ਵਿਜੀਲੈਂਸ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਮਾਲਕ ਡਾ. ਅਮਿਤ ਬਾਂਸਲ ਗ੍ਰਿਫ਼ਤਾਰ
Published : Jan 2, 2025, 8:03 am IST
Updated : Jan 2, 2025, 8:03 am IST
SHARE ARTICLE
Amit Bansal arrested by Vigilance
Amit Bansal arrested by Vigilance

ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਦਾ ਦੋਸ਼

ਚੰਡੀਗੜ੍ਹ,: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਚਲਾਏ ਜਾ ਰਹੇ 22 ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ਾ ਛੁਡਾਉਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਡਾ. ਅਮਿਤ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਵਿਰੁਧ ਵਿਜੀਲੈਂਸ ਬਿਊਰੋ ਦੇ ਉੱਡਣ ਦਸਤਾ-1, ਮੋਹਾਲੀ, ਪੰਜਾਬ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਡਾ. ਅਮਿਤ ਬਾਂਸਲ ਪੰਜਾਬ ਵਿਚ ਕਰੀਬ 22 ਨਸ਼ਾ ਛੁਡਾਊ ਕੇਂਦਰ ਚਲਾ ਰਿਹਾ ਹੈ, ਜਿਥੇ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਇਲਾਜ ਲਈ ਐਡਨੋਕ-ਐਨ 0.4 ਅਤੇ ਐਡਨੋਕ-ਐਨ 2.0 (ਬਿਊਪ੍ਰੇਨੋਰਫੀਨ ਅਤੇ ਨਲੋਕਸੋਨ) ਦੀਆਂ ਗੋਲੀਆਂ ਦਿਤੀਆਂ ਜਾਂਦੀਆਂ ਹਨ।

ਪੁਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਡਾ. ਅਮਿਤ ਬਾਂਸਲ ਵਲੋਂ ਚਲਾਏ ਜਾ ਰਹੇ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ’ਚ ਉਕਤ ਗੋਲੀਆਂ ਦੀ ਦੁਰਵਰਤੋਂ ਹੋ ਰਹੀ ਸੀ ਅਤੇ ਇਹ ਗੋਲੀਆਂ ਬਾਜ਼ਾਰ ’ਚ ਅਜਿਹੇ ਵਿਅਕਤੀਆਂ ਅਤੇ ਨਸ਼ੇ ਦੇ ਆਦੀਆਂ ਨੂੰ ਵੇਚੀਆਂ ਜਾ ਰਹੀਆਂ ਸਨ, ਜਿਨ੍ਹਾਂ ਦਾ ਨਾਮ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਸੂਚੀ ’ਚ ਸ਼ਾਮਲ ਨਹੀਂ ਸੀ।

ਉਨ੍ਹਾਂ ਅੱਗੇ ਦਸਿਆ ਕਿ ਇਸ ਤੋਂ ਪਹਿਲਾਂ ਡਾਕਟਰ ਅਮਿਤ ਬਾਂਸਲ ਦੇ ਲੁਧਿਆਣਾ ਸਥਿਤ ਸਿਮਰਨ ਹਸਪਤਾਲ/ਨਸ਼ਾ ਛੁਡਾਊ ਕੇਂਦਰ ਦੇ ਕਰਮਚਾਰੀਆਂ ਵਿਦੰਤ ਅਤੇ ਕਮਲਜੀਤ ਸਿੰਘ ਵਿਰੁਧ ਥਾਣਾ ਐਸ.ਟੀ.ਐਫ, ਫੇਜ਼-4, ਮੋਹਾਲੀ ਵਿਖੇ ਮੁਕੱਦਮਾ ਨੰਬਰ 242 ਮਿਤੀ 05.10.2022 ਦਰਜ ਕੀਤਾ ਗਿਆ ਸੀ। ਇਨ੍ਹਾਂ ਮੁਲਾਜ਼ਮਾਂ ਵਲੋਂ ਦਿਤੇ ਗਏ ਇਕਬਾਲੀਆ ਬਿਆਨਾਂ ਦੇ ਆਧਾਰ ’ਤੇ ਉਨ੍ਹਾਂ ਕੋਲੋਂ ਕਰੀਬ 23000 ਗੋਲੀਆਂ ਅਤੇ 90000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement