
Amritsar News : ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਨਹੀਂ ਕਰਾਂਗੇ ਬਰਦਾਸ਼ਤ : ਏਸੀਪੀ ਜਸਪਾਲ ਸਿੰਘ
Amritsar News in Punjabi : ਅੰਮ੍ਰਿਤਸਰ ਦੇ ਸੈਂਟਰਲ ਇਲਾਕੇ ਦੇ ਵਿੱਚੋਂ ਹੁਣ ਤੱਕ ਪੁਲਿਸ ਨੇ 1000 ਤੋਂ ਵੱਧ ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਹਨ। ਇਸ ਸਬੰਧੀ ਏਸੀਪੀ ਜਸਪਾਲ ਸਿੰਘ ਨੇ ਦੱਸਿਆ ਕਿ ਡਰੋਨ ਦੇ ਜਰੀਏ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਿਹੜੇ ਬੱਚੇ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਹੋਏ ਨਜ਼ਰ ਆਉਂਦੇ ਹਨ ਉਹਨਾਂ ਦੀ ਮਦਦ ਦੇ ਨਾਲ ਇਹਨਾਂ ਡੋਰ ਵਿਕਰੇਤਾਵਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਚਾਈਨਾ ਡੋਰ ਦੀ ਵਿਕਰੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਸ਼ਹਿਰ ਵਾਸੀਆਂ, ਨੌਜਵਾਨਾਂ ਅਤੇ ਬੱਚਿਆਂ ਨੂੰ ਵੀ ਇਸ ਡੋਰ ਨੂੰ ਨਾ ਵਰਤਣ ਦੀ ਸਲਾਹ ਦਿੱਤੀ ਹੈ।
(For more news apart from Amritsar Police recovered more than 1000 China Door Guttu News in Punjabi, stay tuned to Rozana Spokesman)