ਅਣਪਛਾਤੇ ਵਾਹਨ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
ਹੁਸ਼ਿਆਰਪੁਰ (ਹਰਪਾਲ ਸਿੰਘ) : ਹੁਸ਼ਿਆਰਪੁਰ ਵਿਚ ਇਕ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਦਸਿਆ ਕਿ ਵੀਰਵਾਰ ਸਵੇਰੇ ਇੱਥੇ ਗੜ੍ਹਸ਼ੰਕਰ ਇਲਾਕੇ ਵਿਚ ਇਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਘਟਨਾ ਪਿੰਡ ਬੌੜਾ ਵਿਖੇ ਵਾਟਰ ਸਪਲਾਈ ਦਫ਼ਤਰ ਦੇ ਨੇੜੇ ਵਾਪਰੀ, ਜਦੋਂ ਚਾਰੇ ਵਿਅਕਤੀ ਦੋਪਹੀਆ ਵਾਹਨ ’ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ ਵਲ ਜਾ ਰਹੇ ਸਨ। ਪੁਲਿਸ ਅਨੁਸਾਰ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਚੌਥਾ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
