Khanuri Border News : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 38ਵੇਂ ਦਿਨ ਵੀ ਜਾਰੀ, ਸਰੀਰਕ ਤੌਰ 'ਤੇ ਹਨ ਬਹੁਤ ਕਮਜ਼ੋਰ

By : BALJINDERK

Published : Jan 2, 2025, 6:30 pm IST
Updated : Jan 2, 2025, 6:30 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Khanuri Border News : ਡੱਲੇਵਾਲ ਦੇ ਸਰੀਰ ’ਚੋਂ ਮਾਸ ਬਿਲਕੁੱਲ ਖ਼ਤਮ ਹੋ ਗਿਆ ਹੈ ਅਤੇ ਹੁਣ ਸਿਰਫ਼ ਹੱਡੀਆਂ ਹੀ ਬਚੀਆਂ

Khanuri Border News in Punjabi : ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਅੱਜ 38ਵੇਂ ਦਿਨ ਵੀ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਜੀ ਦੇ ਸਰੀਰ ਵਿੱਚੋਂ ਮਾਸ ਬਿਲਕੁੱਲ ਖ਼ਤਮ ਹੋ ਗਿਆ ਹੈ ਅਤੇ ਹੁਣ ਸਿਰਫ਼ ਹੱਡੀਆਂ ਹੀ ਬਚੀਆਂ ਹਨ, ਉਹ ਸਰੀਰਕ ਤੌਰ 'ਤੇ  ਬਹੁਤ ਕਮਜ਼ੋਰ ਹੋ ਗਏ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ 4 ਜਨਵਰੀ ਨੂੰ ਦੇਸ਼ ਭਰ ਦੇ ਕੋਨੇ-ਕੋਨੇ ਤੋਂ ਲੱਖਾਂ ਕਿਸਾਨ ਖਨੌਰੀ ਕਿਸਾਨ ਮੋਰਚੇ ਉੱਪਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਸੰਦੇਸ਼ ਸੁਣਨ ਲਈ ਪਹੁੰਚਣਗੇ, ਉਸ ਮਹਾਂਪੰਚਾਇਤ ਦੀ ਤਿਆਰੀ ਲਈ ਵੱਖ-ਵੱਖ ਕਮੇਟੀਆਂ ਬਣਾ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਅੰਦੋਲਨ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੇ ਬਿਆਨ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਅਤੇ ਭਾਸ਼ਾ ਦੀ ਮਰਿਆਦਾ ਅਨੁਸਾਰ ਦਿੱਤੇ ਜਾ ਰਹੇ ਹਨ।  

ਜਗਜੀਤ ਸਿੰਘ ਡੱਲੇਵਾਲ ਦੀਆਂ ਦਿਲੀ ਭਾਵਨਾ ਅਨੁਸਾਰ ਹੀ ਸਾਰੇ ਬਿਆਨ ਦਿੱਤੇ ਜਾ ਰਹੇ ਹਨ।  ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਕਿਧਰੋਂ ਵੀ ਇਨਸਾਫ਼ ਨਹੀਂ ਮਿਲਦਾ ਤਾਂ ਉਹ ਇਨਸਾਫ਼ ਦੀ ਆਪਣੀ ਆਖਰੀ ਉਮੀਦ ਮਾਣਯੋਗ ਸੁਪਰੀਮ ਕੋਰਟ ਤੋਂ ਹੀ ਰੱਖਦਾ ਹੈ, ਉਨ੍ਹਾਂ ਕਿਹਾ ਕਿ ਅਸੀਂ ਮਾਣਯੋਗ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਉਹ ਕੇਂਦਰ ਸਰਕਾਰ ਨੂੰ ਹਦਾਇਤਾਂ ਜਾਰੀ ਕਰਨ ਕੀ ਉਹ ਖੇਤੀਬਾੜੀ ਬਾਰੇ ਬਣੀ ਸੰਸਦੀ ਕਮੇਟੀ ਦੀ ਰਿਪੋਰਟ ਅਤੇ ਸੁਪਰੀਮ ਕੋਰਟ ਵੱਲੋ ਬਣਾਈ ਗਈ ਕਮੇਟੀ ਦੀ ਅੰਤਰਿਮ ਰਿਪੋਰਟ ਲਾਗੂ ਕਰਨ ਜਿਸ ਵਿੱਚ MSP ਗਾਰੰਟੀ ਕਾਨੂੰਨ ਬਣਾਉਣ ਦੀ ਸਿਫਾਰਸ਼ ਕੀਤੀ ਗਈ ਹੈ। ਅੱਜ ਕਰਨਾਟਕ ਅਤੇ ਤਾਮਿਲਨਾਡੂ ਤੋਂ ਕਿਸਾਨਾਂ ਦਾ ਇੱਕ ਵੱਡਾ ਜੱਥਾ ਕੁਰਬਰੂ ਸ਼ਾਂਤਾਕੁਮਾਰ ਅਤੇ ਪੀਆਰ ਪੰਡਯਾਨ ਦੀ ਅਗਵਾਈ ’ਚ ਖਨੌਰੀ ਕਿਸਾਨ ਮੋਰਚਾ ਉੱਪਰ ਪਹੁੰਚਿਆ।

(For more news apart from Jagjit Singh Dallewal death fast continues today on 38th day, he is physically very weak  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement