Punjab News: ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

By : PARKASH

Published : Jan 2, 2025, 1:15 pm IST
Updated : Jan 2, 2025, 1:16 pm IST
SHARE ARTICLE
Shiromani Akali Dal rebel leaders met Jathedar Giani Raghbir Singh
Shiromani Akali Dal rebel leaders met Jathedar Giani Raghbir Singh

Punjab News: 2 ਦਸੰਬਰ ਨੂੰ ਜਾਰੀ ਹੁਕਮਾਂ ਨੂੰ ਲਾਗੂ ਕਰਨ ਦੀ ਕੀਤੀ ਮੰਗ

 

Punjab News: ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਅੱਜ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਦੇ ਅਸਤੀਫ਼ਿਆਂ ਦੇ ਮੁੱਦੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਤਿੰਨ ਦਿਨਾਂ ਵਿਚ ਅਸਤੀਫ਼ੇ ਦੇਣ ਲਈ ਕਿਹਾ ਸੀ ਪਰ ਅਜੇ ਤਕ ਨਹੀਂ ਦਿਤੇ ਗਏ। 

ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਦੀ ਗੱਲ ਕਹੀ ਗਈ ਸੀ ਪਰ ਦਲਜੀਤ ਸਿੰਘ ਚੀਮਾ ਵਲੋਂ ਅਜੇ ਤਕ ਇਸ ਭਰਤੀ ਨੂੰ ਸ਼ੁਰੂ ਕਰਾਉਣ ਦਾ ਕੋਈ ਹੀਲਾ ਨਹੀਂ ਕੀਤਾ ਗਿਆ। 

ਪੰਜੋਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਭਗੌੜੇ ਹੋ ਚੁੱਕੇ ਹਨ ਅਤੇ ਕਿਸੇ ਆਦੇਸ਼ ਦੀ ਪਾਲਣਾ ਉਨ੍ਹਾਂ ਵਲੋਂ ਨਹੀਂ ਕੀਤੀ ਜਾ ਰਹੀ। ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਲਿਖਤੀ ਮੰਗ ਪੱਤਰ ਮੰਗਿਆ ਗਿਆ ਸੀ, ਉਹ ਅਸੀਂ ਸੌਂਪ ਦਿਤਾ ਹੈ। 

ਪੰਜੋਲੀ ਨੇ ਕਿਹਾ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਿਹੜੇ ਹੁਕਮਨਾਮੇ ਲਾਗੂ ਕੀਤੇ ਜਾਂਦੇ ਹਨ, ਉਨ੍ਹਾਂ ਫ਼ੈਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਜਲਦ ਤੋਂ ਜਲਦ ਲਾਗੂ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਬਣਦੀ ਹੈ। ਕਰਨੈਲ ਸਿੰਘ ਪੰਜੋਲੀ ਨੇ ਸਮੁੱਚੀਆਂ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਨੂੰ ਮਤੇ ਪਾ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਭੇਜਣ ਦੀ ਅਪੀਲ ਕੀਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement