ਨਵੇਂ ਸਾਲ 'ਚ ਸਫ਼ਰ ਹੋਵੇਗਾ ਸੁਖਾਵਾਂ, ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ
Published : Jan 2, 2025, 7:50 am IST
Updated : Jan 2, 2025, 7:50 am IST
SHARE ARTICLE
Laljit Singh Bhullar orders purchase of new buses during new year
Laljit Singh Bhullar orders purchase of new buses during new year

ਸਰਕਾਰੀ ਬੱਸ ਸੇਵਾ ਤੋਂ ਸੱਖਣੇ ਰੂਟਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਦੇਣ ਦੇ ਨਿਰਦੇਸ਼

ਚੰਡੀਗੜ੍ਹ,: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਬੀਤੇ ਵਰ੍ਹੇ ਦੌਰਾਨ ਹਾਸਲ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿਚ ਵਾਧਾ ਕੀਤਾ ਜਾਵੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ 'ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ਉਤੇ ਜ਼ਿਆਦਾਤਰ ਨਿੱਜੀ ਬੱਸਾਂ ਚਲਦੀਆਂ ਹਨ ਅਤੇ ਸਰਕਾਰੀ ਬੱਸ ਸਰਵਿਸ ਨਾਮਾਤਰ ਹੈ, ਉਨ੍ਹਾਂ ਰੂਟਾਂ 'ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀ ਸੂਬੇ ਦੇ ਹਰੇਕ ਰੂਟ 'ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਤਾਂ ਜੋ ਨਿੱਜੀ ਬੱਸ ਅਪ੍ਰੇਟਰਾਂ ਦੀ ਮਨਮਰਜ਼ੀ ਨੂੰ ਠੱਲ੍ਹ ਪਾਈ ਜਾ ਸਕੇ।  ਭੁੱਲਰ ਨੇ ਅਧਿਕਾਰੀਆਂ ਨੂੰ ਅਜਿਹੇ ਸਾਰੇ ਰੂਟਾਂ, ਜਿਨ੍ਹਾਂ 'ਤੇ ਸਰਕਾਰੀ ਬੱਸ ਸੇਵਾ ਉਪਲਬਧ ਨਹੀਂ ਹੈ, ਉਨ੍ਹਾਂ ਦੀ ਸੂਚੀ 15 ਦਿਨਾਂ ਦੇ ਅੰਦਰ-ਅੰਦਰ ਇਕੱਤਰ ਕਰਕੇ ਪੇਸ਼ ਕਰਨ ਦੇ ਵੀ ਹੁਕਮ ਦਿੱਤੇ।

ਲਾਲਜੀਤ ਸਿੰਘ ਭੁੱਲਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਟੈਕਸ ਡਿਫ਼ਾਲਟਰ 'ਤੇ ਨਕੇਲ ਕੱਸਣ ਲਈ ਪ੍ਰਭਾਵੀ ਵਸੂਲੀ ਪ੍ਰਕਿਰਿਆ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਸੇਵਾਵਾਂ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ ਅਤੇ ਸਰਵਿਸ ਡਿਲੀਵਰੀ ਸਮਾਂਬੱਧ ਤਰੀਕੇ ਨਾਲ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ ਪੀ.ਆਰ.ਟੀ.ਸੀ ਦੇ ਚੇਅਰਮੈਨ ਸ. ਰਣਜੋਧ ਸਿੰਘ ਹਡਾਣਾ, ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਐਸ.ਟੀ.ਸੀ. ਸ੍ਰੀ ਜਸਪ੍ਰੀਤ ਸਿੰਘ, ਐਮ.ਡੀ. ਪਨਬੱਸ ਸ੍ਰੀ ਰਾਜੀਵ ਕੁਮਾਰ ਗੁਪਤਾ, ਐਮ.ਡੀ ਪੀ.ਆਰ.ਟੀ.ਸੀ. ਸ. ਬਿਕਰਮਜੀਤ ਸਿੰਘ ਸ਼ੇਰਗਿੱਲ, ਡਿਪਟੀ ਡਾਇਰੈਕਟਰ ਸ. ਪਰਨੀਤ ਸਿੰਘ ਮਿਨਹਾਸ, ਏ.ਡੀ.ਓ ਪਨਬੱਸ ਸ੍ਰੀ ਰਾਜੀਵ ਦੱਤਾ, ਜੀ.ਐਮ. ਪੀ.ਆਰ.ਟੀ.ਸੀ. ਸ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement