ਸਰਕਾਰ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਪੁਰਾਣੀ ਹੱਦਬੰਦੀ ਨੂੰ ਪੂਰੀ ਤਰ੍ਹਾਂ ਤੋੜਿਆ ਗਿਆ: ਭਾਜਪਾ ਆਗੂ ਅਸ਼ਵਨੀ ਸ਼ਰਮਾ
ਚੰਡੀਗੜ੍ਹ: ਪੰਜਾਬ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਵੱਲੋਂ ਅੱਜ ਚੰਡੀਗੜ੍ਹ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਵਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਪੁਰਾਣੀ ਹੱਦਬੰਦੀ ਨੂੰ ਪੂਰੀ ਤਰ੍ਹਾਂ ਤੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਨਵੀਂ ਹੱਦਬੰਦੀ ਕਰਨ ਦਾ ਇਨ੍ਹਾਂ ਨੂੰ ਕੋਈ ਅਧਿਕਾਰ ਨਹੀਂ ਹੈ’। ਇਸ ਦੌਰਾਨ ਉਨ੍ਹਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਦਖਲ ਦੇਣ ਦੀ ਅਪੀਲ ਵੀ ਕੀਤੀ। ਮੀਟਿੰਗ ਦੌਰਾਨ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
