਕਿਉਂ ਰਹੀ ਹੈ?

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ ਲਈ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕਰਨ ਦੇ ਵੱਡੇ-ਵੱਡੇ ਦਾਅਵੇ ਕਰਦੇ ਹਨ। ਹਾਲਾਂਕਿ, ਇਹ ਜ਼ਮੀਨੀ ਪੱਧਰ 'ਤੇ ਪ੍ਰਦਰਸ਼ਨ ਕਰਨ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ। 

ਬਾਜਵਾ ਨੇ ਕਿਹਾ ਕਿ 'ਆਪ' ਪਿਛਲੇ ਲਗਭਗ ਤਿੰਨ ਸਾਲਾਂ ਤੋਂ ਸੱਤਾ 'ਚ ਹੈ ਪਰ ਇਸ ਨੇ ਅਜੇ ਤੱਕ ਦਲਿਤ ਭਾਈਚਾਰੇ ਵਿੱਚੋਂ ਉਪ ਮੁੱਖ ਮੰਤਰੀ ਬਣਾਉਣ ਦਾ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ।

(For more news apart from  AAP government failure settle pending scholarship applications under post matric scholarship scheme: Bajwa News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement